ਸਿੰਘੂ ਬਾਰਡਰ ’ਤੇ ਪ੍ਰਦਰਸ਼ਨ ’ਚ ਸ਼ਾਮਲ ਹੋ ਸਕਦੀਆਂ ਨੇ 2000 ਵਧੇਰੇ ਤੋਂ ਕਿਸਾਨ ਬੀਬੀਆਂ
Published : Dec 15, 2020, 10:32 pm IST
Updated : Dec 15, 2020, 10:33 pm IST
SHARE ARTICLE
farmer
farmer

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆ ਰਹੀਆਂ ਮਹੀਲਾਵਾਂ ਲਈ ਪ੍ਰਬੰਧ ਕਰ ਰਹੇ ਹਾਂ।

ਨਵੀਂ ਦਿੱਲੀ : ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁਧ ਦਿੱਲੀ ਨਾਲ ਲਗਦੀਆਂ ਸਰਹੱਦਾਂ ’ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ ਆਉਣ ਵਾਲੇ ਦਿਨਾਂ ’ਚ ਹੋਰ ਤੇਜ਼ ਹੋ ਸਕਦਾ ਹੈ। ਸਿੰਘੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪ੍ਰਵਾਰਾਂ ਦੀਆਂ 2000 ਤੋਂ ਵੱਧ ਬੀਬੀਆਂ ਉੱਥੇ ਕੁੱਝ ਦਿਨਾਂ ’ਚ ਪਹੁੰਚ ਸਕਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆ ਰਹੀਆਂ ਮਹੀਲਾਵਾਂ ਲਈ ਪ੍ਰਬੰਧ ਕਰ ਰਹੇ ਹਾਂ। ਤੰਬੂ ਲਗਾਏ ਗਏ ਹਨ, ਅਲੱਗ ਤੋਂ ਲੰਗਰ ਚਲਾਉਣ ਦੀ ਯੋਜਨਾ ਬਣਾਈ ਗਈ ਹੈ ਅਤੇ ਵਾਧੂ ਪਖਾਨਿਆਂ ਦੀ ਵਿਵਸਥਾ ਵੀ ਕੀਤੀ ਗਈ ਹੈ।

Narinder modi and Amit shahNarinder modi and Amit shahਵੱਖ-ਵੱਖ ਸੂਬਿਆਂ ਦੇ ਕਿਸਾਨ ਸਤੰਬਰ ’ਚ ਪਾਸ ਹੋਏ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਦਿੱਲੀ ਨਾਲ ਲਗਦੇ ਸਿੰਘੂ, ਟਿਕਰੀ ਅਤੇ ਗਾਜੀਪੁਰ ਬਾਰਡਰ ’ਤੇ 2 ਹਫ਼ਤਿਆਂ ਤੋਂ ਡਟੇ ਹੋਏ ਹਨ। ਇਸ ਦੇ ਮੱਦੇਨਜ਼ਰ ਕਈ ਮਾਰਗ ਬੰਦ ਕੀਤੇ ਗਏ ਹਨ ਅਤੇ ਲੋਕਾਂ ਨੂੰ ਪਰੇਸ਼ਾਨੀ ਤੋਂ ਬਚਣ ਲਈ ਵਿਕਲਪਿਕ ਰਸਤਿਆਂ ਤੋਂ ਜਾਣ ਦੀ ਸਲਾਹ ਦਿਤੀ ਗਈ ਹੈ। ਪੁਲਿਸ ਨੇ ਦਸਿਆ ਕਿ ਸਿੰਘੂ, ਔਚੰਦੀ, ਪਿਆਊ ਮਨਿਆਰੀ, ਸਬੋਲੀ ਅਤੇ ਮੰਗੇਸ਼ ਬਾਰਡਰ ਬੰਦ ਹਨ ਲੋਕਾਂ ਨੂੰ ਲਾਮਪੁਰ, ਸਾਫ਼ੀਆਬਾਦ ਅਤੇ ਸਿੰਘੂ ਸਕੂਲ ਟੋਲ ਟੈਕਸ ਬਾਰਡਰ ਤੋਂ ਹੋ ਕੇ ਵਿਕਲਪਿਕ ਮਾਰਗ ’ਤੇ ਜਾਣ ਲਈ ਕਿਹਾ ਗਿਆ ਹੈ ਅਤੇ ਮੁਕਰਬਾ ਅਤੇ ਜੀਟੀਕੇ ਰੋਡ ਤੋਂ ਆਵਾਜਾਈ ਬਦਲ ਦਿਤੀ ਗਈ ਹੈ। 

FARMER PROTESTFARMER PROTESTਉਨ੍ਹਾਂ ਕਿਹਾ ਕਿ ਆਉਟਰ ਰਿੰਗ ਰੋਡ, ਜੀਟੀਕੇ ਰੋਡ ਅਤੇ ਐਨਐਚ-44 ’ਤੇ ਜਾਣ ਤੋਂ ਬਚੋ।  ਪ੍ਰਦਰਸ਼ਨ ਕਾਰਨ ਗਾਜੀਆਬਾਦ ਤੋਂ ਦਿੱਲੀ ਆਉਣ ਵਾਲੇ ਲੋਕਾਂ ਲਈ ਗਾਜੀਪੁਰ ਬਾਰਡਰ ਬੰਦ ਰਹਿਣਗੇ। ਲੋਕਾਂ ਨੂੰ ਅਨੰਦ ਵਿਹਾਰ, ਡੀਐਨਡੀ, ਚਿੱਲਾ, ਅਪਸਰਾ ਅਤੇ ਭੋਮਪੁਰਾ ਬਾਰਡਰ ਤੋਂ ਹੋ ਕੇ ਆਉਦ ਦੀ ਸਲਾਹ ਦਿਤੀ ਜਾਂਦੀ ਹੈ। ਸਿੰਘੂ ਬਾਰਡਰ ’ਤੇ ਪ੍ਰਦਰਸ਼ਨ ਸਥਲ ’ਤੇ ਕਈ ਬੈਰੀਕੇਡ ਲਗਾਏ ਗਏ ਹਨ ਅਤੇ ਵਾਧੂ ਪੁਲਿਸ ਬਲ ਤੈਨਾਤ ਹਨ। ਸੱਭ ਤੋਂ ਪਹਿਲਾਂ ਉਥੇ ਕੰਡਿਆਲੀ ਤਾਰਾਂ ਲਗਾਈਆਂ ਗਈਆਂ ਹਨ। ਇਸ ਦੇ ਬਾਅਦ ਦਿੱਲੀ ਪੁਲਿਸ ਨੇ ਬੈਰੀਕੇਡ ਲਗਾਏ ਹਨ, ਜਿਸ ਦੇ ਕੋਲ ਆਰ.ਏ.ਐਫ਼ ਅਤੇ ਅਰਧ ਸੈਨਿਕ ਬਲ ਦੇ ਕਰਮੀ ਤੈਨਾਤ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement