
ਪਹਿਲਗਾਮ ਰਿਹਾ ਕਸ਼ਮੀਰ ਦਾ ਸੱਭ ਤੋਂ ਠੰਢਾ ਸਥਾਨ
ਸ੍ਰੀਨਗਰ : ਇਸ ਮੌਸਮ ਵਿਚ ਪਹਿਲੀ ਵਾਰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਕਈ ਇਲਾਕੇ ਐਤਵਾਰ ਸਵੇਰੇ ਧੁੰਦ ਦੀ ਪਰਤ ਨਾਲ ਢਕੇ ਹੋਏ ਸਨ ਕਿਉਂਕਿ ਘਾਟੀ ਵਿਚ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ ਹੈ।
snowfall Kashmir
ਅਧਿਕਾਰੀਆਂ ਨੇ ਦਸਿਆ ਕਿ ਇਸ ਮੌਸਮ ਵਿਚ ਪਹਿਲੀ ਵਾਰ, ਕਸ਼ਮੀਰ ਘਾਟੀ ਦੇ ਸਾਰੇ ਮੌਸਮ ਸਟੇਸ਼ਨਾਂ ਨੇ ਰਾਤ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਹੈ।
snowfall
ਬੀਤੀ ਰਾਤ ਸ੍ਰੀਨਗਰ ਵਿਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ 0.9 ਡਿਗਰੀ ਸੈਲਸੀਅਸ ਸੀ, ਜੋ ਪਿਛਲੀ ਰਾਤ 0.1 ਡਿਗਰੀ ਸੈਲਸੀਅਸ ਸੀ। ਉਨ੍ਹਾਂ ਕਿਹਾ ਕਿ ਸਾਲਾਨਾ ਅਮਰਨਾਥ ਯਾਤਰਾ ਦੇ ਆਧਾਰ ਕੈਂਪ ਪਹਿਲਗਾਮ ਵਿਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 3.5 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।
Snowfall
ਪਹਿਲਗਾਮ ਕਸ਼ਮੀਰ ਦਾ ਸੱਭ ਤੋਂ ਠੰਢਾ ਸਥਾਨ ਰਿਹਾ। ਉਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਰਿਜ਼ੋਰਟ ਵਿਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 1.8 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਉਤਰੀ ਕਸ਼ਮੀਰ ਦੇ ਕੁਪਵਾੜਾ ਵਿਚ ਤਾਪਮਾਨ ਸਿਫ਼ਰ ਤੋਂ 1.3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।