
ਦਿੱਲੀ ਅਤੇ ਉੱਤਰੀ ਰਾਜਾਂ ਵਿਚ ਇਸ ਸਮੇਂ ਪਰਾਲੀ ਸਾੜਨਾ ਪ੍ਰਦੂਸ਼ਣ ਦਾ ਮੁੱਖ ਕਾਰਨ ਨਹੀਂ ਹੈ, ਕਿਉਂਕਿ ਇਹ ਪ੍ਰਦੂਸ਼ਣ ਵਿਚ ਸਿਰਫ 10% ਹੀ ਯੋਗਦਾਨ ਪਾ ਰਿਹਾ ਹੈ।
ਨਵੀਂ ਦਿੱਲੀ : ਦਿੱਲੀ ਵਿਚ ਵੱਧ ਰਹੇ ਹਵਾ ਪ੍ਰਦੂਸ਼ਣ 'ਤੇ ਕੇਂਦਰ ਨੇ ਸੁਪਰੀਮ ਕੋਰਟ 'ਚ ਆਪਣਾ ਜਵਾਬ ਦਾਖਲ ਕੀਤਾ ਹੈ ਅਤੇ ਦੱਸਿਆ ਕਿ ਦਿੱਲੀ ਅਤੇ ਉੱਤਰੀ ਰਾਜਾਂ ਵਿਚ ਇਸ ਸਮੇਂ ਪਰਾਲੀ ਸਾੜਨਾ ਪ੍ਰਦੂਸ਼ਣ ਦਾ ਮੁੱਖ ਕਾਰਨ ਨਹੀਂ ਹੈ, ਕਿਉਂਕਿ ਇਹ ਪ੍ਰਦੂਸ਼ਣ ਵਿਚ ਸਿਰਫ 10% ਹੀ ਯੋਗਦਾਨ ਪਾ ਰਿਹਾ ਹੈ।
Air Pollution
ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲ ਕਰਨ ਅਤੇ ਉਨ੍ਹਾਂ ਨੂੰ ਕਹਿਣ ਕਿ ਉਹ ਇਕ ਹਫ਼ਤੇ ਤੱਕ ਪਰਾਲੀ ਨਾ ਸਾੜਨ ਤਾਂ ਜੋ ਪ੍ਰਦੂਸ਼ਣ 'ਤੇ ਕਾਬੂ ਪਾਇਆ ਜਾ ਸਕੇ।
Supreme Court
ਇਸ ਤੋਂ ਇਲਾਵਾ ਸੁਪਰੀਮ ਕੋਰਟ ਦਾ ਇਹ ਵੀ ਕਹਿਣਾ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਧੂੜ, ਭਾਰੀ ਵਾਹਨਾਂ ਦੀ ਆਵਾਜਾਈ ਅਤੇ ਉਦਯੋਗ ਹਨ। ਕੋਰਟ ਨੇ ਕੇਂਦਰ ਨੂੰ ਦਿੱਲੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੈਰ ਜ਼ਰੂਰੀ ਆਵਾਜਾਈ, ਘਰ ਤੋਂ ਕੰਮ ਕਰਨ ਵਰਗੇ ਮੁੱਦਿਆਂ ਸਬੰਧੀ ਐਮਰਜੈਂਸੀ ਮੀਟਿੰਗ ਬੁਲਾਉਣ ਦਾ ਹੁਕਮ ਦਿੱਤਾ ਹੈ।
Delhi Air Pollution
ਕੱਲ੍ਹ ਹੋਣ ਵਾਲੀ ਇਸ ਬੈਠਕ ਵਿਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਵੀ ਹਾਜ਼ਰ ਹੋਣਗੇ ਦੱਸ ਦੇਈਏ ਕਿ ਇਸ ਮਾਮਲੇ ਸਬੰਧੀ ਅਗਲੀ ਸੁਣਵਾਈ ਹੁਣ 17 ਨਵੰਬਰ ਨੂੰ ਹੋਵੇਗੀ।