
ਕਿਹਾ ਕਿ ਕਿਸਾਨ ਕੋਈ ਬਿਗਾਨੇ ਮੁਲਕ ਨਿਵਾਸੀ ਨਹੀਂ ਹਨ, ਇਸ ਲਈ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਦੁੱਖ ਸਮਝਣਾ ਚਾਹੀਦਾ ਹੈ ।
ਨਵੀਂ ਦਿੱਲੀ, ਲੰਕੇਸ਼ ਤ੍ਰਿਖਾ : ਨਰਿੰਦਰ ਮੋਦੀ ਦੇਸ਼ ਦਾ ਅਜਿਹਾ ਪ੍ਰਧਾਨ ਮੰਤਰੀ ਹੈ ਜੋ ਦੁਨੀਆਂ ਵਿੱਚ ਵਾਪਰੀ ਕਿਸੇ ਵੀ ਦੁਰਘਟਨਾ ‘ਤੇ ਰੋਇਆ ਹੈ ਪਰ ਆਪਣੇ ਵਿਚ ਚਲ ਰਹੇ ਕਿਸਾਨੀ ਸੰਘਰਸ਼ ਵਿਚ ਮਰਨ ਵਾਲੇ ਕਿਸਾਨਾਂ ਦੇ ਲਈ ਉਨਾਂ ਇੱਕ ਵੀ ਸ਼ਬਦ ਨਹੀਂ ਬੋਲਿਆ, ਰੋਣ ਦੀ ਗੱਲ ਤਾਂ ਬਹੁਤ ਦੂਰ ਰਹੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਬਾਰਡਰ ‘ਤੇ ਪਹੁੰਚੇ ਕਿਸਾਨ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਦੁੱਖ ਬਾਰੇ ਕੋਈ ਜਾਣਕਾਰੀ ਨਹੀਂ ।
photoਕਿਸਾਨ ਅੱਤ ਦੀ ਠੰਡ ਵਿਚ ਦਿੱਲੀ ਦੀਆਂ ਸੜਕਾਂ ‘ਤੇ ਧਰਨੇ ਲਈ ਬੈਠੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਕੋਈ ਬਿਗਾਨੇ ਮੁਲਕ ਨਿਵਾਸੀ ਨਹੀਂ ਹਨ, ਇਸ ਲਈ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਦੁੱਖ ਸਮਝਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅਜ ਤੱਕ ਦੇ ਸੰਸਦ ਦੇ ਇਤਿਹਾਸ ਵਿੱਚ ਸਭ ਤੋਂ ਜ਼ਿਆਦਾ ਵਾਰ ਕਿਸਾਨ ਸ਼ਬਦ ਦਾ ਪ੍ਰਯੋਗ ਇਸ ਵਾਰ ਕੀਤਾ ਗਿਆ ਹੈ , ਉਨ੍ਹਾਂ ਕਿਹਾ ਕਿ ਸੰਸਦ ਦੇ ਸੱਤਰ ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸਾਨ ਗੂੰਜਿਆ ਹੈ, ਇਸ ਨੂੰ ਕਿਸਾਨੀ ਅੰਦੋਲਨ ਦੀ ਤਾਕਤ ਹੀ ਕਹਿ ਸਕਦੇ ਹਾਂ ।
photoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਲੈ ਕੇ ਗੰਭੀਰ ਨਹੀਂ ਹੈ , ਇਸ ਲਈ ਕੇਂਦਰ ਸਰਕਾਰ ਦੇ ਮੰਤਰੀ ਕਿਸਾਨੀ ਅੰਦੋਲਨ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨੀ ਅੰਦੋਲਨ ਬਾਰੇ ਕੂੜ ਪ੍ਰਚਾਰ ਕਰਨ ਨਾਲ ਕਿਸਾਨਾਂ ਦੇ ਮਸਲੇ ਹੱਲ ਨਹੀਂ ਹੋ ਜਾਣਗੇ । ਇਸ ਲਈ ਸਰਕਾਰ ਨੂੰ ਗੰਭੀਰ ਹੋਣਾ ਪਵੇਗਾ ।
photoਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਪਰਜੀਵੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ , ਕਿਸਾਨਾਂ ਨੇ ਕਿਹਾ ਅਸੀਂ ਪਰਜੀਵੀ ਨਹੀਂ ਹਾਂ ਅਸੀਂ ਕਿਸਾਨ ਹਾਂ ਅਤੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦੇ ਹਾਂ । ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ । ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਕਿਸਾਨੀ ਅੰਦੋਲਨ ਪਿੱਛੇ ਹਟਣ ਵਾਲਾ ਨਹੀਂ ਹੈ , ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਪ੍ਰਤੀ ਦਿਆਲਤਾ ਦਿਖਾਉਂਦੇ ਹੋਏ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ । ਤਾਂ ਜੋ ਪਿਛਲੇ ਕਈ ਮਹੀਨਿਆਂ ਤੋਂ ਬਾਰਡਰਾਂ “ਤੇ ਬੈਠੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਜਾ ਸਕਣ ।