Supreme Court News: ਸੁਪ੍ਰੀਮ ਕੋਰਟ ਵਲੋਂ ਸ਼ਾਹੀ ਈਦਗਾਹ ਮਸਜਿਦ ਦੇ ਸਰਵੇਖਣ ’ਤੇ ਰੋਕ; ਹਿੰਦੂ ਧਿਰ ਦੀ ਮੰਗ ਨੂੰ ਦਸਿਆ ‘ਅਸਪਸ਼ਟ’
Published : Jan 16, 2024, 1:59 pm IST
Updated : Jan 16, 2024, 1:59 pm IST
SHARE ARTICLE
Supreme Court stays order for survey of Mathura's Shahi Idgah mosque
Supreme Court stays order for survey of Mathura's Shahi Idgah mosque

ਹਿੰਦੂ ਪੱਖ ਦਾ ਦਾਅਵਾ ਹੈ ਕਿ ਮਸਜਿਦ ਕੰਪਲੈਕਸ ਵਿਚ ਅਜਿਹੇ ਚਿੰਨ੍ਹ ਹਨ ਜੋ ਦਰਸਾਉਂਦੇ ਹਨ ਕਿ ਇਹ ਕਦੇ ਮੰਦਰ ਸੀ।

Supreme Court News: ਸੁਪ੍ਰੀਮ ਕੋਰਟ ਨੇ ਮੰਗਲਵਾਰ ਨੂੰ ਮਥੁਰਾ ਵਿਚ ਕ੍ਰਿਸ਼ਨ ਜਨਮ ਭੂਮੀ ਦੇ ਨਾਲ ਲੱਗਦੀ ਸ਼ਾਹੀ ਈਦਗਾਹ ਮਸਜਿਦ ਦੇ ਅਦਾਲਤੀ ਨਿਗਰਾਨੀ ਵਾਲੇ ਸਰਵੇਖਣ ਦੀ ਇਜਾਜ਼ਤ ਦੇਣ ਵਾਲੇ ਇਲਾਹਾਬਾਦ ਹਾਈ ਕੋਰਟ ਦੇ ਆਦੇਸ਼ 'ਤੇ ਰੋਕ ਲਗਾ ਦਿਤੀ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ 14 ਦਸੰਬਰ, 2023 ਦੇ ਹੁਕਮ ਨੂੰ ਲਾਗੂ ਕਰਨ 'ਤੇ ਰੋਕ ਲਗਾ ਦਿਤੀ, ਜਿਸ ਵਿਚ ਮਸਜਿਦ ਕੰਪਲੈਕਸ ਦਾ ਅਦਾਲਤੀ ਨਿਗਰਾਨੀ ਹੇਠ ਸਰਵੇਖਣ ਕਰਨ ਲਈ ਸਹਿਮਤੀ ਦਿਤੀ ਗਈ ਸੀ।

ਹਿੰਦੂ ਪੱਖ ਦਾ ਦਾਅਵਾ ਹੈ ਕਿ ਮਸਜਿਦ ਕੰਪਲੈਕਸ ਵਿਚ ਅਜਿਹੇ ਚਿੰਨ੍ਹ ਹਨ ਜੋ ਦਰਸਾਉਂਦੇ ਹਨ ਕਿ ਇਹ ਕਦੇ ਮੰਦਰ ਸੀ। ਬੈਂਚ ਨੇ ਕਿਹਾ ਕਿ ਸਰਵੇਖਣ ਲਈ ਕੋਰਟ ਕਮਿਸ਼ਨਰ ਦੀ ਨਿਯੁਕਤੀ ਲਈ ਹਾਈ ਕੋਰਟ ਵਿਚ ਦਾਖਲ ਕੀਤੀ ਗਈ "ਅਸਪਸ਼ਟ" ਅਰਜ਼ੀ 'ਤੇ ਕੁੱਝ ਕਾਨੂੰਨੀ ਮੁੱਦੇ ਪੈਦਾ ਹੋਏ ਹਨ ਅਤੇ ਸਵਾਲ ਖੜ੍ਹੇ ਕੀਤੇ ਹਨ।

ਬੈਂਚ ਨੇ ਹਿੰਦੂ ਧਿਰਾਂ ਜਿਵੇਂ ਕਿ ਭਗਵਾਨ ਕ੍ਰਿਸ਼ਨ ਵਿਰਾਜਮਨ ਅਤੇ ਹੋਰਾਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸ਼ਿਆਮ ਦੀਵਾਨ ਨੂੰ ਕਿਹਾ, “ਤੁਸੀਂ ਕੋਰਟ ਕਮਿਸ਼ਨਰ ਦੀ ਨਿਯੁਕਤੀ ਲਈ ਅਸਪਸ਼ਟ ਅਰਜ਼ੀ ਨਹੀਂ ਦੇ ਸਕਦੇ। ਇਸ ਦਾ ਮਕਸਦ ਬਹੁਤ ਸਪੱਸ਼ਟ ਹੋਣਾ ਚਾਹੀਦਾ ਹੈ। ਤੁਸੀਂ ਸੱਭ ਕੁੱਝ ਅਦਾਲਤ 'ਤੇ ਨਹੀਂ ਛੱਡ ਸਕਦੇ।"

ਅਦਾਲਤ ਨੇ ਹਿੰਦੂ ਸੰਗਠਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਵਾਦ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਹਾਈ ਕੋਰਟ ਵਿਚ ਜਾਰੀ ਰਹੇਗੀ। ਸੁਪ੍ਰੀਮ ਕੋਰਟ ਟਰੱਸਟ ਸ਼ਾਹੀ ਮਸਜਿਦ ਈਦਗਾਹ ਦੀ ਪ੍ਰਬੰਧਕ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ, ਜਿਸ ਵਿਚ ਸ਼ਾਹੀ ਈਦਗਾਹ ਦੇ ਅਦਾਲਤੀ ਨਿਗਰਾਨੀ ਵਾਲੇ ਸਰਵੇਖਣ ਦੀ ਇਜਾਜ਼ਤ ਦੇਣ ਵਾਲੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿਤੀ ਗਈ ਹੈ।

ਮਸਜਿਦ ਕਮੇਟੀ ਨੇ ਅਪਣੀ ਪਟੀਸ਼ਨ 'ਚ ਕਿਹਾ ਹੈ ਕਿ ਹਾਈ ਕੋਰਟ ਨੂੰ ਮੁਕੱਦਮੇ 'ਚ ਕਿਸੇ ਹੋਰ ਫੁਟਕਲ ਅਰਜ਼ੀ 'ਤੇ ਫੈਸਲਾ ਕਰਨ ਤੋਂ ਪਹਿਲਾਂ ਪਟੀਸ਼ਨ ਨੂੰ ਰੱਦ ਕਰਨ ਦੀ ਅਪਣੀ ਪਟੀਸ਼ਨ 'ਤੇ ਵਿਚਾਰ ਕਰਨਾ ਚਾਹੀਦਾ ਸੀ। ਕਮੇਟੀ ਨੇ ਪਟੀਸ਼ਨ ਨੂੰ ਇਸ ਆਧਾਰ 'ਤੇ ਖਾਰਜ ਕਰਨ ਦੀ ਮੰਗ ਕੀਤੀ ਸੀ ਕਿ ਮੁਕੱਦਮੇ 'ਤੇ ਪੂਜਾ ਸਥਾਨ (ਵਿਸ਼ੇਸ਼ ਉਪਬੰਧ) ਐਕਟ 1991 ਦੁਆਰਾ ਰੋਕ ਲਗਾਈ ਗਈ ਸੀ, ਜੋ ਕਿ ਪੂਜਾ ਸਥਾਨ ਦੇ ਚਰਿੱਤਰ ਨੂੰ ਬਦਲਣ 'ਤੇ ਰੋਕ ਲਗਾਉਂਦਾ ਹੈ।

 (For more Punjabi news apart from Supreme Court stays order for survey of Mathura's Shahi Idgah mosque, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement