
26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹਿੰਸਾ ਵਿਚ ਦਿੱਲੀ ਪੁਲਿਸ ਵੱਲੋਂ...
ਨਵੀਂ ਦਿੱਲੀ: 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹਿੰਸਾ ਵਿਚ ਦਿੱਲੀ ਪੁਲਿਸ ਵੱਲੋਂ ਕਈਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਵਿਚ ਗ੍ਰਿਫਤਾਰ ਕੀਤੇ ਗਏ 6 ਹੋਰ ਲੋਕਾਂ ਦੀ ਅੱਜ ਜ਼ਮਾਨਤ ਮੰਜ਼ੂਰ ਹੋ ਗਈ ਹੈ।
Republic Day Tractors Parade
ਮਨਜਿੰਦਰ ਸਿੰਘ ਸਿਰਸਾ ਅਤੇ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਹਨਾਂ ਦੀ ਅੱਜ ਜ਼ਮਾਨਤ ਹੋਈ ਹੈ ਉਹਨਾਂ ਵਿਚ ਦਿੱਲੀ ਦੇ ਰੋਹਿਣੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸੁਖਜਿੰਦਰ ਸਿੰਘ ਤੇ ਸੁਕਿਰਤ ਸਿੰਘ ਤੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਿਹਾਲ ਸਿੰਘ ਵਾਲਾ ਦੇ ਲਖਵੀਰ ਸਿੰਘ, ਸਿਮਰਨਜੀਤ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ।
Manjinder Sirsa
ਉਨ੍ਹਾਂ ਦੱਸਿਆ ਕਿ ਇਹ ਨੌਜਵਾਨ 26 ਜਨਵਰੀ ਦੇ ਦਿਨ ਪੱਛਮੀ ਵਿਹਾਰ ਦੀ ਐਫ਼ਆਈਆਰ ਨੰ 22 ਅਧੀਨ ਗ੍ਰਿਫ਼ਤਾਰ ਕੀਤੇ ਗਏ ਸਨ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਰਿਹਾਈਆਂ ਵੀ ਜਲਦ ਕਰਵਾਈਆਂ ਜਾਣਗੀਆਂ।