ਬਲਾਤਕਾਰ ਦਾ ਵਿਰੋਧ ਕਰਨ ’ਤੇ ਪੁਲਿਸ ਵਾਲੇ ਨੇ ਮਾਸੂਮ ਨੂੰ ਮਾਰੀ ਗੋਲੀ
Published : Jan 16, 2023, 5:11 pm IST
Updated : Jan 16, 2023, 5:11 pm IST
SHARE ARTICLE
photo
photo

ਲੜਕੀ ਨੇ ਰੌਲਾ ਪਾਇਆ ਤਾਂ ਦੋਸ਼ੀ ਉਥੋਂ ਭੱਜ ਗਿਆ

 

ਰੋਹਤਾਸ - ਰੋਹਤਾਸ 'ਚ ਇਕ ਨੌਜਵਾਨ ਨੇ 16 ਸਾਲਾ ਲੜਕੀ ਨਾਲ ਬਲਾਤਕਾਰ ਨਾ ਕਰਨ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਲੜਕੀ ਨੇ ਰੌਲਾ ਪਾਇਆ ਤਾਂ ਦੋਸ਼ੀ ਉਥੋਂ ਭੱਜ ਗਿਆ।

ਲੜਕੀ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ 'ਚ ਲੜਕੀ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਸ ਨੂੰ ਗੋਲੀ ਕਿਸ ਨੇ ਮਾਰੀ ਹੈ ਤਾਂ ਉਹ ਵਾਰ-ਵਾਰ 'ਲਕੜੀਆ' ਦਾ ਨਾਂ ਲੈ ਰਹੀ ਹੈ। ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੂਜੇ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਾਮਲਾ ਪਿੰਡ ਬਘੇਲਾ ਦਾ ਹੈ। ਸ਼ਨੀਵਾਰ ਸ਼ਾਮ ਨੂੰ ਕਿਸ਼ੋਰ ਦੀ ਛਾਤੀ ਵਿੱਚ ਗੋਲੀ ਮਾਰੀ ਗਈ ਸੀ। ਹਸਪਤਾਲ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਸ ਨੇ ਗੋਲੀ ਚਲਾਉਣ ਵਾਲੇ ਦਾ ਨਾਂ ਦੱਸਿਆ ਹੈ। ਇਸ ਦਾ ਵੀਡੀਓ ਸਾਹਮਣੇ ਆਇਆ ਹੈ।

ਦੱਸ ਦੇਈਏ ਕਿ ਲਕੜੀਆ ਉਰਫ ਰਾਜੀਵ ਯਾਦਵ ਇਸ ਘਟਨਾ ਦਾ ਮੁੱਖ ਦੋਸ਼ੀ ਹੈ। ਪੁਲਿਸ ਨੇ ਸ਼ਨੀਵਾਰ ਰਾਤ ਨੂੰ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਦੇ ਨਾਲ ਇਕ ਹੋਰ ਨੌਜਵਾਨ ਸੁਕਰ ਯਾਦਵ ਵੀ ਸੀ। ਸੁਕਰ ਰਾਜੀਵ ਦਾ ਮਸੇਰਾ ਭਰਾ ਦੱਸਿਆ ਜਾ ਰਿਹਾ ਹੈ। ਰੋਹਤਾਸ ਦੇ ਐਸਪੀ ਵਿਨੀਤ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਐਸਪੀ ਨੇ ਦੱਸਿਆ ਕਿ ਇਹ ਘਟਨਾ ਬਘੇਲਾ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਵਾਪਰੀ। ਸਾਸਾਰਾਮ ਮੁਫਸਿਲ ਥਾਣਾ ਖੇਤਰ ਦੇ ਰਹਿਣ ਵਾਲੇ ਰਾਜੀਵ ਕੁਮਾਰ ਯਾਦਵ ਉਰਫ ਲੱਕੜੀਆ ਨਾਮੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement