ਕਸ਼ਮੀਰੀਆਂ ਨੇ ਵੀ ਕੀਤਾ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਬੁਲੰਦ
Published : Dec 15, 2020, 10:16 pm IST
Updated : Dec 15, 2020, 10:17 pm IST
SHARE ARTICLE
Amit and modi
Amit and modi

ਸ੍ਰੀਨਗਰ ਦੇ ਲਾਲ ਚੌਕ ਵਿਚ ਸਮਾਜ ਸੇਵੀ ਜਥੇਬੰਦੀਆਂ ਅਤੇ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ

ਸ਼੍ਰੀਨਗਰ : ਸ੍ਰੀਨਗਰ ਦੇ ਲਾਲ ਚੌਕ ਵਿਚ ਸਮਾਜ ਸੇਵੀ ਜਥੇਬੰਦੀਆਂ ਅਤੇ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਸੱਤਾ ‘ਚ ਆਈ ਹੈ, ਉਦੋਂ ਤੋਂ ਹੀ ਲੋਕਾਂ ਨਾਲ ਧੱਕਾ ਹੋ ਰਿਹਾ ਹੈ ।  ਸ੍ਰੀਨਗਰ ਦੇ ਲਾਲ ਚੌਕ ਵਿੱਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਨੌਜਵਾਨਾਂ ਵੱਲੋਂ ਮੋਮਬੱਤੀਆਂ ਜਗਾ ਕੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ  ਨੌਜਵਾਨਾਂ ਨੇ ਕਿਹਾ ਕਿ ਇਹ ਅੰਦੋਲਨ ਕਿਸਾਨੀ ਦਾ ਅੰਦੋਲਨ ਨਹੀਂ ਹੈ ਇਹ ਅੰਦੋਲਨ ਸਭਨਾਂ ਲੋਕਾਂ ਦਾ ਹੈ, ਜੋ ਰੋਟੀ ਖਾਂਦੇ ਹਨ , ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। 

photophotoਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਅੰਨਦਾਤਾ ਹੀ ਤਬਾਹ ਹੋ ਗਿਆ ਤਾਂ ਬਾਕੀ ਦੇਸ਼ ਦਾ ਕੀ ਬਣੇਗਾ, ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਤਬਾਹ ਕਰਕੇ ਦੇਸ਼ ਨੂੰ ਤਬਾਹ ਕਰਨਾ ਚਹੁੰਦੀ ਹੈ । ਨੌਜਵਾਨਾਂ ਨੇ ਕਿਹਾ ਕਿ ਇਹ ਕਿਸਾਨੀ ਅੰਦੋਲਨ ਇਕੱਲੇ ਕਿਸਾਨਾਂ ਦਾ ਨਹੀਂ ਹੈ, ਇਹ ਸਭਨਾਂ ਲੋਕਾਂ ਦਾ ਹੈ,ਇਸ ਸੰਘਰਸ਼ ਦੀ ਵੱਧ ਤੋਂ ਵੱਧ ਹਮਾਇਤ ਕਰਨੀ ਚਾਹੀਦੀ ਹੈ । 

photophotoਨੌਜਵਾਨਾਂ ਨੇ ਕਿਹਾ ਕਿ ਜਦੋਂ ਦੀ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਲੋਕ ਵਿਰੋਧੀ ਫ਼ੈਸਲੇ ਕਰ ਰਹੀ ਹੈ , ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਧਾਰਾ 370 ਦੇ ਵਿਰੁੱਧ ਫੈਸਲਾ, ਫਿਰ ਐਨਆਰਸੀ, ਸੀਏਏ  ਅਤੇ ਇਸ ਤੋਂ ਬਾਅਦ ਜਾਮੀਆ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨਾਲ ਜੋ ਤਾਨਾਸ਼ਾਹੀ ਕੀਤੀ ਗਈ, ਇਹ ਸਭ ਕੁਝ  ਇਸ ਬੀਜੇਪੀ ਦੇ ਰਾਜ ਵਿੱਚ ਹੋ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਠੰਡ ਦੇ ਮੌਸਮ ਵਿੱਚ ਜਦੋਂ ਲੋਕ ਘਰਾਂ ਵਿੱਚ ਬੈਠੇ ਹਨ ਤਾਂ ਕਿਸਾਨ ਦਿੱਲੀ ਬਾਰਡਰ ਦੀਆਂ ਸੜਕਾਂ ਉੱਤੇ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement