
ਕਿਸੇ ਦੇ ਜਾਨੀ ਨੁਕਸਾਨ ਦੀ ਨਹੀਂ ਹੈ ਕੋਈ ਖ਼ਬਰ
ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਹ ਭੂਚਾਲ ਜੰਮੂ-ਕਸ਼ਮੀਰ ਦੇ ਪਹਿਲਗਾਮ ਤੋਂ 15 ਕਿਲੋਮੀਟਰ ਦੂਰ ਦੱਖਣ-ਪੱਛਮੀ ਖੇਤਰ ਵਿੱਚ ਸਵੇਰੇ 5.43 ਵਜੇ ਆਇਆ।
Earthquake
ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ ਹੈ। ਹਾਲਾਂਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਭੂਚਾਲ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਬਰਾ ਗਏ।
Earthquake
ਜਦੋਂ ਇਹ ਭੂਚਾਲ ਆਇਆ ਤਾਂ ਜ਼ਿਆਦਾਤਰ ਲੋਕ ਸੌਂ ਰਹੇ ਸਨ। ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ 10 ਫਰਵਰੀ ਨੂੰ ਵੀ ਭੂਚਾਲ ਆਇਆ ਸੀ। ਉਦੋਂ ਭੂਚਾਲ ਦਾ ਕੇਂਦਰ ਗਿਲਗਿਤ-ਬਾਲਟਿਸਤਾਨ ਦੇ ਕੇਲ ਵਿੱਚ 29 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ 'ਚ ਦੁਪਹਿਰ ਇਕ ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਿੱਚ ਵੀ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Earthquake