ਬਿਹਾਰ ਦੇ ਨਵੇਂ ਮੁੱਖ ਮੰਤਰੀ ਦਾ ਹੋਇਆ ਐਲਾਨ, ਭਲਕੇ ਹੋਵੇਗਾ ਸਹੁੰ ਚੁੱਕ ਸਮਾਗਮ
Published : Nov 15, 2020, 2:55 pm IST
Updated : Nov 15, 2020, 2:55 pm IST
SHARE ARTICLE
Nitish Kumar
Nitish Kumar

ਨਿਤੀਸ਼ ਕੁਮਾਰ ਨੂੰ ਚੁਣਿਆ ਗਿਆ ਵਿਧਾਇਕ ਦਲ ਦਾ ਨੇਤਾ

ਪਟਨਾ: ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਫੈਸਲਾ ਹੋ ਗਿਆ ਹੈ। ਜੇਡੀਯੂ ਪ੍ਰਧਾਨ ਨਿਤੀਸ਼ ਕੁਮਾਰ ਨੂੰ ਰਸਮੀ ਤੌਰ ‘ਤੇ ਐਨਡੀਏ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਇਹ ਫੈਸਲਾ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਸ਼ਮੂਲੀਅਤ ਵਾਲੀ ਐਨਡੀਏ ਵਿਧਾਇਕ ਦਲ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਕੀਤਾ ਗਿਆ ਹੈ।

 Nitish KumarNitish Kumar

ਅੱਜ ਸ਼ਾਮ ਨੂੰ ਨਿਤੀਸ਼ ਕੁਮਾਰ ਬਿਹਾਰ ਵਿੱਚ ਰਾਜਪਾਲ ਨੂੰ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਬਾਅਦ ਭਲਕੇ 11:30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਨਿਤੀਸ਼ 7ਵੀਂ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ। ਸੂਤਰਾਂ ਮੁਤਾਬਕ ਸੁਸ਼ੀਲ ਕੁਮਾਰ ਮੋਦੀ ਨੂੰ ਬੀਜੇਪੀ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਸੁਸ਼ੀਲ ਇਸ ਵਾਰ ਬਿਹਾਰ ਦੇ ਉਪ ਮੁੱਖ ਮੰਤਰੀ ਹੋਣਗੇ।

Nitish KumarNitish Kumar

ਨਿਤੀਸ਼ ਕੁਮਾਰ ਇਕ ਵਾਰ ਫਿਰ ਬਿਹਾਰ ਦੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਣਗੇ ਪਰ ਇਸ ਵਾਰ ਉਨ੍ਹਾਂ ਦੀ ਕੈਬਨਿਟ 'ਚ ਕਈ ਨਵੇਂ ਚਿਹਰੇ ਸ਼ਾਮਲ ਹੋਣਗੇ। ਜਿਥੇ ਪਿਛਲੀ ਵਾਰ ਨਾਲੋਂ ਭਾਜਪਾ ਨੇ ਇਸ ਚੋਣ 'ਚ ਵਧੇਰੇ ਸੀਟਾਂ ਜਿੱਤੀਆਂ, ਉਥੇ ਜੇਡੀਯੂ ਦੀਆਂ ਸੀਟਾਂ ਹੇਠਾਂ ਆ ਗਈਆਂ ਹਨ। ਇਸ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਇਸ ਵਾਰ ਮੰਤਰੀ ਮੰਡਲ 'ਤੇ ਹਾਵੀ ਰਹੇਗੀ। ਨਿਯਮ ਦੇ ਅਨੁਸਾਰ ਬਿਹਾਰ ਵਿਧਾਨ ਸਭਾ ਵਿੱਚ ਸੀਟਾਂ ਦੀ ਗਿਣਤੀ ਅਨੁਸਾਰ ਵੱਧ ਤੋਂ ਵੱਧ 36 ਮੰਤਰੀ ਬਣਾਏ ਜਾ ਸਕਦੇ ਹਨ। ਇਸ ਵਾਰ ਭਾਜਪਾ ਨੇ 74 ਸੀਟਾਂ ਜਿੱਤੀਆਂ ਹਨ।

Nitish Kumar Nitish Kumar

ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਭਾਜਪਾ ਦੇ 21 ਹੋਰ ਵਿਧਾਇਕ ਜਿੱਤੇ ਹਨ। ਇਸ ਦੇ ਨਾਲ ਹੀ ਜੇਡੀਯੂ ਜੇਤੂ ਉਮੀਦਵਾਰਾਂ ਦੀ ਗਿਣਤੀ ਪਿਛਲੀ ਵਾਰ 71 ਤੋਂ ਘੱਟ ਕੇ 43 ਰਹਿ ਗਈ ਹੈ। ਇਸ ਦੇ ਨਾਲ ਹੀ ਵਿਕਾਸਸ਼ੀਲ ਇਨਸਾਨ ਪਾਰਟੀ (ਵੀਆਈਪੀ) ਤੇ ਹਿੰਦੋਸਤਾਨੀ ਆਵਾਮ ਮੋਰਚਾ (ਐਚਏਐਮ) ਦੇ ਚਾਰ ਵਿਧਾਇਕ ਜਿੱਤਣ ਤੋਂ ਬਾਅਦ ਆਏ ਹਨ।  

Location: India, Bihar, Patna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement