ਦੇਸ਼ ਭਰ ਦੇ 16 ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ’ਚ ਅਪਰਾਧ ਦਰ ਘੱਟ
Published : Dec 15, 2022, 11:34 am IST
Updated : Dec 15, 2022, 11:34 am IST
SHARE ARTICLE
The crime rate in Punjab is lower compared to 16 other states across the country
The crime rate in Punjab is lower compared to 16 other states across the country

ਪ੍ਰਤੀ 1,00,000 ਆਬਾਦੀ ਪਿੱਛੇ ਸਾਲਾਨਾ ਅਪਰਾਧ ਦਰ ਵਾਲੇ ਰਾਜਾਂ ਦੀ ਸੂਚੀ ’ਚ 17ਵੇਂ ਸਥਾਨ ’ਤੇ ਪੰਜਾਬ

 

ਨਵੀਂ ਦਿੱਲੀ: ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਭਰ ਦੇ 16 ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦਰ ਘੱਟ ਹੈ। ਲੁਧਿਆਣਾ ਤੋਂ ਸੰਸਦ ਸੰਜੀਵ ਅਰੋੜਾ ਨੇ ਦੇਸ਼ ਵਿੱਚ ਅਪਰਾਧ ਦਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਅਪਰਾਧ ਦੇ ਅੰਕੜੇ ਪੇਸ਼ ਕੀਤੇ। ਅਰੋੜਾ ਨੇ ਪੁੱਛਿਆ ਸੀ ਕਿ ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਵਿੱਚ ਅਪਰਾਧ ਦਰ ਵਿੱਚ ਕੀ ਫਰਕ ਆਇਆ ਹੈ, ਨਾਲ ਹੀ ਰਾਜ-ਵਾਰ ਅਤੇ ਸ਼੍ਰੇਣੀ-ਵਾਰ ਵੇਰਵੇ ਮੰਗੇ ਸਨ।

ਪ੍ਰਤੀ 1,00,000 ਆਬਾਦੀ ਪਿੱਛੇ ਸਭ ਤੋਂ ਵੱਧ ਸਾਲਾਨਾ ਅਪਰਾਧ ਦਰ ਵਾਲੇ ਰਾਜਾਂ ਦੀ ਸੂਚੀ ਵਿੱਚ ਪੰਜਾਬ 17ਵੇਂ ਸਥਾਨ ‘ਤੇ ਹੈ। ਪੰਜਾਬ ਵਿੱਚ ਅਪਰਾਧ ਦਰ 242.0 ਹੈ, ਜੋ ਕਿ ਕਰਨਾਟਕ ਵਿੱਚ 244.4, ਹਿਮਾਚਲ ਪ੍ਰਦੇਸ਼ ਵਿੱਚ 254.3, ਮਿਜ਼ੋਰਮ ਵਿੱਚ 262.2, ਉੱਤਰ ਪ੍ਰਦੇਸ਼ ਵਿੱਚ 262.4, ਉੱਤਰਾਖੰਡ ਵਿੱਚ 304.9, ਉੜੀਸਾ ਵਿੱਚ 339.4, ਰਾਜਸਥਾਨ ਵਿੱਚ 357.6, ਛੱਤੀਸਗੜ੍ਹ 373.7, ਅਸਾਮ ਵਿਚ 379.0, ਆਂਧਰਾ ਪ੍ਰਦੇਸ਼ ਵਿਚ 420.4, ਤੇਲੰਗਾਨਾ ਵਿਚ 420.5, ਮਹਾਰਾਸ਼ਟਰ ਵਿਚ 433.5, ਮੱਧ ਪ੍ਰਦੇਸ਼ ਵਿਚ 560.8, ਹਰਿਆਣਾ ਵਿਚ 697.3, ਤਾਮਿਲਨਾਡੂ ਵਿਚ 989.5, ਗੁਜਰਾਤ ਵਿਚ 1044.2 और ਕੇਰਲ ਵਿਚ 1477.2 ਦੇ ਮੁਕਾਬਲੇ ਬੇਹਤਰ ਹੈ।

ਮੰਤਰੀ ਨੇ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਵਿਸ਼ੇਸ਼ ਅਤੇ ਸਥਾਨਕ ਕਾਨੂੰਨਾਂ (ਐਸ.ਐਲ.ਐਲ.) ਦੇ ਤਹਿਤ ਵੱਖ-ਵੱਖ ਪਹਿਚਾਣਯੋਗ ਅਪਰਾਧਾਂ ਲਈ ਅਪਰਾਧ ਦਰ ਦੇ ਰਾਜ-ਵਾਰ ਵੇਰਵੇ ਦਿੱਤੇ। ਅੰਕੜਿਆਂ ਦੇ ਅਨੁਸਾਰ, ਸਭ ਤੋਂ ਵੱਧ ਅਪਰਾਧ ਦਰ (1477.2) ਕੇਰਲ ਵਿੱਚ ਮੌਜੂਦ ਹੈ ਅਤੇ ਸਭ ਤੋਂ ਘੱਟ ਅਪਰਾਧ ਦਰ (67.2) ਨਾਗਾਲੈਂਡ ਵਿੱਚ ਮੌਜੂਦ ਹੈ। ਪੰਜਾਬ ਵਿੱਚ, ਗੁਆਂਢੀ ਰਾਜਾਂ ਹਰਿਆਣਾ (697.3), ਰਾਜਸਥਾਨ (254.3) ਅਤੇ ਹਿਮਾਚਲ ਪ੍ਰਦੇਸ਼ (357.6) ਦੇ ਮੁਕਾਬਲੇ ਅਪਰਾਧ ਦਰ 242.0 ਸੀ।

ਉਨ੍ਹਾਂ ਆਸ ਪ੍ਰਗਟਾਈ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ (Punjab) ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਸਖ਼ਤ ਕਦਮਾਂ ਨਾਲ ਅਪਰਾਧ ਦਰ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ਕੁਝ ਅਣਸੁਖਾਵੀਂ ਘਟਨਾਵਾਂ ਨੂੰ ਛੱਡ ਕੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ। “ਸਮਾਜ ਵਿਰੋਧੀ” ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਰਾਜ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਵੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧ ਦਰ ਹੋਰ ਘਟੇਗੀ ਕਿਉਂਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਖੇਡ ਮੇਲਿਆਂ ਵਰਗੀਆਂ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਦਾ ਧਿਆਨ ਰਚਨਾਤਮਕ ਗਤੀਵਿਧੀਆਂ ਵੱਲ ਮੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਲਈ ਸੂਬਾ ਸਰਕਾਰ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ।
 

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement