
Jammu News: ਕਈ ਲੋਕ ਹੋਏ ਜ਼ਖ਼ਮੀ
A bus full of passengers fell into a gorge in Jammu: ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਬੁੱਧਵਾਰ ਦੁਪਹਿਰ ਕਰੀਬ 12 ਵਜੇ ਡੋਡਾ ਜ਼ਿਲੇ ਦੇ ਬੱਗਰ ਇਲਾਕੇ ਦੇ ਤਰੰਗਲ 'ਚ ਇਕ ਬੱਸ ਬੇਕਾਬੂ ਹੋ ਕੇ ਕਰੀਬ 300 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 36 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 19 ਜ਼ਖ਼ਮੀ ਹੋ ਗਏ। ਬੱਸ ਕਿਸ਼ਤਵਾੜ ਤੋਂ ਜੰਮੂ ਵੱਲ ਜਾ ਰਹੀ ਸੀ।
#WATCH | At least 38 died in a #busaccident in #Assar region of #Doda in #JammuandKashmir. The injured were shifted to District Hospital #Kishtwar and #GMCDoda. #JammuBusAccident #Dodabusaccident #DodaAccident pic.twitter.com/M0J4EUKQWM
— Rozana Spokesman (@RozanaSpokesman) November 15, 2023
ਇਹ ਵੀ ਪੜ੍ਹੋ: Punjab Holiday: ਪੰਜਾਬ ਸਰਕਾਰ ਨੇ ਕੱਲ੍ਹ ਸੂਬੇ ਵਿਚ ਛੁੱਟੀ ਦਾ ਕੀਤਾ ਐਲਾਨ, ਜਾਣੋ ਕਿਉਂ?
ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਜੀਐਮਸੀ ਡੋਡਾ ਲਿਜਾਇਆ ਗਿਆ ਹੈ। ਇਨ੍ਹਾਂ 'ਚੋਂ ਕੁਝ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਅਜਿਹੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੋ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜੀਐਮਸੀ ਜੰਮੂ ਰੈਫ਼ਰ ਕਰ ਦਿਤਾ ਗਿਆ ਪਰ ਉਨ੍ਹਾਂ ਦੀ ਰਸਤੇ ਵਿਚ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: Moga Firing News: ਮੋਗਾ 'ਚ 2 ਧਿਰਾਂ ਵਿਚਕਾਰ ਸ਼ਰੇਆਮ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ
ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਰੂਟ 'ਤੇ ਤਿੰਨ ਬੱਸਾਂ ਇਕੱਠੀਆਂ ਚੱਲ ਰਹੀਆਂ ਸਨ ਅਤੇ ਇਕ ਦੂਜੇ ਨੂੰ ਓਵਰਟੇਕ ਕਰਨ ਦੀ ਦੌੜ 'ਚ ਇਹ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ