
ਦਿੱਲੀ ਵਿਧਾਨ ਸਭਾ ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
Delhi Election 2025: ਕਾਂਗਰਸ ਨੇ ਆਪਣੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪੰਜਵੀਂ ਸੂਚੀ ਵਿਚ ਦੋ ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਹੈ।
.
ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਚੌਥੀ ਸੂਚੀ ਦਾ ਐਲਾਨ ਕੀਤਾ ਸੀ। 5 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਇਸ ਸੂਚੀ ਵਿੱਚ ਸੁਰੇਂਦਰ ਕੁਮਾਰ ਨੂੰ ਬਵਾਨਾ ਤੋਂ ਅਤੇ ਰਾਹੁਲ ਧਨਕ ਨੂੰ ਕਰੋਲ ਬਾਗ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਦੋਵੇਂ ਸੀਟਾਂ ਅਨੁਸੂਚਿਤ ਜਾਤੀ (SC) ਲਈ ਰਾਖਵੀਆਂ ਹਨ। ਇਸ ਤੋਂ ਇਲਾਵਾ ਤਿੰਨ ਸੀਟਾਂ 'ਤੇ ਰੋਹਿਣੀ ਤੋਂ ਸੁਮੇਸ਼ ਗੁਪਤਾ, ਤੁਗਲਕਾਬਾਦ ਤੋਂ ਵੀਰੇਂਦਰ ਬਿਧੂਰੀ ਅਤੇ ਬਦਰਪੁਰ ਤੋਂ ਅਰਜੁਨ ਭਡਾਨਾ ਨੂੰ ਟਿਕਟ ਦਿੱਤੀ ਗਈ ਹੈ। ਇਸ ਤਰ੍ਹਾਂ, ਕਾਂਗਰਸ ਨੇ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿੱਚੋਂ 68 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਇੱਕ ਪੜਾਅ ਵਿੱਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਆਮ ਆਦਮੀ ਪਾਰਟੀ ਨੇ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਹੁਣ ਤੱਕ 59 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਦਿੱਲੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17 ਜਨਵਰੀ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ ਦੀ ਮਿਤੀ 18 ਜਨਵਰੀ ਹੈ। 20 ਜਨਵਰੀ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ।
.