
ਇਸ ਹਾਦਸੇ ਵਿੱਚ ਹੁਣ ਤੱਕ 39 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ।
ਭੋਪਾਲ- ਮੱਧ ਪ੍ਰਦੇਸ਼ ਦੇ ਸੀਧੀ ਬਸ ਤੋਂ ਸਤਨਾ ਜਾ ਰਹੀ ਬੱਸ ਮੰਗਲਵਾਰ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ 39 ਲੋਕਾਂ ਦੀ ਮੌਤ ਹੋ ਗਈ ਹੈ। ਸਤਨਾ ਜਾ ਰਹੀ ਬਸ ਨਹਿਰ ਵਿਚ ਡਿਗ ਗਈ। ਇਸ ਬਸ ਵਿਚ 54 ਲੋਕ ਸਵਾਰ ਸਨ। 7 ਯਾਤਰੀਆਂ ਨੂੰ ਬਚਾਇਆ ਗਿਆ ਹੈ। ਯਾਤਰੀਆਂ ਨਾਲ ਭਰੀ ਬੱਸ ਬਾਂਸਗਰ ਦੀ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 39 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ।
ACCIDENT
ਇਸ ਵਿਚਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੱਧ ਪ੍ਰਦੇਸ਼ ਦੇ ਸਿੱਧੀ ਵਿਚ ਹੋਏ ਬਸ ਹਾਦਸੇ ਵਿਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ, "ਮੈਂ ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਾ ਹਾਂ ਜਿਹੜੇ ਇਸ ਹਾਦਸੇ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ।
ram nath kovind
ਇਸ ਤੋਂ ਪਹਿਲਾ ਪ੍ਰਧਾਨਮੰਤਰੀ ਨਰਿੰਦਰ ਮੋਦੀ (ਪੀ.ਐੱਮ. ਮੋਦੀ) ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਹੋਏ “ਭਿਆਨਕ” ਬਸ ਹਾਦਸੇ ਤੇ ਸੋਗ ਪ੍ਰਗਟ ਕੀਤਾ ਅਤੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਰਾਸਿ ਦੇਣ ਦੀ ਪ੍ਰਵਾਨਗੀ ਦਿੱਤੀ।
modi
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ 54 ਲੋਕ ਬਸ ਵਿਚ ਸਵਾਰ ਸਨ। ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।