Uttar Pradesh News: ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ’ਚ ਭਾਜਪਾ ਵਿਧਾਇਕ ਨੂੰ 25 ਸਾਲ ਦੀ ਕੈਦ
Published : Dec 15, 2023, 3:58 pm IST
Updated : Dec 15, 2023, 3:58 pm IST
SHARE ARTICLE
Uttar Pradesh BJP MLA Ramdular Gond accused of rape
Uttar Pradesh BJP MLA Ramdular Gond accused of rape

ਨਵੰਬਰ 2014 ਵਿਚ ਮੇਅਰਪੁਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਅੱਠ ਸਾਲਾਂ ਦੀ ਲੰਮੀ ਸੁਣਵਾਈ ਤੋਂ ਬਾਅਦ ਫੈਸਲਾ ਆਇਆ ਹੈ।

Uttar Pradesh News: ਉੱਤਰ ਪ੍ਰਦੇਸ਼ ਦੇ ਸੋਨਭੱਦਰ ਦੀ ਦੁਧੀ ਸੀਟ ਤੋਂ ਭਾਜਪਾ ਦੇ ਵਿਧਾਇਕ ਰਾਮਦੁਲਾਰ ਗੋਂਡ ਨੂੰ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ 25 ਸਾਲ ਦੀ ਕੈਦ ਅਤੇ 10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨੇ ਦੀ ਰਕਮ ਪੀੜਤ ਨੂੰ ਮਿਲੇਗੀ। ਸੋਨਭੱਦਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਇਹ ਫੈਸਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਸੁਣਾਇਆ ਹੈ। ਨਵੰਬਰ 2014 ਵਿਚ ਮੇਅਰਪੁਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਅੱਠ ਸਾਲਾਂ ਦੀ ਲੰਮੀ ਸੁਣਵਾਈ ਤੋਂ ਬਾਅਦ ਫੈਸਲਾ ਆਇਆ ਹੈ।

ਵਿਧਾਇਕ ਨੂੰ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਅੱਠ ਸਾਲਾਂ ਤਕ ਚੱਲੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਨੇ ਵੀਰਵਾਰ ਨੂੰ ਅਪਣਾ ਫੈਸਲਾ ਸੁਣਾਇਆ। ਅਦਾਲਤ ਦੇ ਜੱਜ ਅਹਿਸਾਨਉੱਲ੍ਹਾ ਖਾਨ ਨੇ ਜੁਰਮਾਨੇ ਦੀ ਸਾਰੀ ਰਕਮ ਪੀੜਤ ਨੂੰ ਅਦਾ ਕਰਨ ਦਾ ਹੁਕਮ ਦਿਤਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਵਿਧਾਇਕ ਦੇ ਵਕੀਲ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਣਗੇ।

ਦੱਸ ਦਈਏ ਕਿ 12 ਦਸੰਬਰ ਨੂੰ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ ਦੋਸ਼ੀ ਕਰਾਰ ਦਿਤਾ ਸੀ। ਮੰਗਲਵਾਰ ਨੂੰ ਸੁਣਵਾਈ ਤੋਂ ਬਾਅਦ ਐਮਪੀ-ਐਮਐਲਏ ਕੋਰਟ ਦੇ ਜੱਜ ਅਹਿਸਾਨਉੱਲ੍ਹਾ ਖਾਨ ਨੇ ਸਜ਼ਾ ਲਈ 15 ਦਸੰਬਰ ਦੀ ਤਰੀਕ ਤੈਅ ਕੀਤੀ ਸੀ।

ਪੀੜਤ ਦੇ ਭਰਾ ਨੇ ਐਮਪੀ-ਐਮਐਲਏ ਅਦਾਲਤ ਤੋਂ ਵਿਧਾਇਕ ਰਾਮਦੁਲਾਰ ਗੋਂਡ ਨੂੰ ਦੋਸ਼ੀ ਠਹਿਰਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੰਗਲਵਾਰ ਨੂੰ ਸੁਣਵਾਈ ਦੌਰਾਨ ਆਏ ਪੀੜਤ ਦੇ ਭਰਾ ਨਾਲ ਜਦੋਂ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਤੋਂ ਬਹੁਤ ਖੁਸ਼ ਹਨ। ਨੌਂ ਸਾਲਾਂ ਦੇ ਸੰਘਰਸ਼ ਤੋਂ ਬਾਅਦ ਅੱਜ ਉਸ ਨੂੰ ਇਨਸਾਫ਼ ਮਿਲਿਆ ਹੈ। ਦੱਸ ਦਈਏ ਕਿ ਪੀੜਤਾ ਦੇ ਭਰਾ ਦੀ ਸ਼ਿਕਾਇਤ 'ਤੇ ਰਾਮਦੁਲਾਰ ਗੋਂਡ ਵਿਰੁਧ ਨੌਂ ਸਾਲ ਪਹਿਲਾਂ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ।

 (For more news apart from Uttar Pradesh BJP MLA Ramdular Gond accused of rape news, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement