ਬਰਲਿਨ ’ਚ ਭਾਰਤੀ ਪ੍ਰਵਾਸੀਆਂ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ 15 ਤੋਂ 20 ਦਸੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ । ਉਹ ਜਰਮਨ ਸਰਕਾਰ ਦੇ ਅਧਿਕਾਰੀਆਂ ਅਤੇ ਉੱਥੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕਰਨਗੇ । ਰਾਹੁਲ ਗਾਂਧੀ ਬਰਲਿਨ ਵਿਚ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਵੀ ਕਰਨਗੇ।17 ਦਸੰਬਰ ਨੂੰ ਰਾਹੁਲ ਗਾਂਧੀ ਬਰਲਿਨ, ਜਰਮਨੀ ਵਿਚ ਇਕ ਇੰਡੀਅਨ ਓਵਰਸੀਜ਼ ਕਾਂਗਰਸ ਸਮਾਗਮ ਵਿਚ ਸ਼ਾਮਿਲ ਹੋਣਗੇ। ਉਥੇ ਉਹ ਵੱਖ-ਵੱਖ ਯੂਰਪੀਅਨ ਦੇਸ਼ਾਂ ਦੇ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ।
ਰਾਹੁਲ ਗਾਂਧੀ ਦਾ ਜਰਮਨੀ ਦੌਰਾ ਅਜਿਹੇ ਸਮੇਂ ਵਿਚ ਹੋ ਰਿਹਾ ਹੈ, ਜਦੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਚੱਲ ਚੱਲ ਰਿਹਾ ਹੈ, ਜੋ 19 ਦਸੰਬਰ ਤੱਕ ਚੱਲਣਾ ਹੈ । ਭਾਰਤੀ ਜਨਤਾ ਪਾਰਟੀ ਵੱਲੋਂ ਰਾਹੁਲ ਗਾਂਧੀ ਦੇ ਜਰਮਨੀ ਦੌਰੇ ਦੀ ਆਲੋਚਨਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦਾ ਪਿਛਲੇ ਛੇ ਮਹੀਨਿਆਂ ਦੌਰਾਨ ਇਹ ਪੰਜਵਾਂ ਵਿਦੇਸ਼ ਦੌਰਾ ਹੈ। ਰਾਹੁਲ ਗਾਂਧੀ ਇਸ ਤੋਂ ਪਹਿਲਾਂ ਲੰਡਨ, ਮਲੇਸ਼ੀਆ, ਬ੍ਰਾਜ਼ੀਲ ਅਤੇ ਕੋਲੰਬੀਆ ਦਾ ਵੀ ਦੌਰਾ ਕਰ ਚੁੱਕੇ ਹਨ।
