ਮਾਤ-ਭਾਸ਼ਾ ਦਿਵਸ ਨੂੰ ਹੋਣ ਵਾਲੇ ਸਮਾਗਮ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨ- ਕੇਂਦਰੀ ਪੰਜਾਬੀ ਲੇਖਕ ਸਭਾ
Published : Feb 16, 2021, 8:21 pm IST
Updated : Feb 16, 2021, 8:21 pm IST
SHARE ARTICLE
photo
photo

ਕਿਹਾ ਕਿਸਾਨ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਬੇਕਸੂਰ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਵੇ

ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਪੰਜਾਬੀ ਲੇਖਕਾਂ, ਬੁੱਧੀਜੀਵੀਆਂ,ਰੰਗ-ਕਰਮੀਆਂ,ਪੱਤਰਕਾਰਾਂ-ਕਲਾਕਾਰਾਂ ਅਤੇ ਸਮੂਹ ਪੰਜਾਬੀ ਹਿਤੈਸ਼ੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 21 ਫਰਵਰੀ ਮਾਤ-ਭਾਸ਼ਾ ਦਿਵਸ ਨੂੰ ਹੋਣ ਵਾਲੇ ਸਮਾਗਮਾਂ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨ । ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕਰਦਿਆਂ 

Punjabi Language Punjabi Languageਕੇਂਦਰੀ ਪੰਜਾਬੀ ਲੇਖਕ ਸਭਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਬੇਕਸੂਰ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਵੇ,ਕਿਸਾਨ ਆਗੂਆਂ ਉੱਪਰ ਦਰਜ ਕੀਤੇ ਗਏ ਝੂਠੇ ਕੇਸ ਵਾਪਸ ਲਏ ਜਾਣ, ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕਰਕੇ ਮਾਹੌਲ ਸੁਖਾਵਾਂ ਬਣਾਇਆ ਜਾਵੇ ਤੇ ਕਿਸਾਨਾਂ ਦੀਆਂ ਮੰਗਾਂ ਜਲਦੀ ਪ੍ਰਵਾਨ ਕੀਤੀਆਂ ਜਾਣ। ਕੇਂਦਰੀ ਪੰਜਾਬੀ ਲੇਖਕ ਸਭਾ ਮੰਗ ਕਰਦੀ ਹੈ ਕਿ ਨੌਜਵਾਨ ਬੇਟੀਆਂ ਨੌਦੀਪ ਅਤੇ ਦਿਸ਼ਾ ਰਵੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ਦੇ ਸਾਥੀਆਂ ਉੱਪਰ ਦਰਜ ਮੁਕੱਦਮੇ ਵਾਪਸ ਲਏ ਜਾਣ। 

Punjabi language Punjabi language

ਕੇਂਦਰ ਸਰਕਾਰ ਕਿਸਾਨ ਸੰਘਰਸ਼ ਦੇ ਹਮਾਇਤੀਆਂ ਦਾ ਦਮਨ ਕਰਨਾ ਬੰਦ ਕਰੇ। ਕੇਂਦਰੀ ਪੰਜਾਬੀ ਲੇਖਕ ਸਭਾ 'ਪੰਜਾਬੀ ਮੰਚ ਚੰਡੀਗੜ੍ਹ' ਦੇ ਪੰਜਾਬੀ ਭਾਸ਼ਾ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਸਮੂਹ ਲੇਖਕਾਂ, ਬੁੱਧੀਜੀਵੀਆਂ, ਕਲਾਕਾਰਾਂ ਤੇ ਪੱਤਰਕਾਰਾਂ ਤੇ ਪੰਜਾਬੀ ਨੂੰ ਪਿਆਰ ਕਰਨ ਵਾਲਿਆਂ ਨੂੰ ਬੇਨਤੀ ਹੈ ਕਿ ਪੰਜਾਬੀ ਮੰਚ ਚੰਡੀਗੜ੍ਹ ਵੱਲੋਂ 20 ਫਰਵਰੀ, 2021 ਨੂੰ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਵਿੱਚ ਬਣਦਾ ਸੰਵਿਧਾਨਕ ਹੱਕ ਦੁਆਉਣ ਲਈ ਕੀਤੇ ਜਾ ਰਹੇ ਵਿਸ਼ਾਲ ਰੋਸ ਮਾਰਚ ਵਿੱਚ ਸ਼ਾਮਿਲ ਹੋਣ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement