
ਜਸਟਿਸ ਬੀ.ਆਰ. ਜਸਟਿਸ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿਤਾ।
PM Modi's degree row: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ਬਾਰੇ ਕਥਿਤ ਟਿਪਣੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵਿਰੁਧ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ’ਤੇ ਹੇਠਲੀ ਅਦਾਲਤ ’ਚ ਸੁਣਵਾਈ ’ਤੇ ਮੰਗਲਵਾਰ ਨੂੰ ਰੋਕ ਲਗਾ ਦਿਤੀ।
ਜਸਟਿਸ ਬੀ.ਆਰ. ਜਸਟਿਸ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿਤਾ। ਪਟੀਸ਼ਨ ’ਚ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਗੁਜਰਾਤ ਦੀ ਹੇਠਲੀ ਅਦਾਲਤ ’ਚ ਵਿਚਾਰ ਅਧੀਨ ਮਾਮਲੇ ਨੂੰ ਸੂਬੇ ਤੋਂ ਬਾਹਰ ਅਤੇ ਖਾਸ ਤੌਰ ’ਤੇ ਕੋਲਕਾਤਾ ਤਬਦੀਲ ਕਰਨ ਦੀ ਮੰਗ ਕੀਤੀ ਸੀ।
ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਵਲੋਂ ਹੇਠਲੀ ਅਦਾਲਤ ਵਲੋਂ ਜਾਰੀ ਸੰਮਨ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਚਾਰ ਹਫ਼ਤਿਆਂ ਦੇ ਅੰਦਰ ਫੈਸਲਾ ਲੈਣ ਲਈ ਕਿਹਾ ਹੈ। ਬੈਂਚ ਨੇ ਕਿਹਾ ਕਿ ਇਸ ਦੌਰਾਨ ਹੇਠਲੀ ਅਦਾਲਤ ’ਚ ਸੁਣਵਾਈ ’ਤੇ ਰੋਕ ਰਹੇਗੀ। ਸੰਜੇ ਸਿੰਘ ਨੇ ਐਡਵੋਕੇਟ ਕਰਨ ਸ਼ਰਮਾ ਰਾਹੀਂ ਅਦਾਲਤ ’ਚ ਦਾਇਰ ਅਪਣੀ ਪਟੀਸ਼ਨ ’ਚ ਹੇਠਲੀ ਅਦਾਲਤ ’ਚ ਮੁਕੱਦਮੇ ’ਚ ਪੱਖਪਾਤ ਦਾ ਦੋਸ਼ ਲਾਇਆ ਸੀ ਅਤੇ ਕਿਹਾ ਸੀ ਕਿ ਜਦੋਂ ਪਟੀਸ਼ਨ ਹਾਈ ਕੋਰਟ ’ਚ ਵਿਚਾਰ ਅਧੀਨ ਸੀ ਤਾਂ ਹੇਠਲੀ ਅਦਾਲਤ ਦੇ ਜੱਜ ਇਸ ਮਾਮਲੇ ’ਚ ਅਗਲੀ ਸੁਣਵਾਈ ਕਰ ਰਹੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪਿਛਲੇ ਸਾਲ ਅਗੱਸਤ ’ਚ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ ਸੀ। ਹਾਈ ਕੋਰਟ ਨੇ ਯੂਨੀਵਰਸਿਟੀ ਵਲੋਂ ਦਾਇਰ ਅਪਰਾਧਕ ਮਾਣਹਾਨੀ ਦੀ ਕਾਰਵਾਈ ’ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿਤਾ ਸੀ। ਗੁਜਰਾਤ ਹਾਈ ਕੋਰਟ ਵਲੋਂ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਕਾਨੂੰਨ ਤਹਿਤ ਮੋਦੀ ਦੀ ਵਿਦਿਅਕ ਡਿਗਰੀਆਂ ਬਾਰੇ ਜਾਣਕਾਰੀ ਦੇਣ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਹੁਕਮ ਨੂੰ ਰੱਦ ਕਰਨ ਤੋਂ ਬਾਅਦ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਯੂਸ਼ ਪਟੇਲ ਨੇ ਕੇਜਰੀਵਾਲ ਅਤੇ ਸਿੰਘ ਵਿਰੁਧ ਉਨ੍ਹਾਂ ਦੀਆਂ ਕਥਿਤ ਟਿਪਣੀ ਆਂ ਲਈ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਹਾਈ ਕੋਰਟ ਨੇ ਪਿਛਲੇ ਸਾਲ 11 ਅਗੱਸਤ ਨੂੰ ਕੇਜਰੀਵਾਲ ਅਤੇ ਸੰਜੇ ਸਿੰਘ ਵਲੋਂ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿਤਾ ਸੀ, ਜਿਨ੍ਹਾਂ ’ਚ ਉਨ੍ਹਾਂ ਵਿਰੁਧ ਸ਼ੁਰੂ ਕੀਤੀ ਗਈ ਅਪਰਾਧਕ ਮਾਣਹਾਨੀ ਦੀ ਕਾਰਵਾਈ ’ਤੇ ਅੰਤਰਿਮ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਗੁਜਰਾਤ ਦੀ ਇਕ ਮੈਟਰੋਪੋਲੀਟਨ ਅਦਾਲਤ ਨੇ ਇਸ ਤੋਂ ਪਹਿਲਾਂ ਕੇਜਰੀਵਾਲ ਅਤੇ ਸਿੰਘ ਨੂੰ ਮਾਣਹਾਨੀ ਦੇ ਮਾਮਲੇ ’ਚ ਮੋਦੀ ਵਲੋਂ ਅਪਣੀ ਵਿਦਿਅਕ ਡਿਗਰੀਆਂ ਦੇ ਸਬੰਧ ’ਚ ਕਥਿਤ ਤੌਰ ’ਤੇ ‘ਵਿਅੰਗਾਤਮਕ’ ਅਤੇ ‘ਅਪਮਾਨਜਨਕ’ ਟਿਪਣੀਆਂ ਲਈ ਤਲਬ ਕੀਤਾ ਸੀ।
(For more Punjabi news apart from PM Modi's degree row: SC stays defamation proceedings against AAP Leaders, stay tuned to Rozana Spokesman)