ਨਿਸ਼ਾਨ ਸਾਹਿਬ ਦਾ ਕੋਈ ਵਿਵਾਦ ਨਹੀਂ, ਕਾਨੂੰਨ ਰੱਦ ਕਰਵਾਉਣਾ ਹੀ ਇਕਲੌਤਾ ਮਕਸਦ
Published : Dec 15, 2020, 4:44 pm IST
Updated : Dec 15, 2020, 4:44 pm IST
SHARE ARTICLE
Balbir Singh Rajewal
Balbir Singh Rajewal

ਨਿਸ਼ਾਨ ਸਾਹਿਬ ਸਬੰਧੀ ਵਿਵਾਦ ‘ਤੇ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ਼ਬਾਤ

ਨਵੀਂ ਦਿੱਲੀ (ਚਰਨਜੀਤ ਸਿੰਘ ਸੁਰਖਾਬ): ਬੀਤੇ ਦਿਨ ਕਿਸਾਨ ਆਗੂ ਬਲਬੀਰ ਸਿੰਘ ਵੱਲੋਂ ਨਿਸ਼ਾਨ ਸਾਹਿਬ ਸਬੰਧੀ ਇਕ ਬਿਆਨ ਦਿੱਤਾ ਗਿਆ। ਇਸ ਬਿਆਨ ਤੋਂ ਬਾਅਦ ਕਾਫ਼ੀ ਵਿਦਾਦ ਛਿੜ ਗਿਆ। ਲੋਕਾਂ ਵੱਲੋਂ ਰਾਜੇਵਾਲ ‘ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ।

Balbir Singh Rajewal Balbir Singh Rajewal

ਦਰਅਸਲ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਸੀ ਕਿ ਨਿਸ਼ਾਨ ਸਾਹਿਬ ਨਾ ਲਗਾਇਆ ਜਾਵੇ ਤੇ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਨੂੰ ਕਿਤੇ ਹੋਰ ਲਿਜਾਇਆ ਜਾਵੇ।ਇਸ ਸਬੰਧੀ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਭਾਜਪਾ ਆਈਟੀ ਸੈੱਲ ਵੱਲੋਂ ਇਸ ਸੰਘਰਸ਼ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Balbir Singh Rajewal Balbir Singh Rajewal

ਉਹਨਾਂ ਦੱਸਿਆ ਕਿ ਬੀਤੇ ਦਿਨੀਂ ਹਿੰਦੀ ਮੀਡੀਆ ਚੈਨਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਹ ਖਾਲਿਸਤਾਨੀਆਂ ਦਾ ਅੰਦੋਲਨ ਹੈ। ਇਸ ਦੌਰਾਨ ਉਹਨਾਂ ਨੇ ਨਿਹੰਗ ਸਾਹਿਬ ਤੇ ਬੰਦੂਕ ਦੀ ਫੋਟੋ ਦਿਖਾਈ। ਮੀਡੀਆ ਵੱਲੋਂ ਇਸ ਅੰਦੋਲਨ ਨੂੰ ਖਾਲਿਸਤਾਨੀਆਂ ਦਾ ਅੰਦੋਲਨ ਸਾਬਿਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

Balbir Singh Rajewal Balbir Singh Rajewal

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਸਾਨੂੰ ਬਦਨਾਮ ਕਰਨਾ ਚਾਹੁੰਦੀ ਹੈ। ਸਾਨੂੰ ਚੌਕਸ ਹੋਣਾ ਪਵੇਗਾ ਕਿਉਂਕਿ ਭਾਜਪਾ ਆਈਟੀਸੈੱਲ ਬਹੁਤ ਸਰਗਰਮੀ ਨਾਲ ਇਸ ਅੰਦੋਲਨ ਨੂੰ ਕੁਰਾਹੇ ਪਾਉਣਾ ਚਾਹੁੰਦਾ ਹੈ। ਰਾਜੇਵਾਲ ਨੇ ਕਿਹਾ ਕਿ ਉਹਨਾਂ ਨੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ।

ਰਾਜੇਵਾਲ ਨੇ ਦੱਸਿਆ ਕਿ ਉਹਨਾਂ ਨੇ ਦੂਜੀ ਗੱਲ ਇਹ ਕਹੀ ਸੀ ਕਿ ਇੱਥੇ ਬਹੁਤ ਸਤਿਕਾਰਯੋਗ ਸੰਤ ਮਹਾਂਪੁਰਸ਼ ਗੁਰਬਾਣੀ ਦੀ ਵਿਆਖਿਆ ਕਰਕੇ ਇਤਿਹਾਸ ਨਾਲ ਜੋੜ ਰਹੇ ਹਨ ਤੇ ਉਹਨਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਇਸ ਅੰਦੋਲਨ ਨੂੰ ਕਿਸਾਨਾਂ ਦਾ ਅੰਦੋਲਨ ਹੀ ਰਹਿਣ ਦੇਣ।

Balbir Singh Rajewal Balbir Singh Rajewal

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹਨਾਂ ਨੇ ਤੀਜੀ ਗੱਲ ਇਹ ਕਹੀ ਸੀ ਕਿ ਇੱਥੇ ਗੁਰੂ ਦੀਆਂ ਲਾਡਲੀਆਂ ਫੌਜਾਂ ਹਨ। ਉਹਨਾਂ ਨੇ ਇਹਨਾਂ ਦੇ ਲੀਡਰਾਂ ਨਾਲ ਗੱਲ ਕੀਤੀ ਸੀ ਕਿ ਇਹਨਾਂ ਦੀ ਛਾਉਣੀਆਂ ਬਦਲੀਆਂ ਜਾਣ, ਇਸ ਲਈ ਅਪੀਲ ਕੀਤੀ ਗਈ ਸੀ। ਰਾਜੇਵਾਲ ਨੇ ਕਿਹਾ ਕਿ ਨਿਹੰਗ ਸਿੰਘਾਂ ਦਾ ਪਹਿਰਾਵਾ ਦੇਖ ਕੇ ਅੰਦੋਲਨ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ।

ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਗੱਲ ਨਹੀਂ ਕੀਤੀ ਜੇਕਰ ਕਿਸੇ ਨੂੰ ਅਜਿਹਾ ਲੱਗਦਾ ਹੈ ਤਾਂ ਮੈਂ ਖਿਮਾ ਦਾ ਜਾਚਕ ਹਾਂ। ਉਹਨਾਂ ਕਿਹਾ ਕਿ ਉਹ ਸ਼ੁਰੂ ਤੋਂ ਅੰਦੋਲਨ ਨੂੰ ਬਚਾਉਣ ਲਈ ਗੱਲ ਕਰਦੇ ਹਨ ਤੇ ਅੱਗੇ ਵੀ ਕਰਦੇ ਰਹਿਣਗੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement