ਮੇਰੀ ਸਜ਼ਾ ਪੂਰੀ ਹੋਣ ਵਿਚ ਕਿੰਨੇ ਦਿਨ ਬਾਕੀ ਹਨ : ਗੈਂਗਸਟਰ ਅਬੂ ਸਲੇਮ ਨੇ ਅਦਾਲਤ ਕੋਲੋਂ ਪੁਛਿਆ
Published : Oct 15, 2024, 10:48 pm IST
Updated : Oct 15, 2024, 10:48 pm IST
SHARE ARTICLE
Abu Salem
Abu Salem

23 ਸਾਲ ਅਤੇ ਸੱਤ ਮਹੀਨੇ ਜੇਲ੍ਹ ’ਚ ਬਿਤਾਉਣ ਮਗਰੋਂ ਸਲੇਮ ਨੂੰ ਜੇਲ੍ਹ ਅਧਿਕਾਰੀਆਂ ਤੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਉਸ ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ

ਮੁੰਬਈ : ਜੇਲ ’ਚ ਬੰਦ ਗੈਂਗਸਟਰ ਅਬੂ ਸਲੇਮ ਨੇ ਇਥੇ ਇਕ ਵਿਸ਼ੇਸ਼ ਅਦਾਲਤ ਸਾਹਮਣੇ ਇਕ ਬਿਨੈ ਦਾਇਰ ਕਰ ਕੇ ਜੇਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਜੇਲ ਤੋਂ ਰਿਹਾਅ ਹੋਣ ਦੀ ਸਹੀ ਤਰੀਕ ਦੀ ਦਸਣ ਦੀ ਅਪੀਲ ਕੀਤੀ ਹੈ।

ਸਲੇਮ ਨੂੰ 2005 ’ਚ ਪੁਰਤਗਾਲ ਤੋਂ ਹਵਾਲਗੀ ਕਰਵਾ ਕੇ ਭਾਰਤ ਲਿਆਂਦਾ ਗਿਆ ਸੀ। ਉਸ ਨੂੰ 1993 ਦੇ ਮੁੰਬਈ ਲੜੀਵਾਰ ਧਮਾਕਿਆਂ ’ਚ ਉਸ ਦੀ ਭੂਮਿਕਾ ਲਈ ਦੋਸ਼ੀ ਠਹਿਰਾਇਆ ਗਿਆ ਸੀ ਅਤੇ 2017 ’ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 

ਗੈਂਗਸਟਰ ਨੇ ਪਿਛਲੇ ਹਫਤੇ ਵਿਸ਼ੇਸ਼ ਟਾਡਾ (ਅਤਿਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ) ਦੇ ਮਾਮਲਿਆਂ ਵਿਚ ਦਾਇਰ ਅਪਣੀ ਅਰਜ਼ੀ ਵਿਚ ਕਿਹਾ ਕਿ 20 ਜੁਲਾਈ ਨੂੰ ਉਸ ਨੇ ਨਾਸਿਕ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਚਿੱਠੀ ਲਿਖ ਕੇ ਜੇਲ੍ਹ ਵਿਚ ਅਪਣੇ ਬਾਕੀ ਦਿਨਾਂ ਬਾਰੇ ਜਾਣਕਾਰੀ ਮੰਗੀ ਸੀ। ਉਹ ਇਸ ਸਮੇਂ ਨਾਸਿਕ ਜੇਲ੍ਹ ’ਚ ਬੰਦ ਹੈ। 

ਜਦੋਂ ਸਲੇਮ ਨੂੰ ਜੇਲ੍ਹ ਅਧਿਕਾਰੀਆਂ ਤੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਉਸ ਨੇ ਅਦਾਲਤ ’ਚ ਅਰਜ਼ੀ ਦਾਇਰ ਕਰ ਕੇ ਜੇਲ੍ਹ ਅਧਿਕਾਰੀਆਂ ਨੂੰ ਇਸ ਸਬੰਧ ’ਚ ਜਾਣਕਾਰੀ ਦੇਣ ਦਾ ਹੁਕਮ ਦੇਣ ਦੀ ਮੰਗ ਕੀਤੀ। 

ਸਲੇਮ ਨੇ ਦਾਅਵਾ ਕੀਤਾ ਕਿ ਉਸ ਨੇ 23 ਸਾਲ ਅਤੇ ਸੱਤ ਮਹੀਨੇ ਜੇਲ੍ਹ ’ਚ ਬਿਤਾਏ ਹਨ। ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਜਵਾਬ ਦਾਇਰ ਕਰਨ ਦਾ ਹੁਕਮ ਦਿਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 17 ਅਕਤੂਬਰ ਲਈ ਮੁਲਤਵੀ ਕਰ ਦਿਤੀ। 

ਸਲੇਮ ਨੇ ਦਾਅਵਾ ਕੀਤਾ ਕਿ ਪੁਰਤਗਾਲ ਤੋਂ ਉਸ ਦੀ ਹਵਾਲਗੀ ਦੌਰਾਨ ਭਾਰਤ ਨੇ ਉੱਥੋਂ ਦੀ ਸਰਕਾਰ ਨੂੰ ਭਰੋਸਾ ਦਿਤਾ ਸੀ ਕਿ ਉਸ ਨੂੰ 25 ਸਾਲ ਤੋਂ ਵੱਧ ਸਮੇਂ ਤਕ ਜੇਲ੍ਹ ’ਚ ਨਹੀਂ ਰੱਖਿਆ ਜਾਵੇਗਾ। 

Tags: gangster

SHARE ARTICLE

ਏਜੰਸੀ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement