ਦਿੱਲੀ ਪੁੱਜੇ ਉੜੀਸਾ ਦੇ ਕਿਸਾਨਾਂ ਨੇ ਕਰਾਇਆ ਮੁੰਡਨ, ਕਿਹਾ ਸਾਡੇ ਲਈ ਮਰ ਚੁੱਕੀ ਹੈ ਮੋਦੀ ਸਰਕਾਰ
Published : Dec 15, 2020, 6:04 pm IST
Updated : Dec 15, 2020, 6:04 pm IST
SHARE ARTICLE
Narinder modi and Amit shah
Narinder modi and Amit shah

ਕੇਂਦਰ ਸਰਕਾਰ ਕੋਲ ਕਿਸਾਨਾਂ ਦੀ ਗੱਲਬਾਤ ਸੁਣਨ ਦਾ ਵਕਤ ਨਹੀਂ ਹੈ।

ਨਵੀਂ ਦਿੱਲੀ, ਚਰਨਜੀਤ ਸਿੰਘ ਸੁਰਖ਼ਾਬ :  ਦਿੱਲੀ ਮੋਰਚੇ ਵਿਚ ਪੁੱਜੇ ਉੜੀਸਾ ਦੇ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਸਾਡੇ ਲਈ ਮਰ ਚੁੱਕੀ ਹੈ, ਉਨ੍ਹਾਂ ਕਿਹਾ ਕਿ ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਏ ਬੈਠੇ ਹਨ ਪਰ ਕੇਂਦਰ ਸਰਕਾਰ ਕੋਲ ਕਿਸਾਨਾਂ ਦੀ ਗੱਲਬਾਤ ਸੁਣਨ ਦਾ ਵਕਤ ਨਹੀਂ ਹੈ। ਇਸੇ ਲਈ ਅਸੀਂ ਮੁੰਡਨ ਕਰਵਾਇਆ ਹੈ ।

photophotoਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਅੰਬਾਨੀ, ਅਡਾਨੀਆਂ ਦੀ ਸਰਕਾਰ ਹੈ, ਕਿਸਾਨਾਂ ਦੀ ਸਰਕਾਰ ਨਹੀਂ ਹੈ ,ਜਦੋਂ ਕਿ ਦੇਸ਼ ਨੂੰ ਬਣਾਉਣ ਵਾਲੇ ਕਿਸਾਨ ਹਨ, ਅੰਬਾਨੀ ਅਡਾਨੀ ਨਹੀਂ, ਦੇਸ਼ ਕਿਸਾਨਾਂ ਅਤੇ ਪੂਰੇ ਦੇਸ਼ ਵਾਸੀਆਂ ਦਾ ਹੈ।  ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਡਾਨੀਆਂ ਅੰਬਾਨੀਆਂ ਦੇ ਢਿੱਡ ਭਰਨ ਦੇ ਲਈ ਕਾਲੇ ਕਾਨੂੰਨ ਬਣਾਏ ਹਨ ,ਇਹ ਤਿੰਨੇ ਕਾਨੂੰਨ ਦੇਸ਼ ਦੀ ਕਿਸਾਨੀ ਦੇ ਲਈ ਮੌਤ ਦੇ ਵਾਰੰਟ ਹਨ ਅਤੇ ਪੂਰੇ ਦੇਸ਼ ਦੇ ਕਿਸਾਨ ਬਰਬਾਦ ਹੋ ਜਾਣਗੇ। 

farmerfarmerਉਨ੍ਹਾਂ ਕਿਹਾ ਕਿ ਇਹ ਸੰਘਰਸ਼ ਇਕੱਲੇ ਪੰਜਾਬ ਰਾਜ ਦਾ ਨਹੀਂ ਹੈ, ਇਸ ਸੰਘਰਸ਼ ਵਿਚ ਪੂਰੇ ਦੇਸ਼ ਦੇ ਕਿਸਾਨ ਸ਼ਾਮਲ ਹੋ ਚੁੱਕੇ ਹਨ, ਮੋਦੀ ਸਰਕਾਰ ਜਾਣਬੁੱਝ ਕਿਸਾਨੀ ਸੰਘਰਸ਼ ਨੂੰ ਇੱਕ ਰਾਜ ਨਾਲ ਜੋੜ ਕੇ ਸੀਮਿਤ ਕਰਨਾ ਚਾਹੁੰਦੀ ਹੈ । ਕੇਂਦਰ ਸਰਕਾਰ ਨੂੰ ਵੀ ਇੱਥੇ ਮੋਰਚੇ ‘ਚ ਆ ਕੇ ਦੇਖਣਾ ਚਾਹੀਦਾ ਹੈ, ਇਹ ਸੰਘਰਸ਼ ਇਕੱਲੇ ਹਰਿਆਣੇ ਤੇ ਪੰਜਾਬ ਦੇ ਕਿਸਾਨਾਂ ਦਾ ਨਹੀਂ ਹੈ ,ਇਹ ਸੰਘਰਸ਼ ਪੂਰੇ ਭਾਰਤ ਦੇ ਕਿਸਾਨਾਂ ਦਾ ਹੈ। 

photophotoਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਸੱਤਾ ਵਿਚ ਝੂਠ ਬੋਲ ਕੇ ਅਤੇ ਲੋਕਾਂ ਨੂੰ ਗੁੰਮਰਾਹ ਕਰਕੇ ਆਈ ਹੈ । ਅੱਜ ਦੇਸ਼ ਦਾ ਕਿਸਾਨ ਆਪਣੇ ਹੱਕਾਂ ਲਈ ਲੜ ਰਿਹਾ ਹੈ, ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਅਤਿਵਾਦੀ ਦੱਸ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਚੋਰ ਹੈ ਜਾਂ ਫਿਰ ਸਾਡਾ ਚੌਕੀਦਾਰ ਕੋਈ ਹੋਰ ਹੈ। ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਪੱਖੀ ਨੀਤੀ ਨਹੀਂ ਬਣਾਉਣੀ ਆਉਂਦੀ, ਇਸ ਲਈ ਉਹ ਕਿਸਾਨਾਂ ਨੂੰ ਵਰਗਲਾ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement