ਪੂਣੇ ਦੇ ਨੌਜਵਾਨਾਂ ਨੇ ਅੰਬਾਨੀ-ਅੰਡਾਨੀ ਦੇ ਮਾਲਕਾਂ ਦਾ ਕੀਤਾ ਖੁਲਾਸਾ
Published : Jan 16, 2021, 10:40 pm IST
Updated : Jan 16, 2021, 10:40 pm IST
SHARE ARTICLE
Farmer Protest
Farmer Protest

ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਅਣਦੇਖਿਆ ਕਰ ਰਹੀ ਹੈ, ਸਰਕਾਰ ਥਕਾਊ ਅਤੇ ਭਜਾਓ ਦੀ ਨੀਤੀ ਤਹਿਤ ਚੱਲ ਰਹੀ ਹੈ ।

ਨਵੀਂ ਦਿੱਲੀ , ( ਚਰਨਜੀਤ ਸਿੰਘ ਸੁਰਖ਼ਾਬ ) : ਪੁਣੇ ਤੋਂ ਦਿੱਲੀ ਬਾਰਡਰ ‘ਤੇ ਪਹੁੰਚੇ ਨੌਜਵਾਨਾਂ ਨੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਅਣਦੇਖਿਆ ਕਰ ਰਹੀ ਹੈ, ਸਰਕਾਰ ਥਕਾਊ ਅਤੇ ਭਜਾਓ ਦੀ ਨੀਤੀ ਤਹਿਤ ਚੱਲ ਰਹੀ ਹੈ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ  ਕਿਸਾਨੀ ਅੰਦੋਲਨ ਨੂੰ ਗੰਭੀਰਤਾ ਨਾਲ ਇਸੇ ਕਰਕੇ ਨਹੀਂ ਲੈ ਰਹੀ ਕਿ ਕਿਸਾਨ ਅੱਕ ਥੱਕ ਕੇ ਇੱਥੋਂ ਆਪ ਹੀ ਵਾਪਸ ਚਲੇ ਜਾਣਗੇ ।

photophotoਨੌਜਵਾਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਇਕੱਲੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਨਹੀਂ, ਇਹ ਅੰਦੋਲਨ ਪੂਰੇ ਦੇਸ਼ ਦੇ ਕਿਸਾਨਾਂ ਦਾ ਬਣ ਗਿਆ ਹੈ  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰ ਰਹੀ ਹੈ ਤਾਂ ਜੋ ਬਾਕੀ ਦੇਸ਼ ਦੇ ਲੋਕ ਬਾਕੀ ਆਮ ਵਰਗ ਦੇ ਲੋਕ ਕਿਸਾਨਾਂ ਦੀ ਹਿਮਾਇਤ ਨਾ ਕਰਨ । ਉਹਨਾਂ ਦੋਸ਼ ਲਾਇਆ ਕਿ ਸਾਮਰਾਜੀ ਸੰਸਥਾ ਦਾ ਇਹ ਬਿਆਨ ਲੋਕਾਂ ਖ਼ਿਲਾਫ਼ ਅੜੀ ਖੜੀ ਮੋਦੀ ਹਕੂਮਤ ਨੂੰ ਸਾਮਰਾਜੀਆਂ ਵੱਲੋਂ ਦਿੱਤਾ ਗਿਆ ਥਾਪੜਾ ਹੈ ।

Farmer Protest Farmer Protestਇਹ ਬਿਆਨ ਸਾਬਤ ਕਰਦਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਪਿੱਠ ‘ਤੇ ਸਿਰਫ਼ ਅੰਬਾਨੀ ਤੇ ਅਡਾਨੀ ਵਰਗੇ ਦੇਸੀ ਕਾਰਪੋਰੇਟ ਘਰਾਣੇ ਹੀ ਨਹੀਂ ਹਨ ਸਗੋਂ ਸੰਸਾਰ ਸਾਮਰਾਜੀ ਵਿੱਤੀ ਸੰਸਥਾਵਾਂ ਵੀ ਖੜ੍ਹੀਆਂ ਹਨ। ਇਨ੍ਹਾਂ ਸੰਸਥਾਵਾਂ ਵੱਲੋਂ ਤੀਜੀ ਦੁਨੀਆਂ ਦੇ ਮੁਲਕਾਂ 'ਚ ਲਾਗੂ  ਕੀਤੀਆਂ ਜਾ ਰਹੀਆਂ ਸਾਮਰਾਜੀ ਸੰਸਾਰੀਕਰਨ ਦੀਆਂ ਨੀਤੀਆਂ ਤਹਿਤ ਹੀ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਹਨ ਜਿਨ੍ਹਾਂ ਦੀਆਂ ਤਾਰਾਂ ਸਿੱਧੇ ਤੌਰ 'ਤੇ ਹੀ ਸੰਸਾਰ ਵਪਾਰ ਸੰਸਥਾ ਦੀ 2013 ਦੀ ਬਾਲੀ 'ਚ ਹੋਈ ਕਾਨਫ਼ਰੰਸ ਨਾਲ ਜੁਡ਼ਦੀਆਂ ਹਨ। ਜਿੱਥੇ ਭਾਰਤੀ ਹਕੂਮਤ ਨੂੰ ਸਾਮਰਾਜੀਆਂ ਵੱਲੋਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਕਰਕੇ ਅਨਾਜ ਭੰਡਾਰ ਕਰਨ ਦੇ ਸਮੁੱਚੇ ਤਾਣੇ-ਬਾਣੇ ਦੀ ਸਫ਼ ਵਲ੍ਹੇਟਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ ਅਤੇ ਇੱਥੋਂ ਦੀ ਫਸਲੀ ਮੰਡੀ ਨੂੰ ਵਿਦੇਸ਼ੀ ਬਹੁਕੌਮੀ ਕੰਪਨੀਆਂ ਵਾਸਤੇ ਖੋਲ੍ਹਣ ਲਈ ਕਿਹਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement