
ਮੁਲਜ਼ਮ ਨੇ ਇਲਾਹਾਬਾਦ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ।
Atul Subhash suicide case: ਇੰਜੀਨੀਅਰ ਅਤੁਲ ਸੁਭਾਸ਼ ਖੁਦਕੁਸ਼ੀ ਮਾਮਲੇ 'ਚ ਪੁਲਸ ਨੇ ਦੋਸ਼ੀ ਉਸ ਦੀ ਪਤਨੀ ਨਿਕਿਤਾ ਸਿੰਘਾਨੀਆ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ, ਬੈਂਗਲੁਰੂ ਪੁਲਿਸ ਨੇ ਅਤੁਲ ਸੁਭਾਸ਼ ਦੇ ਸਹੁਰੇ ਘਰ 'ਤੇ ਇੱਕ ਨੋਟਿਸ ਚਿਪਕਾਇਆ ਸੀ ਅਤੇ ਉਸਦੀ ਪਤਨੀ, ਸੱਸ ਅਤੇ ਹੋਰ ਦੋਸ਼ੀਆਂ ਨੂੰ 3 ਦਿਨਾਂ ਦੇ ਅੰਦਰ ਪੁੱਛਗਿੱਛ ਲਈ ਬੈਂਗਲੁਰੂ ਪੁਲਿਸ ਦੇ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ। ਮੁਲਜ਼ਮ ਨੇ ਇਲਾਹਾਬਾਦ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ।
ਦੱਸ ਦੇਈਏ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਅਤੁਲ ਸੁਭਾਸ਼ ਨੇ 24 ਪੰਨਿਆਂ ਦਾ ਸੁਸਾਈਡ ਨੋਟ ਅਤੇ 81 ਮਿੰਟ ਦਾ ਵੀਡੀਓ ਜਾਰੀ ਕੀਤਾ ਸੀ। ਇਸ 'ਚ ਉਸ ਨੇ ਆਪਣੇ ਸਹੁਰੇ 'ਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਨਿਕਿਤਾ ਦੀ ਮਾਂ ਨੇ ਅਤੁਲ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਸ ਨੇ ਸਿਰਫ ਆਪਣੀ ਨਿਰਾਸ਼ਾ ਜ਼ਾਹਰ ਕਰਨ ਲਈ ਉਸ ਦੇ ਪਰਿਵਾਰ 'ਤੇ ਅਜਿਹੇ ਗੰਭੀਰ ਦੋਸ਼ ਲਗਾਏ ਹਨ, ਜਿਸ 'ਚ ਕੋਈ ਸੱਚਾਈ ਨਹੀਂ ਹੈ।
ਫਿਲਹਾਲ ਪੁਲਸ ਇਸ ਮਾਮਲੇ 'ਚ ਸ਼ਾਮਲ ਸਾਰੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਅਤੁਲ ਸੁਭਾਸ਼ ਦੇ ਭਰਾ ਵਿਕਾਸ ਨੇ ਬੁੱਧਵਾਰ ਨੂੰ ਕਿਹਾ ਸੀ, “ਮੈਂ ਚਾਹੁੰਦਾ ਹਾਂ ਕਿ ਮੇਰੇ ਭਰਾ ਨੂੰ ਇਨਸਾਫ਼ ਮਿਲੇ। ਮੈਂ ਚਾਹੁੰਦਾ ਹਾਂ ਕਿ ਇਸ ਦੇਸ਼ ਵਿੱਚ ਅਜਿਹੀ ਨਿਆਂ ਪ੍ਰਣਾਲੀ ਸਥਾਪਤ ਕੀਤੀ ਜਾਵੇ, ਜਿਸ ਰਾਹੀਂ ਮਰਦਾਂ ਨੂੰ ਨਿਆਂ ਮਿਲ ਸਕੇ। ਮੈਂ ਉਨ੍ਹਾਂ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਚਾਹੁੰਦਾ ਹਾਂ ਜੋ ਇਸ ਦੇਸ਼ ਵਿੱਚ ਕਾਨੂੰਨੀ ਅਹੁਦਿਆਂ 'ਤੇ ਹਨ ਅਤੇ ਭ੍ਰਿਸ਼ਟਾਚਾਰ ਕਰ ਰਹੇ ਹਨ। ਜੇਕਰ ਇਹ ਲੋਕ ਇਸੇ ਤਰ੍ਹਾਂ ਭ੍ਰਿਸ਼ਟਾਚਾਰ ਕਰਦੇ ਰਹੇ ਤਾਂ ਕਿਸੇ ਨੂੰ ਇਨਸਾਫ਼ ਨਹੀਂ ਮਿਲੇਗਾ।