ਬੀਕੇਯੂ ਉਗਰਾਹਾਂ ਨੇ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਫੂਕਣ ਦਾ ਐਲਾਨ
Published : Jan 16, 2021, 10:09 pm IST
Updated : Jan 16, 2021, 10:09 pm IST
SHARE ARTICLE
farmer protest
farmer protest

20-21 ਨੂੰ ਪਿੰਡ ਪਿੰਡ ਟ੍ਰੈਕਟਰ ਮਾਰਚ ਕੀਤਾ ਜਾਵੇਗਾ ।

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ਅਨੁਸਾਰ 18 ਜਨਵਰੀ ਨੂੰ ਕਿਸਾਨ ਔਰਤ ਦਿਵਸ ਮੌਕੇ ਦਿੱਲੀ ਤੋਂ ਇਲਾਵਾ ਪੰਜਾਬ ਵਿੱਚ ਧਨੌਲਾ ਅਤੇ ਕਟਹਿੜਾ ਵਿਖੇ ਕੀਤੀਆਂ ਜਾ ਰਹੀਆਂ ਵਿਸ਼ਾਲ ਔਰਤ ਰੈਲੀਆਂ ਦੀਆਂ ਜ਼ੋਰਦਾਰ ਤਿਆਰੀਆਂ ਜਾਰੀ ਹਨ । ਜਿਹਨਾਂ ਦਾ ਚੋਟ ਨਿਸ਼ਾਨਾ ਬਿਨਾਂ ਸ਼ੱਕ ਮੋਦੀ ਕਾਰਪੋਰੇਟ ਸਾਮਰਾਜੀ ਗੱਠਜੋੜ ਹੀ ਹੋਵੇਗਾ ਪ੍ਰੰਤੂ ਇਹ ਔਰਤ ਸ਼ਕਤੀ ਗਰੇਵਾਲ/ਜਿਆਣੀ ਵਰਗੀਆਂ ਕਾਲ਼ੀਆਂ ਜੀਭਾਂ ਨੂੰ ਡੱਕਣ ਦਾ ਕੰਮ ਵੀ ਕਰੇਗੀ, ਜਿਹੜੀਆਂ ਇਸ ਗੱਠਜੋੜ ਦੇ ਪੱਖ ਵਿੱਚ ਅਤੇ ਕਿਸਾਨਾਂ ਦੇ ਵਿਰੁੱਧ ਅਵਾ ਤਵਾ ਬੋਲਣ ਤੋਂ ਬਾਜ਼ ਨਹੀਂ ਆ ਰਹੀਆਂ।

photophotoਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੌਮਾਂਤਰੀ ਮੁਦਰਾ ਕੋਸ਼ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਹੱਕ 'ਚ ਦਿੱਤੇ ਬਿਆਨ ਵਿਰੁੱਧ ਤਿੱਖਾ ਰੋਸ ਜ਼ਾਹਰ ਕਰਦਿਆਂ ਦਿੱਲੀ ਮੋਰਚੇ ਸਮੇਤ ਪੰਜਾਬ ਭਰ ਵਿੱਚ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ 19 ਜਨਵਰੀ ਨੂੰ ਫੂਕੇ ਜਾਣਗੇ। ਉਹਨਾਂ ਦੋਸ਼ ਲਾਇਆ ਕਿ ਸਾਮਰਾਜੀ ਸੰਸਥਾ ਦਾ ਇਹ ਬਿਆਨ ਲੋਕਾਂ ਖ਼ਿਲਾਫ਼ ਅੜੀ ਖੜੀ ਮੋਦੀ ਹਕੂਮਤ ਨੂੰ ਸਾਮਰਾਜੀਆਂ ਵੱਲੋਂ ਦਿੱਤਾ ਗਿਆ ਥਾਪੜਾ ਹੈ । ਇਹ ਬਿਆਨ ਸਾਬਤ ਕਰਦਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਪਿੱਠ ‘ਤੇ ਸਿਰਫ਼ ਅੰਬਾਨੀ ਤੇ ਅਡਾਨੀ ਵਰਗੇ ਦੇਸੀ ਕਾਰਪੋਰੇਟ ਘਰਾਣੇ ਹੀ ਨਹੀਂ ਹਨ ਸਗੋਂ ਸੰਸਾਰ ਸਾਮਰਾਜੀ ਵਿੱਤੀ ਸੰਸਥਾਵਾਂ ਵੀ ਖੜ੍ਹੀਆਂ ਹਨ।

Farmers ProtestFarmers Protestਇਨ੍ਹਾਂ ਸੰਸਥਾਵਾਂ ਵੱਲੋਂ ਤੀਜੀ ਦੁਨੀਆਂ ਦੇ ਮੁਲਕਾਂ 'ਚ ਲਾਗੂ  ਕੀਤੀਆਂ ਜਾ ਰਹੀਆਂ ਸਾਮਰਾਜੀ ਸੰਸਾਰੀਕਰਨ ਦੀਆਂ ਨੀਤੀਆਂ ਤਹਿਤ ਹੀ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਹਨ ਜਿਨ੍ਹਾਂ ਦੀਆਂ ਤਾਰਾਂ ਸਿੱਧੇ ਤੌਰ 'ਤੇ ਹੀ ਸੰਸਾਰ ਵਪਾਰ ਸੰਸਥਾ ਦੀ 2013 ਦੀ ਬਾਲੀ 'ਚ ਹੋਈ ਕਾਨਫ਼ਰੰਸ ਨਾਲ ਜੁਡ਼ਦੀਆਂ ਹਨ। ਜਿੱਥੇ ਭਾਰਤੀ ਹਕੂਮਤ ਨੂੰ ਸਾਮਰਾਜੀਆਂ ਵੱਲੋਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਕਰਕੇ ਅਨਾਜ ਭੰਡਾਰ ਕਰਨ ਦੇ ਸਮੁੱਚੇ ਤਾਣੇ-ਬਾਣੇ ਦੀ ਸਫ਼ ਵਲ੍ਹੇਟਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ ਅਤੇ ਇੱਥੋਂ ਦੀ ਫਸਲੀ ਮੰਡੀ ਨੂੰ ਵਿਦੇਸ਼ੀ ਬਹੁਕੌਮੀ ਕੰਪਨੀਆਂ ਵਾਸਤੇ ਖੋਲ੍ਹਣ ਲਈ ਕਿਹਾ ਗਿਆ ਸੀ।

photophotoਇਨ੍ਹਾਂ ਹਦਾਇਤਾਂ ਨੂੰ ਮੰਨਦਿਆਂ ਹੀ ਮੋਦੀ ਹਕੂਮਤ ਨੇ ਸ਼ਾਂਤਾ ਕੁਮਾਰ ਕਮੇਟੀ ਬਣਾਈ ਸੀ ਤੇ ਉਹਦੇ ਵੱਲੋਂ ਸਰਕਾਰੀ ਖ਼ਰੀਦ ਬੰਦ ਕਰਨ ਸਮੇਤ ਐਫ ਸੀ ਆਈ ਤੋੜਨ ਵਰਗੇ ਕਈ ਕਦਮ ਚੁੱਕਣ ਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਸਨ। ਹੁਣ ਮੋਦੀ ਹਕੂਮਤ ਨੇ ਇਨ੍ਹਾਂ ਸਾਮਰਾਜੀ ਹਦਾਇਤਾਂ 'ਤੇ ਫੁੱਲ ਚੜ੍ਹਾਉਂਦਿਆਂ ਹੀ ਕਰੋਨਾ ਸੰਕਟ ਨੂੰ ਨਿਆਮਤੀ ਮੌਕਾ ਸਮਝ ਕੇ ਸਾਮਰਾਜ ਪੱਖੀ ਨਵੇਂ ਖੇਤੀ ਕਾਨੂੰਨ ਬਣਾਏ ਹਨ ਅਤੇ ਦੇਸ਼ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ।

Farmer protestFarmer protestਜਥੇਬੰਦੀ ਮੰਗ ਕਰਦੀ ਹੈ ਕਿ ਭਾਰਤੀ ਹਾਕਮਾਂ ਨੂੰ ਇਨ੍ਹਾਂ ਸੰਸਥਾਵਾਂ ‘ਚੋਂ ਬਾਹਰ ਆਉਣਾ ਚਾਹੀਦਾ ਹੈ ਤੇ ਆਪਣੇ ਮੁਲਕ ਦੇ ਕਮਾਊ ਲੋਕਾਂ ਦੇ ਵਿਕਾਸ ਦੀਆਂ ਲੋੜਾਂ ਅਨੁਸਾਰ ਹੀ ਨੀਤੀਆਂ ਘੜਨੀਆਂ ਚਾਹੀਦੀਆਂ ਹਨ। ਕਿਸਾਨ ਆਗੂ ਨੇ ਇਹ ਵੀ ਦੱਸਿਆ ਕਿ ਸਮੂਹ ਕਿਸਾਨ ਜਥੇਬੰਦੀਆਂ ਦੇ ਫੈਸਲੇ ਅਨੁਸਾਰ 26 ਜਨਵਰੀ ਦੀ ਦਿੱਲੀ ਟ੍ਰੈਕਟਰ ਪਰੇਡ ਦੀ ਤਿਆਰੀ ਲਈ ਜਥੇਬੰਦੀ ਵੱਲੋਂ 20-21 ਜਨਵਰੀ ਨੂੰ ਪਿੰਡ ਪਿੰਡ ਟ੍ਰੈਕਟਰ ਮਾਰਚ ਕੀਤੇ ਜਾਣਗੇ। ਉਨ੍ਹਾਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਸਮੇਤ ਸੰਘਰਸ਼ ਦੀ ਹਮਾਇਤ ‘ਚ ਡਟੇ ਹੋਏ ਸਭਨਾਂ ਲੋਕਾਂ ਨੂੰ ਇਨ੍ਹਾਂ ਐਕਸ਼ਨਾਂ 'ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement