ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਵੱਡੀ ਗਿਣਤੀ ’ਚ ਕਿਸਾਨ ਮੋਰਚਿਆਂ ’ਚ ਪਹੁੰਚਣੇ ਸ਼ੁਰੂ
Published : Nov 15, 2021, 8:30 am IST
Updated : Nov 15, 2021, 8:30 am IST
SHARE ARTICLE
farmers protest
farmers protest

665 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਬਣੀ ਹੋਈ ਹੈ ਬੇਪ੍ਰਵਾਹ

ਨਵੀਂ ਦਿੱਲੀ  (ਸੁਖਰਾਜ ਸਿੰਘ): ਜਿਵੇਂ-ਜਿਵੇਂ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਨੇੜੇ ਆ ਰਹੀ ਹੈ, ਸੈਂਕੜੇ ਕਿਸਾਨ ਵੱਖ-ਵੱਖ ਮੋਰਚੇ ਵਾਲੀਆਂ ਥਾਵਾਂ ’ਤੇ ਪਹੁੰਚ ਰਹੇ ਹਨ। ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਹਰਿਆਣਾ, ਉੱਤਰਾਖੰਡ ਅਤੇ ਹੋਰ ਰਾਜਾਂ ਦੇ ਇਹ ਕਿਸਾਨ ਵੀ ਮੋਰਚੇ ਵਾਲੀਆਂ ਥਾਵਾਂ ’ਤੇ ਸਪਲਾਈ ਭਰ ਰਹੇ ਹਨ। ਅੱਜ 15 ਨਵੰਬਰ ਨੂੰ ਆਦਿਵਾਸੀ ਨਾਇਕ ਅਤੇ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦਾ ਜਨਮ ਦਿਨ ਹੈ।

Farmers ProtestFarmers Protest

ਬਿਰਸਾ ਮੁੰਡਾ ਨੇ ਬ੍ਰਿਟਿਸ਼ ਰਾਜ ਵਿਰੁਧ ਇਕ ਆਦਿਵਾਸੀ ਵਿਦਰੋਹ ਦੀ ਅਗਵਾਈ ਕੀਤੀ। ਅਜਿਹੇ ਸਮੇਂ ਵਿਚ ਜਦੋਂ ਭਾਰਤ ਸਰਕਾਰ ਜੰਗਲਾਤ ਸੰਭਾਲ ਕਾਨੂੰਨ 1980 ਵਿਚ ਸੋਧਾਂ ਬਾਰੇ ਵਿਚਾਰ ਕਰ ਰਹੀ ਹੈ, ਜੋ ਆਦਿਵਾਸੀਆਂ ਅਤੇ ਹੋਰ ਜੰਗਲੀ ਨਿਵਾਸੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਲਈ ਨੁਕਸਾਨਦੇਹ ਹੋਵੇਗਾ।

Birsa MundaBirsa Munda

ਸੰਯੁਕਤ ਕਿਸਾਨ ਮੋਰਚੇ ਨੇ ਬਿਰਸਾ ਮੁੰਡਾ ਨੂੰ ਅਪਣੀ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਬਿਰਸਾ ਮੁੰਡਾ ਅਤੇ ਹੋਰਾਂ ਦੇ ਪ੍ਰੇਰਨਾਦਾਇਕ ਕੰਮ ਤੋਂ ਤਾਕਤ ਇਕੱਠਾ ਕਰੇਗਾ। ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਇਕ ਹੋਰ ਕਿਸਾਨ ਮੇਵਾ ਸਿੰਘ ਪੁਨੀਆ ਅੱਜ ਸਿੰਘੂ ਬਾਰਡਰ ’ਤੇ ਸ਼ਹੀਦ ਹੋ ਗਿਆ। ਇਸ ਅੰਦੋਲਨ ਵਿਚ ਹੁਣ ਤਕ 665 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ, ਜਦੋਂਕਿ ਮੋਦੀ ਸਰਕਾਰ ਅੰਦੋਲਨ ਵਿਚ ਕਿੰਨੀਆਂ ਜਾਨਾਂ ਕੁਰਬਾਨ ਹੋਣ ਤੋਂ  ਬੇਪਰਵਾਹ ਬਣੀ ਹੋਈ ਹੈ।

SKMSKM

ਲਖਨਊ ਵਿਚ 22 ਨਵੰਬਰ ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਚਲ ਰਹੀਆਂ ਹਨ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਿੰਡ ਪਧਰੀ ਲਾਮਬੰਦੀ ਮੀਟਿੰਗਾਂ ਹੋ ਰਹੀਆਂ ਹਨ। 25 ਨਵੰਬਰ ਨੂੰ ਹਰਿਆਣਾ ਦੇ ਅੰਬਾਲਾ ਦੀ ਮੋਹੜਾ ਮੰਡੀ ਤੋਂ ਸ਼ਹੀਦ ਕਿਸਾਨ ਸਨਮਾਨ ਪਦਯਾਤਰਾ ਸ਼ੁਰੂ ਕਰਨ ਦੀ ਯੋਜਨਾ ਵੀ ਚੱਲ ਰਹੀ ਹੈ। ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਹੋਰ ਵੀ ਵਧਦੀ ਜਾ ਰਹੀ ਹੈ, ਸੁਪਰੀਮ ਕੋਰਟ ਭਲਕੇ ਮਾਮਲੇ ’ਤੇ ਸੁਣਵਾਈ ਕਰੇਗੀ, 
ਯੂ.ਪੀ ਸਰਕਾਰ ਤੋਂ ਕਿਸੇ ਹੋਰ ਰਾਜ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਕੀਤੀ ਜਾ ਰਹੀ ਜਾਂਚ ਬਾਰੇ ਸੁਣਨ ਲਈ। 

Lakhimpur Khedi Incident Lakhimpur Khedi Incident

ਅੱਜ ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿਚ ‘ਲਖੀਮਪੁਰ ਨਿਆਏ ਮਹਾਂਪੰਚਾਇਤ’ ਲਈ ਕਿਸਾਨਾਂ ਦਾ ਵੱਡਾ ਇਕੱਠ ਹੋਇਆ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਇਨਸਾਫ਼ ਲਈ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਅਜੇ ਮਿਸ਼ਰਾ ਟੈਣੀ ਨੂੰ ਬਰਖ਼ਾਸਤ ਕਰ ਕੇ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਬੇਕਸੂਰ ਕਿਸਾਨਾਂ ’ਤੇ ਹੋਏ ਕਾਤਲਾਨਾ ਹਮਲੇ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿਤੀਆਂ ਜਾਂਦੀਆਂ। ਸੰਯੁਕਤ ਕਿਸਾਨ ਮੋਰਚਾ ਨੇ ਉਪ ਮੁੱਖ ਮੰਤਰੀ ਨੂੰ ਅਪਮਾਨਜਨਕ ਅਤੇ ਝੂਠੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement