
ਪੁਲਵਾਮਾ ਵਿਚ ਹੋਏ ਹਮਲੇ ਤੋਂ ਬਾਅਦ ਪੂਰਾ ਦੇਸ਼ ਗੁੱਸੇ ਦੀ ਅੱਗ ਵਿਚ ਸੜ੍ਹ ਰਿਹਾ ਹੈ। ਭਾਰਤ ਦਾ ਹਰ ਨਾਗਰਿਕ ਪਾਕਿਸਤਾਨ ਤੋਂ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ...
ਨਵੀਂ ਦਿੱਲੀ : ਪੁਲਵਾਮਾ ਵਿਚ ਹੋਏ ਹਮਲੇ ਤੋਂ ਬਾਅਦ ਪੂਰਾ ਦੇਸ਼ ਗੁੱਸੇ ਦੀ ਅੱਗ ਵਿਚ ਸੜ੍ਹ ਰਿਹਾ ਹੈ। ਭਾਰਤ ਦਾ ਹਰ ਨਾਗਰਿਕ ਪਾਕਿਸਤਾਨ ਤੋਂ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦਾ ਹਿਸਾਬ ਲੈਣ ਦੀ ਮੰਗ ਕਰ ਰਿਹਾ ਹੈ। ਉਥੇ ਹੀ ਪੀਐਮ ਮੋਦੀ ਨੇ ਵੀ ਫੌਜ ਦੇ ਬੱਝੇ ਹੋਏ ਹੱਥ ਖੋਲ੍ਹ ਦਿੱਤੇ ਹਨ। ਪੀਐਮ ਮੋਦੀ ਨੇ ਕਿਹਾ ਕਿ ਜਗ੍ਹਾ, ਸਮਾਂ ਅਤੇ ਪਲਾਨ ਆਰਮੀ ਤਿਆਰ ਕਰੇਗੀ ਅਤੇ ਜਿੱਥੇ ਐਕਸ਼ਨ ਕਰਨਾ ਹੈ, ਉਹ ਸਿਰਫ ਆਰਮੀ ਹੀ ਕਰੇਗੀ।
Meeting
ਉਥੇ ਹੀ ਇਸ ਘਟਨਾ ਦਾ ਬਦਲਾ ਲੈਣ ਅਤੇ ਇਸ ਨਾਪਾਕ ਹਰਕਤ ਦਾ ਜਵਾਬ ਦੇਣ ਲਈ ਦਿੱਲੀ ਵਿਚ ਸਾਂਝੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿਚ ਸਰਕਾਰ ਨੇ ਸਾਰੀ ਪਾਰਟੀਆਂ ਨੂੰ ਸੱਦਾ ਦਿੱਤਾ ਹੈ। ਸ਼ੁੱਕਰਵਾਰ ਨੂੰ ਸੀਸੀਐਸ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਇਸਦੀ ਜਾਣਕਾਰੀ ਦਿੱਤੀ ਸੀ ਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਸਾਰੇ ਦਲਾਂ ਨਾਲ ਬੈਠਕ ਕਰਨਗੇ। ਜਿਸ ਤੋਂ ਬਾਅਦ ਅੱਜ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸੰਸਦ ਭਵਨ ਵਿਚ ਚੱਲ ਰਹੀ ਹੈ।
Modi with Ranbir Singh
ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬਕਾਇਦਾ ਪ੍ਰੈਸ ਕਾਂਨਫਰੰਸ ਕਰਕੇ ਦੇਸ਼ ਨੂੰ ਇਹ ਦੱਸਿਆ ਸੀ ਕਿ ਕਾਂਗਰਸ ਪਾਰਟੀ ਸਮੇਤ ਪੂਰਾ ਵਿਰੋਧੀ ਪੱਖ ਸਰਕਾਰ ਅਤੇ ਫੌਜ ਦੇ ਨਾਲ ਹੈ। ਇਸ ਮੀਟਿੰਗ ਵਿਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਸਮੇਤ ਨੇਤਾ ਡੀ ਰਾਜਾ ਅਤੇ ਨੈਸ਼ਨਲ ਕਾਂਨਫਰੰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਫਾਰੂਖ ਅਬਦੁੱਲਾ ਪੁੱਜੇ ਹਨ।
Pulwama Attack
ਐਨਸੀਪੀ ਨੇਤਾ ਸ਼ਰਦ ਪਵਾਰ ਵੀ ਮੀਟਿੰਗ ਵਿਚ ਸ਼ਾਮਿਲ ਹਨ। ਮੀਟਿੰਗ ਤੋਂ ਪਹਿਲਾਂ ਗੁਲਾਮ ਨਬੀ ਆਜ਼ਾਦ ਨੇ ਦੱਸਿਆ ਕਿ ਅਸੀਂ ਸਾਰੇ ਸੁਰੱਖਿਆ ਬਲਾਂ ਦੇ ਨਾਲ ਖੜੇ ਹਾਂ, ਪਰ ਮੀਟਿੰਗ ਵਿਚ ਕੀ ਹੋਣ ਵਾਲਾ ਹੈ, ਇਸਦੀ ਉਨ੍ਹਾਂ ਨੂੰ ਹਲੇ ਕੋਈ ਜਾਣਕਾਰੀ ਨਹੀਂ ਹੈ। ਆਜ਼ਾਦ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤਿਵਾਦ ਨਾਲ ਲੜਨ ਲਈ ਸਰਕਾਰ ਦਾ ਸਾਥ ਦਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਗੱਲਬਾਤ ਦਾ ਸਮਾਂ ਨਹੀਂ ਹੈ ਅਤੇ ਅਜਿਹਾ ਕਰਨਾ ਬੇਵਕੂਫ਼ੀ ਹੋਵੇਗੀ।