ਗਣਤੰਤਰ ਦਿਹਾੜੇ ਮੌਕੇ  ਦੱਖਣ ਅਫਰੀਕੀ ਰਾਸ਼ਟਰਪਤੀ ਬਣਨਗੇ ਨਵੇਂ ਮਹਿਮਾਨ 
Published : Nov 15, 2018, 5:20 pm IST
Updated : Nov 15, 2018, 5:20 pm IST
SHARE ARTICLE
Cyril Ramaphosa
Cyril Ramaphosa

ਭਾਰਤ ਨੇ ਆਉਣ ਵਾਲੇ ਗਣਤੰਤਰ ਦਿਹਾੜੇ ਦੀਆਂ ਤਿਆਰੀਆਂ ਸ਼ੁਰੂ ਕਰ ਲਈਆਂ ਹਨ। ਇਸ 'ਚ ਇਕ ਖਾਸ ਗੱਲ ਇਹ ਸਾਹਮਣੇ ਆਈ ਹੈ ਕਿ ਇਸ ਸਮਾਗਮ 'ਚ ਮੁੱਖ...

ਨਵੀਂ ਦਿੱਲੀ: ਭਾਰਤ ਨੇ ਆਉਣ ਵਾਲੇ ਗਣਤੰਤਰ ਦਿਹਾੜੇ ਦੀਆਂ ਤਿਆਰੀਆਂ ਸ਼ੁਰੂ ਕਰ ਲਈਆਂ ਹਨ। ਇਸ 'ਚ ਇਕ ਖਾਸ ਗੱਲ ਇਹ ਸਾਹਮਣੇ ਆਈ ਹੈ ਕਿ ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸੱਦਾ ਦਿਤਾ ਗਿਆ ਸੀ ਪਰ ਕਾਰਨ ਦੇ ਚਲਦੀਆਂ ਟਰੰਪ ਨੇ ਭਾਰਤ 'ਚ ਗਣਤੰਤਰ ਦਿਹਾੜੇ ਮੌਕੇ ਆਉਣ ਤੋਂ ਇਨਕਾਰ ਦਿਤਾ।ਦੱਸ ਦਈਏ ਕਿ ਹੁਣ ਟਰੰਪ ਦੀ ਥਾਂ ਤੇ ਦੱਖਣੀ ਅਫਰੀਕੀ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

 Cyril Ramaphosa and Narendra Modi Cyril Ramaphosa and Narendra Modi

ਇੰਨਾ ਹੀ ਨਹੀਂ ਇਸ ਤੋਂ ਇਲਾਵਾ ਹੋਰ ਵੀ ਚਾਰ ਨਾਵਾਂ  'ਤੇ ਵੀ ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਭਾਰਤ ਦੇ 70ਵੇਂ ਗਣਤੰਤਰ ਦਿਹਾੜੇ 'ਤੇ ਟਰੰਪ ਨਾਲ ਵ੍ਹਾਈਟ ਹਾਊਸ ਸੰਪਰਕ ਕੀਤਾ ਗਿਆ ਸੀ ਪਰ ਅਪਣੇ ਕੰਮਾਂ 'ਚ ਰੁਝੇਵੇਂ ਕਰਕੇ ਉਹ ਇਸ ਸਮਾਗਮ ਦਾ ਹਿੱਸਾ ਨਹੀਂ ਬਣ ਸਕਦੇ। ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਭਾਰਤ, ਅਫਰੀਕੀ ਦੇਸ਼ਾਂ ਨਾਲ ਲਗਾਤਾਰ ਅਪਣੇ ਰਿਸ਼ਤੇ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Narendra Modi Narendra Modi

ਭਾਰਤ ਅਫਰੀਕੀ ਦੇਸ਼ਾਂ 'ਚ ਕਈ ਕੰਮਾਂ ਲਈ 8 ਅਰਬ ਡਾਲਰ ਦਾ ਨਿਵੇਸ਼ ਵੀ ਕਰ ਚੁੱਕਿਆ ਹੈ। ਦੋਵਾਂ ਦੇਸ਼ਾਂ ਦੇ ਰਿਸ਼ਤੇ ਮਜਬੂਤ ਕਰਨ ਲਈ ਇਸ ਸਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉੱਪ ਰਾਸ਼ਟਰਪਤੀ ਐਮ ਵੈਂਕਿਆ ਨਾਇਡੂ ਵੀ ਕਈ ਅਫਰੀਕੀ ਦੇਸ਼ਾਂ ਦਾ ਦੌਰਾ ਕਰ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement