‘ਆਪ’ ਦੇ ਮਹੇਸ਼ ਖਿਚੀ ਦਿੱਲੀ ਦੇ ਅਗਲੇ ਮੇਅਰ ਚੁਣੇ ਗਏ
Published : Nov 15, 2024, 7:27 am IST
Updated : Nov 15, 2024, 7:27 am IST
SHARE ARTICLE
AAP's Mahesh Khichi was elected as the next mayor of Delhi
AAP's Mahesh Khichi was elected as the next mayor of Delhi

ਆਪ ਦੇ ਹੀ ਰਵਿੰਦਰ ਭਾਰਦਵਾਜ ਬਿਨਾਂ ਮੁਕਾਬਲੇ ਡਿਪਟੀ ਮੇਅਰ ਬਣੇ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਮਹੇਸ਼ ਖਿਚੀ ਵੀਰਵਾਰ ਨੂੰ ਦਿੱਲੀ ਦੇ ਅਗਲੇ ਮੇਅਰ ਚੁਣੇ ਗਏ। ਇਹ ਜਿੱਤ ਅਗਲੇ ਸਾਲ ਦੇ ਸ਼ੁਰੂ ਵਿਚ ਕੌਮੀ ਰਾਜਧਾਨੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦਾ ਮਨੋਬਲ ਵਧਾਉਣ ਵਾਲੀ ਹੈ।

ਐਮਸੀਡੀ ਵਿਚ ਆਮ ਆਦਮੀ ਪਾਰਟੀ ਦੇ ਡਿਪਟੀ ਮੇਅਰ ਉਮੀਦਵਾਰ ਰਵਿੰਦਰ ਭਾਰਦਵਾਜ ਬਿਨਾਂ ਮੁਕਾਬਲਾ ਚੁਣੇ ਗਏ। ਭਾਜਪਾ ਉਮੀਦਵਾਰ ਨੇ ਅਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ।

ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਤੋਂ ਚੋਣ ਮੈਦਾਨ ਵਿਚ ਉਤਰੇ ਦਲਿਤ ਉਮੀਦਵਾਰ ਖਿਚੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਿਸ਼ਨ ਲਾਲ ਨੂੰ ਸਿਰਫ਼ ਤਿੰਨ ਵੋਟਾਂ ਦੇ ਮਾਮੂਲੀ ਫ਼ਰਕ ਨਾਲ ਹਰਾਇਆ।  ਖਿਚੀ ਨੂੰ 133 ਵੋਟਾਂ ਮਿਲੀਆਂ, ਜਦਕਿ ਲਾਲ ਨੂੰ 130 ਵੋਟਾਂ ਮਿਲੀਆਂ। ਦੋ ਵੋਟਾਂ ਅਯੋਗ ਕਰਾਰ ਦਿਤੀਆਂ ਗਈਆਂ। ਕਾਂਗਰਸ ਦੇ ਅੱਠ ਕੌਂਸਲਰਾਂ ਨੇ ਵੋਟਿੰਗ ਪ੍ਰਕਿਰਿਆ ਵਿਚ ਹਿੱਸਾ ਨਹੀਂ ਲਿਆ। 

ਕਾਂਗਰਸ ਨੇ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਦਾ ਬਾਈਕਾਟ ਕੀਤਾ ਸੀ, ਜੋ ਕਿ ‘ਆਪ’ ਅਤੇ ਭਾਜਪਾ ਦਰਮਿਆਨ ਲੰਮੇ ਸਮੇਂ ਤੱਕ ਚੱਲੀ ਸ਼ਬਦੀ ਜੰਗ ਕਾਰਨ ਅਪ੍ਰੈਲ ਤੋਂ ਮੁਲਤਵੀ ਕਰ ਦਿਤੀ ਗਈ ਸੀ। ਕਾਂਗਰਸ ਨੇ ਮੌਜੂਦਾ ਪ੍ਰਸਤਾਵਿਤ ਛੋਟੇ ਕਾਰਜਕਾਲ ਦੀ ਬਜਾਏ ਮੇਅਰ ਲਈ ਪੂਰੇ ਕਾਰਜਕਾਲ ਦੀ ਮੰਗ ਕੀਤੀ ਸੀ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement