ਪੁਲਵਾਮਾ ਹਮਲਾ : ਦੇਸ਼ ਦੇ ਲੋਕਾਂ ਵੱਲੋਂ ਨਵਜੋਤ ਸਿੱਧੂ ਵਿਰੁੱਧ ਰੋਸ ਕਪਿਲ ਸ਼ਰਮਾ ਸ਼ੋਅ ਚੋਂ ਕੱਢੋਂ ਬਾਹਰ
Published : Feb 16, 2019, 11:03 am IST
Updated : Feb 16, 2019, 11:04 am IST
SHARE ARTICLE
Navjot sidhu with Kapil Sharma
Navjot sidhu with Kapil Sharma

ਜੰਮੂ-ਕਸ਼ਮੀਰ  ਦੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਵਿਚ 44 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ  ਤੋਂ ਬਾਅਦ ਪੂਰੇ ਦੇਸ਼ ਵਿਚ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ...

ਨਵੀਂ ਦਿੱਲੀ : ਜੰਮੂ-ਕਸ਼ਮੀਰ  ਦੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਵਿਚ 44 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ  ਤੋਂ ਬਾਅਦ ਪੂਰੇ ਦੇਸ਼ ਵਿਚ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ ਉੱਤੇ ਸੀ। ਲੋਕਾਂ ਨੇ ਪਾਕਿਸਤਾਨ ਅਤੇ ਅਤਿਵਾਦੀ ਉੱਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ।  ਇਸ ਤੋਂ ਇਲਾਵਾ ਪਾਕਿਸਤਾਨ ‘ਤੇ ਆਏ ਨਵਜੋਤ ਸਿੰਘ ਸਿੱਧੂ ਦੇ ਬਿਆਨ ‘ਤੇ ਲੋਕ ਭੜਕ ਗਏ ਅਤੇ ਲੋਕਾਂ ਨੇ ਤਾਂ ਇੱਥੇ ਤੱਕ ਕਹਿ ਦਿੱਤਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਹਰ ਨਹੀਂ ਕੀਤਾ ਤਾਂ ਅਸੀ ਲੋਕ ਕਪਿਲ ਸ਼ਰਮਾ ਦੇ ਸ਼ੋ ਦਾ ਬਾਇਕਾਟ ਕਰ ਦੇਵਾਂਗੇ।

Kapil SharmaKapil Sharma

ਨਵਜੋਤ ਸਿੰਘ ਸਿੱਧੂ ਸੰਪਾਦਕਾਂ ਦੇ ਰੂ-ਬ-ਰੂ ਹੋਏ ਸਨ। ਉਨ੍ਹਾਂ ਨੇ ਕਿਹਾ ਸੀ, ਕਿ ਕੁਝ ਲੋਕਾਂ ਦੀ ਕਰਤੂਤ ਲਈ ਪੂਰੇ ਦੇਸ਼ ਨੂੰ ਜ਼ਿੰਮੇਦਾਰ ਰੋਕਿਆ ਜਾ ਸਕਦਾ ਹੈ?  ਉਨ੍ਹਾਂ ਨੇ ਇਹ ਵੀ ਕਿਹਾ ਇਹ ਇੱਕ ਬੇਹੱਦ ਕਾਇਰਾਨਾ ਹਮਲਾ ਸੀ ਅਤੇ ਮੈਂ ਇਸ ਹਮਲੇ ਦੀ ਸਖ਼ਤ ਨਿੰਦਿਆ ਕਰਦਾ ਹਾਂ।  ਹਿੰਸਾ ਨੂੰ ਕਿਸੇ ਵੀ ਤਰੀਕੇ ਤੋਂ ਨਹੀਂ ਰੋਕਿਆ ਜਾ ਸਕਦਾ ਅਤੇ ਜਿਨ੍ਹਾਂ ਨੇ ਅਜਿਹਾ ਕੀਤਾ ਹੈ,  ਉਨ੍ਹਾਂ ਨੂੰ ਇਸਦੀ ਸਜਾ ਮਿਲਣੀ ਹੀ ਚਾਹੀਦੀ ਹੈ। ਸਿੱਧੂ  ਦੇ ਇਸ ਬਿਆਨ ‘ਤੇ ਕਈ ਟਰੋਲਸ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਪਿਲ ਸ਼ਰਮਾ ਦੇ ਸ਼ੋਅ ‘ਤੇ ਵੀ ਰੋਕ ਲਗਾਉਣ ਦੀ ਗੱਲ ਕਹੀ। 

Pulwama Attack Pulwama Attack

ਕਈ ਟਰੋਲਸ ਨੇ ਡਿਮਾਂਡ ਕੀਤੀ ਕਿ ਸਿੱਧੂ ਨੂੰ ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਹਰ ਕੱਢਿਆ ਜਾਵੇ ਨਹੀਂ ਉਹ ਇਸ ਸ਼ੋਅ ਤੋਂ ਬਾਇਕਾਟ ਕਰਨਗੇ। ਜ਼ਿਕਰਯੋਗ ਹੈ ਕਿ ਅਤਿਵਾਦੀ ਸੰਗਠਨ ਜੈਸ਼-ਏ- ਮੁਹੰਮਦ ਦੇ ਫਿਦਾਈਨ ਹਮਲਾਵਰ ਨੇ 350 ਕਿੱਲੋਗ੍ਰਾਮ ਵਿਸਫੋਟਕ ਸਮੱਗਰੀ ਨਾਲ ਭਰੀ ਇੱਕ ਗੱਡੀ ਨਾਲ ਸੀਆਰਪੀਐਫ ਜਵਾਨਾਂ ਦੀ ਇਕ ਬੱਸ ਨੂੰ ਟੱਕਰ ਮਾਰ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਸਿੱਧੂ ਉਸ ਸਮੇਂ ਸੁਰਖੀਆਂ ਵਿਚ ਆਏ ਸਨ ਜਦੋਂ ਉਹ ਆਪਣੇ ਦੋਸਤ ਅਤੇ ਪਾਕਿਸਤਾਨ  ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਪੁੱਜੇ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement