PM ਦੀ ਡਿਗਰੀ ਦਾ ਮਾਮਲਾ: ਮਾਨਹਾਨੀ ਕੇਸ ਵਿਰੁਧ ਕੇਜਰੀਵਾਲ ਦੀ ਪਟੀਸ਼ਨ ਖਾਰਜ
Published : Dec 15, 2023, 9:36 pm IST
Updated : Dec 15, 2023, 9:36 pm IST
SHARE ARTICLE
Arvind Kejriwal
Arvind Kejriwal

ਅਦਾਲਤ ਨੇ ਕਿਹਾ ਕਿ ਕੇਜਰੀਵਾਲ ’ਤੇ ਮੁਕੱਦਮਾ ਚਲਾਉਣ ਲਈ ਸਰਕਾਰ ਦੀ ਅਗਾਊਂ ਮਨਜ਼ੂਰੀ ਦੀ ਲੋੜ ਨਹੀਂ ਹੈ।

 

Arvind Kejriwal  : ਅਹਿਮਦਾਬਾਦ ਦੀ ਇਕ ਮੈਟਰੋਪੋਲੀਟਨ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਕਾਦਮਿਕ ਡਿਗਰੀ ਨਾਲ ਜੁੜੀਆਂ ਟਿਪਣੀਆਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਇਰ ਮਾਨਹਾਨੀ ਦੇ ਮੁਕੱਦਮੇ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਸ਼ੁਕਰਵਾਰ ਨੂੰ ਖਾਰਜ ਕਰ ਦਿਤੀ।
ਅਦਾਲਤ ਨੇ ਕਿਹਾ ਕਿ ਕੇਜਰੀਵਾਲ ’ਤੇ ਮੁਕੱਦਮਾ ਚਲਾਉਣ ਲਈ ਸਰਕਾਰ ਦੀ ਅਗਾਊਂ ਮਨਜ਼ੂਰੀ ਦੀ ਲੋੜ ਨਹੀਂ ਹੈ।

ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨੇ ਅਪਣੀ ਪਟੀਸ਼ਨ ’ਚ ਦਲੀਲ ਦਿਤੀ ਸੀ ਕਿ ਸਰਕਾਰ ਦੀ ਮਨਜ਼ੂਰੀ ਤੋਂ ਬਗ਼ੈਰ ਉਨ੍ਹਾਂ ’ਤੇ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਕਿਉਂਕਿ ਉਹ ਕਾਨੂੰਨ ਅਨੁਸਾਰ ਲੋਕ ਸੇਵਕ ਹਨ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਐਸ.ਜੇ. ਪੰਜਾਲ ਅਦਾਲਤ ਨੇ ਕੇਜਰੀਵਾਲ ਦੀ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿਤਾ ਕਿ ਅਜਿਹੀ ਮਨਜ਼ੂਰੀ ਦੀ ਲੋੜ ਨਹੀਂ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 28 ਦਸੰਬਰ ਨੂੰ ਹੋਵੇਗੀ। 

‘ਆਪ’ ਕਨਵੀਨਰ ਕੇਜਰੀਵਾਲ ਨੇ 13 ਦਸੰਬਰ ਨੂੰ ਪੰਜਾਲ ਅਦਾਲਤ ’ਚ ਅਰਜ਼ੀ ਦਾਇਰ ਕਰ ਕੇ ਕਿਹਾ ਸੀ ਕਿ ਉਨ੍ਹਾਂ ’ਤੇ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ। ਉਸ ਨੇ ਦਲੀਲ ਦਿਤੀ ਕਿ ਕਿਉਂਕਿ ਉਹ ਇਕ ਸਰਕਾਰੀ ਕਰਮਚਾਰੀ ਹੈ, ਇਸ ਲਈ ਉਸ ’ਤੇ ਸੀ.ਆਰ.ਪੀ.ਸੀ. ਦੀ ਧਾਰਾ 197 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੀ ਲੋੜ ਹੈ। 

ਸੀ.ਆਰ.ਪੀ.ਸੀ. ਦੀ ਧਾਰਾ 197 ਦੇ ਤਹਿਤ, ਕਿਸੇ ਸਰਕਾਰੀ ਕਰਮਚਾਰੀ ’ਤੇ ਉਸ ਦੀ ਸਰਕਾਰੀ ਡਿਊਟੀ ਨਿਭਾਉਣ ਦੌਰਾਨ ਕੀਤੇ ਗਏ ਕਥਿਤ ਅਪਰਾਧਕ ਕੰਮ ਲਈ ਮੁਕੱਦਮਾ ਚਲਾਉਣ ਲਈ ਸਮਰੱਥ ਅਥਾਰਟੀ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਕੇਜਰੀਵਾਲ ਨੇ ਦਲੀਲ ਦਿਤੀ ਸੀ ਕਿ ਲੋੜੀਂਦੀ ਮਨਜ਼ੂਰੀ ਤੋਂ ਬਿਨਾਂ ਉਸ 'ਤੇ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ।

(For more news apart from Arvind Kejriwal, stay tuned to Rozana Spokesman)
 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement