ਕਿਸਾਨੀ ਆਗੂ ਧਨੇਰ ਦੀ ਚੇਤਾਵਨੀ,ਕਿਸਾਨੀ ਘੋਲ ਨੂੰ ਹੋਰ ਪਾਸੇ ਲੈ ਕੇ ਜਾਣ ਵਾਲਾ ਮੋਦੀ ਦਾ ਯਾਰ ਹੋਵੇਗਾ
Published : Dec 15, 2020, 4:44 pm IST
Updated : Dec 15, 2020, 4:51 pm IST
SHARE ARTICLE
Manjit singh dhner
Manjit singh dhner

ਕਿਹਾ ਕਿ ਦੇਸ਼ ਦੇ ਕਿਸਾਨਾਂ ਦਾ ਇੱਕੋ ਇੱਕ ਦੁਸ਼ਮਣ ਹੈ, ਉਹ ਹੈ ਮੋਦੀ ਸਰਕਾਰ ਜਿਸ ਦੇ ਖ਼ਿਲਾਫ਼ ਦੇਸ਼ ਦੇ ਕਿਸਾਨ ਇਕਜੁੱਟ ਹੋ ਚੁੱਕੇ ਹਨ

ਨਵੀਂ ਦਿੱਲੀ : ਦਿੱਲੀ ਬਾਰਡਰ ‘ਤੇ ਲੱਗੀ ਮੋਰਚੇ ਵਿਚ ਕਿਸਾਨ ਆਗੂ ਮਨਜੀਤ ਧਨੇਰ ਨੇ ਕੇਂਦਰ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਹੋਰ ਪਾਸੇ ਲੈ ਕੇ ਜਾਣ ਵਾਲਾ ਮੋਦੀ ਦਾ ਯਾਰ ਜਿਸ ਨੂੰ ਕਿਸਾਨ ਜਥੇਬੰਦੀਆਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦਾ  ਇੱਕੋ ਇੱਕ ਦੁਸ਼ਮਣ ਹੈ, ਉਹ ਹੈ ਮੋਦੀ ਸਰਕਾਰ ਜਿਸ ਦੇ ਖ਼ਿਲਾਫ਼ ਦੇਸ਼ ਦੇ ਕਿਸਾਨ ਇਕਜੁੱਟ ਹੋ ਚੁੱਕੇ ਹਨ। 

modi and amit shahmodi and amit shahਮਨਜੀਤ ਧਨੇਰ ਨੇ ਕਿਹਾ ਕਿ ਕੇਂਦਰ ਸਰਕਾਰ ਸ਼ੰਘਰਸ਼ ਨੂੰ ਬਦਨਾਮ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ , ਕਿਸਾਨੀ ਸੰਘਰਸ਼ ਦੀ ਅਗਵਾਈ ਕਰਨ ਵਾਲੇ ਆਗੂਆਂ ਨੂੰ ਕਦੇ ਖ਼ਾਲਿਸਤਾਨੀ, ਕਦੇ ਮਾਓਵਾਦੀ, ਕਦੇ ਪਾਕਿਸਤਾਨੀ ਕਹਿ ਕੇ ਸੰਘਰਸ਼ ਨੂੰ ਲੀਹੋਂ ਲਾਹੁਣ ਦੇ ਮਨਸੂਬੇ ਘੜੇ ਜਾ ਰਹੇ ਹਨ, ਜਿਸ ਨੂੰ ਦੇਸ਼ ਦੇ ਕਿਸਾਨ ਹੁਣ ਭਲੀ ਭਾਂਤ ਸਮਝ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਇੱਕ ਜ਼ਾਤ, ਧਰਮ ਅਤੇ ਪਾਰਟੀ ਦਾ ਨਹੀਂ ਹੈ, ਇਹ ਸੰਘਰਸ਼ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ , ਕੇਂਦਰ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਇਸ ਸੰਘਰਸ਼ ਨੂੰ ਲੀਹੋਂ ਨਹੀਂ ਲਾਹ ਸਕਦੀ। 

farmerfarmerਮਨਜੀਤ ਧਨੇਰ ਨੇ ਕਿਹਾ ਕਿ ਇਸ ਸੰਘਰਸ਼ ਨੂੰ ਜਿੱਤਣ ਲਈ ਦੇਸ਼ ਦੀ ਕਿਸਾਨ ਲੰਮੀ ਤਿਆਰੀ ਕਰਕੇ ਘਰਾਂ ਵਿੱਚੋਂ ਆਏ ਹਨ ਅਤੇ ਕਿਸਾਨ ਸੰਘਰਸ਼ ਨੂੰ ਜਿੱਤ ਕੇ ਹੀ ਵਾਪਸ ਮੁੜਨਗੇ ।ਕਿਸਾਨ ਆਗੂ ਮਨਜੀਤ ਧਨੇਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀ ਕਿਸੇ ਵੀ ਚਾਲ ਵਿੱਚ ਨਾ ਆਇਓ , ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਆਗੂਆਂ ਖ਼ਿਲਾਫ਼ ਫੈਲਾਏ ਜਾ ਰਹੇ ਕੂੜ ਪ੍ਰਚਾਰ ਦਾ ਮੂੰਹ ਤੋੜਵਾਂ ਜਵਾਬ ਦਿਓ । ਕਿਸਾਨੀ ਸੰਘਰਸ਼ ਸ਼ਾਂਤਮਈ ਅਤੇ ਅਨੁਸ਼ਾਸਨ ਵਿਚ ਹੈ, ਸਰਕਾਰ ਇਸ ਸੰਘਰਸ਼ ਨੂੰ ਕੁਰਾਹੇ ਨਹੀਂ ਪਾ ਸਕਦੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement