ਵਿਨੇਸ਼ ਫੋਗਾਟ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਕਿਸਾਨਾਂ 'ਤੇ ਹੋ ਰਿਹਾ ਅੱਤਿਆਚਾਰ
Published : Dec 15, 2024, 4:31 pm IST
Updated : Dec 15, 2024, 4:31 pm IST
SHARE ARTICLE
Vinesh Phogat met Jagjit Dallewal News
Vinesh Phogat met Jagjit Dallewal News

ਦੇਸ਼ 'ਚ ਐਮਰਜੈਂਸੀ ਵਰਗੇ ਹਾਲਾਤ, ਸਮਾਜ ਨੂੰ ਡੱਲੇਵਾਲ ਦੀ ਲੋੜ

ਪਹਿਲਵਾਨ ਅਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਐਤਵਾਰ ਨੂੰ ਖਨੌਰੀ ਬਾਰਡਰ 'ਤੇ ਪਹੁੰਚੇ। ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ 'ਤੇ ਵੀ ਸ਼ਬਦੀ ਹਮਲੇ ਕੀਤੇ।

ਕਾਂਗਰਸੀ ਆਗੂ ਵਿਨੇਸ਼ ਫੋਗਾਟ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੂਜਿਆਂ ਲਈ ਆਪਣੀ ਜਾਨ ਖ਼ਤਰੇ ਵਿੱਚ ਪਾ ਰਹੇ ਹਨ। ਮੈਂ ਪੰਜਾਬ, ਹਰਿਆਣਾ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਕਿਸਾਨਾਂ ਦੇ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੀ ਹਾਂ। ਸਾਨੂੰ ਡੱਲੇਵਾਲ ਵਰਗੇ ਲੋਕਾਂ ਦੀ ਲੋੜ ਹੈ। ਉਹ ਆਪਣਾ ਮਰਨ ਵਰਤ ਤੋੜਨ ਲਈ ਤਿਆਰ ਨਹੀਂ ਹਨ ਅਤੇ ਦੂਜੇ ਪਾਸੇ ਸਰਕਾਰਾਂ ਕੰਨ ਬੰਦ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀਆਂ ਹਨ।

ਵਿਨੇਸ਼ ਫੋਗਾਟ ਨੇ ਕਿਹਾ ਕਿ ਸਮਾਜ ਨੂੰ ਡੱਲੇਵਾਲ ਵਰਗੇ ਲੋਕਾਂ ਦੀ ਬਹੁਤ ਲੋੜ ਹੈ। ਉਨ੍ਹਾਂ ਲਈ ਹਰ ਦਿਨ ਦੀ ਹਰ ਘੜੀ ਔਖੀ ਹੁੰਦੀ ਜਾ ਰਹੀ ਹੈ। ਅਜਿਹੇ 'ਚ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਮੈਦਾਨ 'ਚ ਨਿਡਰ ਹੋ ਕੇ ਲੜਨਾ ਪਵੇਗਾ। ਇਸ ਲਈ ਮੈਂ ਪੰਜਾਬ ਅਤੇ ਹਰਿਆਣਾ ਦੇ ਸਾਰੇ ਲੋਕਾਂ ਨੂੰ ਵੀ ਕਿਸਾਨਾਂ ਦੇ ਨਾਲ ਆਉਣ ਦੀ ਅਪੀਲ ਕਰਦੀ ਹਾਂ। ਫੋਗਾਟ ਨੇ ਕਿਹਾ ਕਿ ਮੇਰੀ ਲੋਕਾਂ ਨੂੰ ਅਪੀਲ ਹੈ ਕਿ ਉਹ ਇੰਨੀ ਦੇਰ ਨਾਲ ਨਾ ਆਉਣ ਕਿ ਬਹੁਤ ਦੇਰ ਹੋ ਜਾਵੇ।

ਕਿਸਾਨਾਂ ਨੂੰ ਸ਼ਨੀਵਾਰ ਨੂੰ ਦਿੱਲੀ ਜਾਣ ਤੋਂ ਰੋਕਣ 'ਤੇ ਫੋਗਾਟ ਨੇ ਕਿਹਾ ਕਿ ਇਹ ਉਨ੍ਹਾਂ ਦੀ ਤੀਜੀ ਕੋਸ਼ਿਸ਼ ਸੀ।101 ਕਿਸਾਨਾਂ ਦੇ ਜਥੇ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਤਸ਼ੱਦਦ ਕੀਤਾ ਗਿਆ। ਕਿਸਾਨਾਂ 'ਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਇਹ ਕਾਇਰਤਾ ਭਰੀ ਹਰਕਤ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਐਮਰਜੈਂਸੀ ਵਰਗੀ ਸਥਿਤੀ ਬਣੀ ਹੋਈ ਹੈ। ਅੱਜ ਕਿਸਾਨ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਜਿਸ ਲਈ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਸੰਘਰਸ਼ ਕਰਨਾ ਪੈ ਰਿਹਾ ਹੈ। ਕਿਸਾਨਾਂ ਨੂੰ ਐਮਐਸਪੀ ਨਹੀਂ ਮਿਲ ਰਹੀ। ਸਰਕਾਰਾਂ ਨੇ ਕੰਨ ਬੰਦ ਕਰ ਲਏ ਹਨ।

ਫੋਗਾਟ ਨੇ ਕਿਹਾ ਕਿ ਦੇਸ਼ 'ਚ ਐਮਰਜੈਂਸੀ ਵਰਗੇ ਹਾਲਾਤ ਹਨ। ਸਰਕਾਰ ਨੂੰ ਇਸ ਦਾ ਕੋਈ ਹੱਲ ਕੱਢਣਾ ਹੋਵੇਗਾ। ਪੀਐਮ ਮੋਦੀ ਬਹੁਤ ਵੱਡੇ ਭਾਸ਼ਣ ਦਿੰਦੇ ਹਨ, ਕੱਲ੍ਹ ਵੀ ਉਨ੍ਹਾਂ ਨੇ ਸੰਸਦ ਵਿੱਚ ਭਾਸ਼ਣ ਦਿੱਤਾ ਸੀ, ਪਰ ਹੁਣ ਭਾਸ਼ਣ ਦੇਣ ਤੋਂ ਇਲਾਵਾ ਕੁਝ ਕਰਨਾ ਹੋਵੇਗਾ। ਸਾਡੀ ਆਵਾਜ਼ ਸੁਣੀ ਨਹੀਂ ਜਾ ਰਹੀ ਹੈ। ਸਾਨੂੰ ਸਾਰਿਆਂ ਨੂੰ ਇਹ ਦਿਖਾਉਣ ਲਈ ਅੱਗੇ ਆਉਣਾ ਪਵੇਗਾ ਕਿ ਅਸੀਂ ਇਕਜੁੱਟ ਹਾਂ। ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਕੰਨ ਬੰਦ ਕਰ ਲਏ ਹਨ। ਜੇਕਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਇਸ ਅੰਦੋਲਨ ਨਾਲ ਜੁੜਨਾ ਪਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement