ਸਰਦ ਰੁੱਤ ਸ਼ੈਸ਼ਨ ਨਾ ਬੁਲਾ ਕੇ ਕਿਸਾਨਾ ਦੇ ਸਵਾਲਾਂ ਤੋਂ ਭੱਜੀ ਸਰਕਾਰ: ਭਗਵੰਤ ਮਾਨ
Published : Dec 15, 2020, 6:19 pm IST
Updated : Dec 15, 2020, 6:19 pm IST
SHARE ARTICLE
Bhagwant Mann
Bhagwant Mann

ਲੋਕ ਨੁਮਾਇੰਦਿਆਂ ਦੀ ਗੱਲ ਹੀ ਨਹੀਂ ਸੁਣਨੀ ਤਾਂ ਅਰਬਾਂ ਰੁਪਿਆ ਲਾ ਕੇ ਪਾਰਲੀਮੈਂਟ ਦੀ ਨਵੀਂ ਇਮਾਰਤ ਬਣਾਉਣ ਦਾ ਕੀ ਫ਼ਾਇਦਾ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਦ ਰੁੱਤ ਸੰਸਦ ਸ਼ੈਸਨ ਨਾ ਬੁਲਾਉਣ ਦੇ ਫੈਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ।

Bhagwant MannBhagwant Mann

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਦੇ ਚਲਦਿਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਦਬਾਅ ਤੋਂ ਡਰਦੇ ਹੋਏ ਸਰਕਾਰ ਚਰਚਾ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਉਤੇ ਸੰਸਦ ਵਿਚ ਜਵਾਬ ਦੇਣ ਦੀ ਬਜਾਏ ਮੋਦੀ ਸਰਕਾਰ ਕੋਵਿੰਡ ਦੀ ਆੜ ਵਿਚ ਸਰਦ ਰੁੱਤ ਦਾ ਸੈਸ਼ਨ ਹੀ ਨਾ ਬੁਲਾਉਣਾ ਹੀ ਠੀਕ ਸਮਝਦੀ ਹੈ।

pm modiPM modi

ਉਨ੍ਹਾਂ ਕਿਹਾ ਕਿ ਜਦੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਨੇ ਸੰਸਦ ਵਿਚ ਜ਼ਬਰਦਸਤੀ ਕਾਨੂੰਨ ਪਾਸ ਕਰਨੇ ਸਨ ਤਾਂ ਕੋਰੋਨਾ ਸਮੇਂ ਵੀ ਸੈਸ਼ਨ ਬੁਲਾਇਆ ਜਾ ਸਕਦਾ ਹੈ, ਪ੍ਰੰਤੂ ਜਦੋਂ ਹੁਣ ਕਿਸਾਨਾਂ ਵੱਲੋਂ ਆਪਣੀ ਹੋਂਦ ਬਚਾਉਣ ਲਈ ਲੜੇ ਜਾ ਰਹੇ ਅੰਦੋਲਨ ਦੇ ਚਲਦਿਆਂ ਸੰਸਦ ਵਿਚ ਘਿਰਨ ਦਾ ਡਰ ਹੈ ਤਾਂ ਸਵਾਲਾਂ ਦਾ ਜਵਾਬ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ।

farmerFarmer

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਇਸ ਦਾ ਇਹ ਰਿਕਾਰਡ ਰਿਹਾ ਹੈ ਕਿ ਹਮੇਸ਼ਾਂ ਸਵਾਲਾਂ ਦਾ ਜਵਾਬ ਦੇਣ ਤੋਂ ਭੱਜਦੀ ਰਹੀ ਹੈ। ਸਰਕਾਰ ਨੇ ਹਮੇਸ਼ਾਂ ਹੀ ਅਜਿਹੇ ਹੱਥਕੰਢੇ ਵਰਤੇ ਹਨ ਜੋ ਦੇਸ਼ ਲਈ ਘਾਤਕ ਸਿੱਧ ਹੋਏ ਹਨ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦੇ ਰੱਖੇ ਨੀਂਹ ਪੱਥਰ ਉਤੇ ਬੋਲਦਿਆਂ ਮਾਨ ਨੇ ਕਿਹਾ ਕਿ ਜੇਕਰ ਲੋਕਤੰਤਰ ਵਿਰੋਧੀ ਮੋਦੀ ਸਰਕਾਰ ਨੇ ਸੰਸਦ ਬੰਦ ਹੀ ਰੱਖਣੀ ਹੈ ਤਾਂ ਫਿਰ ਹਜ਼ਾਰ ਕਰੋੜ ਰੁਪਏ ਖਰਚ ਕਰਕੇ ਨਵੇਂ ਭਵਨ ਬਣਾਉਣ ਦਾ ਕੀ ਲਾਭ ਹੈ?

Bhagwant Mann Bhagwant Mann

ਮਾਨ ਨੇ ਕਿਹਾ ਕਿ ਮੋਦੀ ਸਰਕਾਰ ਜਿੱਥੇ ਪਹਿਲਾਂ ਸੰਵਿਧਾਨਕ ਰਾਹੀਂ ਮਿਲੇ ਸ਼ਾਂਤੀਪੂਰਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਖੋਹ ਰਹੀ ਹੈ, ਹੁਣ ਉਥੇ ਸਵਾਲਾਂ ਦਾ ਜਵਾਬ ਦੇਣ ਤੋਂ ਵੀ ਭੱਜ ਰਹੀ ਹੈ। ਮੋਦੀ ਸਰਕਾਰ ਅਸਲ ਵਿਚ ਲੋਕਤੰਤਰਿਕ ਦੇਸ਼ ਨੂੰ ਇਕ ਤਾਨਾਸ਼ਾਹ ਦੀ ਤਰ੍ਹਾਂ ਚਲਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement