
ਦਿੱਲੀ ਦੇ ਸ਼ਾਹੀਨ ਬਾਗ਼ ਦੇ ਪ੍ਰਦਰਸ਼ਨਕਾਰੀਆਂ ਨਾਲ ਗ੍ਰਹਿ ਮੰਤਰੀ...
ਨਵੀਂ ਦਿੱਲੀ: ਸੀਸੀਏ ਅਤੇ ਐਨਆਰਸੀ ਦੇ ਵਿਰੋਧ ਵਿਚ ਪੈਦਲ ਮਾਰਚ ਕੱਢ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸ਼ਾਹੀਨ ਬਾਗ਼ ਵਿਚ ਭਾਰੀ ਗਿਣਤੀ ਵਿਚ ਪੁਲਿਸ ਬਲ ਅਤੇ ਪੈਰਾਮਿਲਟ੍ਰੀ ਫੋਰਸ ਦੇ ਜਵਾਨ ਤੈਨਾਤ ਹਨ। ਮੌਕੇ ਤੇ ਮੌਜੂਦ ਜੁਆਇੰਟ ਸੀਪੀ ਦੇਵੇਸ਼ ਚੰਦਰ ਸ਼੍ਰੀਵਾਸਤਵ ਨੇ ਕਿਹਾ ਕਿਸੇ ਵੀ ਹਾਲਤ ਵਿਚ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਨਹੀਂ ਆਉਣ ਦਿੱਤਾ ਜਾਵੇਗਾ।
Photo
ਦਿੱਲੀ ਦੇ ਸ਼ਾਹੀਨ ਬਾਗ਼ ਦੇ ਪ੍ਰਦਰਸ਼ਨਕਾਰੀਆਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਗ੍ਰਹਿ ਮੰਤਰੀ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਬੈਠਕ ਨੂੰ ਲੈ ਕੇ ਹੁਣ ਤਕ ਸਥਿਤੀ ਸਾਫ਼ ਨਹੀਂ ਹੋ ਸਕੀ ਅਤੇ ਇਸ ਤੇ ਲਗਾਤਾਰ ਚਰਚਾ ਜਾਰੀ ਹੈ।
Photo
ਦਿੱਲੀ ਪੁਲਿਸ ਵੱਲੋਂ ਇਕ ਬਿਆਨ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਉਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਪੁੱਛਿਆ ਹੈ ਕਿ ਉਹ ਅਪਣੇ ਪ੍ਰਤੀਨਿਧੀ ਮੰਡਲ ਦੇ ਉਹਨਾਂ ਲੋਕਾਂ ਬਾਰੇ ਉਹਨਾਂ ਨੂੰ ਜਾਣਕਾਰੀ ਮੁਹੱਈਆ ਕਵਾਉਣ ਜਿਹੜੇ ਗ੍ਰਹਿ ਮੰਤਰੀ ਨੂੰ ਮਿਲਣਾ ਚਾਹੁੰਦੇ ਹਨ ਤਾਂ ਕਿ ਉਹ ਬੈਠਕ ਦੀ ਯੋਜਨਾ ਬਣਾ ਸਕਣ। ਪਰ ਉਹਨਾਂ ਕਿਹਾ ਕਿ ਉਹ ਸਾਰੇ ਜਾਣਦੇ ਹਨ ਕਿ ਉਹਨਾਂ ਨੂੰ ਇਸ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਪਰ ਉਹ ਹੁਣ ਫ਼ੈਸਲਾ ਲੈਣਗੇ ਕਿ ਉਹ ਅੱਗੇ ਕੀ ਕਰਨਗੇ।
Amit Shah
ਇਸ ਤੋਂ ਪਹਿਲਾਂ ਗ੍ਰਹਿ ਵਿਭਾਗ ਨੇ ਸ਼ਨੀਵਾਰ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼ਾਹੀਨ ਬਾਗ਼ ਦੇ ਪ੍ਰਦਰਸ਼ਨਕਾਰੀਆਂ ਵਿਚਕਾਰ ਐਤਵਾਰ ਨੂੰ ਕੋਈ ਬੈਠਕ ਤੈਅ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕਾਤਾ ਸੀ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਤੇ ਐਤਵਾਰ ਨੂੰ ਉਹਨਾਂ ਦੀ ਅਮਿਤ ਸ਼ਾਹ ਨਾਲ ਬੈਠਕ ਹੋਣ ਵਾਲੀ ਹੈ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਹਾ ਕਿ ਉਹ ਗੱਲਬਾਤ ਕਰਨ ਲਈ ਤਿਆਰ ਹਨ ਅਤੇ ਗੱਲਬਾਤ ਲਈ ਉਹਨਾਂ ਨੂੰ ਕਹਿਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
Photo
ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਸੀਏਏ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ ਦੇ ਮੁੱਦੇ ਤੇ ਐਤਵਾਰ ਨੂੰ ਉਹਨਾਂ ਦੀ ਅਮਿਤ ਸ਼ਾਹ ਨਾਲ ਬੈਠਕ ਹੋਵੇਗੀ। ਉਹਨਾਂ ਨੇ ਇਹ ਵੀ ਕਿਹਾ ਕਿ ਬੈਠਕ ਲਈ ਉਹਨਾਂ ਨੇ ਗ੍ਰਹਿ ਮੰਤਰੀ ਤੋਂ ਸਮਾਂ ਨਹੀਂ ਲਿਆ ਜਦਕਿ ਸ਼ਾਹੀਨ ਬਾਗ਼ ਪ੍ਰਦਰਸ਼ਨ ਦੇ ਪ੍ਰਬੰਧਕ ਸਯਦ ਅਹਿਮਦ ਤਾਸੀਰ ਨੇ ਮੰਚ ਨੂੰ ਕਿਹਾ ਕਿ ਉਹ ਗ੍ਰਹਿ ਮੰਤਰੀ ਨੂੰ ਮਿਲਣ ਲਈ ਤਿਆਰ ਹਨ ਪਰ ਗ੍ਰਹਿ ਮੰਤਰੀ ਇਹ ਸਪੱਸ਼ਟ ਕਰਨ ਉਹਨਾਂ ਨੇ ਕਿੰਨੇ ਲੋਕਾਂ ਨੂੰ ਮਿਲਣਾ ਹੈ।
ਭਾਜਪਾ ਸੰਸਦ ਮੈਂਬਰ ਜੀਵੀਐਲ ਨਰਸਿਮਹਾ ਰਾਓ ਨੇ ਸ਼ਾਹੀਨ ਬਾਗ਼ ਦੇ ਪ੍ਰਦਰਸ਼ਨ ਨੂੰ ਗੈਰ-ਲੋਕਤਾਂਤਰਿਕ ਅਤੇ ਗੈਰ ਕਾਨੂੰਨੀ ਦਸਿਆ ਹੈ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਅਦਾਲਤ ਨੇ ਵੀ ਕਿਹਾ ਕਿ ਧਰਨਾ ਪ੍ਰਦਰਸ਼ਨ ਅਨਿਸ਼ਚਿਤ ਸਮੇਂ ਤਕ ਨਹੀਂ ਚਲ ਸਕਦਾ ਅਤੇ ਨਿਰਧਾਰਿਤ ਸਥਾਨ ਤੇ ਹੀ ਧਰਨਾ ਕੀਤਾ ਜਾ ਸਕਦਾ ਹੈ। ਪਰ ਸ਼ਾਹੀਨ ਬਾਗ਼ ਵਿਚ ਪ੍ਰਦਰਸ਼ਨਕਾਰੀਆਂ ਨੇ ਰਾਸਤੇ ਨੂੰ ਜਾਮ ਕਰ ਦਿੱਤਾ ਹੈ ਜਿਸ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।