ਦਿੱਲੀ ਬਾਰਡਰ ਪਹੁੰਚੇ ਕਿਸਾਨ ਦੀ ਮੋਦੀ ਸਰਕਾਰ ਨੂੰ ਲਲਕਾਰ, ਕਿਹਾ ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ
Published : Feb 16, 2021, 3:28 pm IST
Updated : Feb 16, 2021, 5:28 pm IST
SHARE ARTICLE
Farmer protest
Farmer protest

ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਡਰਾ ਧਮਕਾ ਕੇ ਕਿਸਾਨੀ ਅੰਦੋਲਨ ਖਤਮ ਕਰਨਾ ਚਾਹੁੰਦਾ ਹੈ ।

ਨਵੀਂ ਦਿੱਲੀ (ਲੰਕੇਸ਼ ਤ੍ਰਿਖਾ) : 17 ਵਾਰ ਜੇਲ੍ਹ ਜਾ ਚੁੱਕਿਆ ਹਾਂ, ਅਠਾਰ੍ਹਵੀਂ ਵਾਰ ਵੀ ਜੇਲ੍ਹ ਜਾਣ ਤੋਂ ਵੀ ਨਹੀਂ ਡਰਦਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਬਾਰਡਰ ‘ਤੇ ਪਹੁੰਚੇ ਕਿਸਾਨ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਡਰਾ ਧਮਕਾ ਕੇ ਕਿਸਾਨੀ ਅੰਦੋਲਨ ਖਤਮ ਕਰਨਾ ਚਾਹੁੰਦਾ ਹੈ ਪਰ ਨਰਿੰਦਰ ਮੋਦੀ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਦੇਸ਼ ਦੇ ਕਿਸਾਨ ਜੇਲ੍ਹ ਜਾਣ ਤੋਂ ਨਹੀਂ ਡਰਦੇ ।

photophoto ਉਨ੍ਹਾਂ ਕਿਹਾ ਕਿ ਮੈਂ  ਲੋਕਾਂ ਦੇ ਹੱਕਾਂ ਲਈ ਸਤਾਰਾਂ ਵਾਰ ਜੇਲ੍ਹ ਜਾ ਚੁੱਕਿਆ ਹਾਂ ਅਤੇ ਕਿਸਾਨੀ ਅੰਦੋਲਨ ਵਿਚ 18ਵੀਂ ਵਾਰ ਵੀ ਜਾਣ ਲਈ ਤਿਆਰ ਹੈ । ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਆ ਕਿਸਾਨੀ ਅੰਦੋਲਨ ਨੂੰ ਅਤਿਵਾਦੀ, ਨਕਸਲਵਾਦੀ ਅਤੇ ਵੱਖਵਾਦੀ ਕਹਿ ਕੇ ਬਦਨਾਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਨੈਸ਼ਨਲ ਮੀਡੀਏ ਵਿਚ ਇੰਨੀ ਹਿੰਮਤ ਨਹੀਂ ਕਿ ਉਹ ਮੇਰਾ ਇੰਟਰਵਿਊ ਕਰਕੇ ਆਪਣੇ ਚੈਨਲ ਜਾਂ ਟੀ ਵੀ ‘ਤੇ ਚਲਾ ਸਕਣ ।

photophotoਉਨ੍ਹਾਂ ਕਿਹਾ ਕਿ ਨੈਸ਼ਨਲ ਮੀਡੀਆ ਮੋਦੀ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ ਇਸੇ ਕਰਕੇ ਕਿਸਾਨੀ ਅੰਦੋਲਨ ਦੀ ਗ਼ਲਤ ਤਸਵੀਰ ਪੇਸ਼ ਕਰਕੇ ਕਿਸਾਨੀ ਅੰਦੋਲਨ ਦੇ ਖਿਲਾਫ ਭੁਗਤ ਰਿਹਾ ਹੈ । ਉਨ੍ਹਾਂ ਕਿਹਾ ਕਿ ਜਦੋਂ ਤਿੰਨ ਸੌ ਰੁਪਏ ਗੈਸ ਸਿਲੰਡਰ ਦਾ ਮੁੱਲ ਸੀ, ਉਸ ਵਕਤ ਸਮਿਰਤੀ ਇਰਾਨੀ ਸਾਬਕਾ ਪ੍ਰਧਾਨ ਮੰਤਰੀ ਨੂੰ ਚੂੜੀਆਂ ਨੂੰ ਭੇਜ ਰਹੀ ਸੀ । ਹੁਣ ਸਿਲੰਡਰ ਦੀਆਂ ਕੀਮਤਾਂ ਆਪਣੀਆਂ ਹੱਦਾਂ ਪਾਰ ਕਰਦੀਆਂ ਜਾ ਰਹੀਆਂ ਹਨ, ਸਿਮਰਤੀ ਇਰਾਨੀ ਦੇ ਮੂੰਹੋਂ ਇੱਕ ਸ਼ਬਦ ਵੀ ਨਹੀਂ ਨਿਕਲ ਰਿਹਾ । ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਇਕਜੁੱਟ ਹੋ ਚੁੱਕਿਆ ਹੈ । ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਵਾਪਸ ਘਰਾਂ ਨੂੰ ਜਾਵਾਂਗੇ ।

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਛੱਬੀ ਜਨਵਰੀ ਵਾਲੀ ਘਟਨਾ ਨਾਲ ਜੋੜ ਕੇ ਕਿਸਾਨਾ ਤਿੰਨ ਜੈਜ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ ਜਿਸ ਦੇ ਖ਼ਿਲਾਫ਼ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ  ਉਨ੍ਹਾਂ ਕਿਹਾ ਕਿ ਕਿਸਾਨ ਮੋਦੀ ਸਰਕਾਰ ਵੀ ਕਿਸੇ ਵੀ ਧਮਕੀ ਤੋਂ ਨਹੀਂ ਡਰਦੇ, ਸੰਘਰਸ਼ ਕਰਨ ਆਏ ਹਾਂ ਅਤੇ ਸੰਘਰਸ਼ ਜਿੱਤ ਕੇ ਹੀ ਵਾਪਸ ਜਾਵਾਂਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement