ਗਾਇਕ-ਸੰਗੀਤਕਾਰ ਬੱਪੀ ਲਹਿਰੀ ਦੇ ਦੇਹਾਂਤ 'ਤੇ ਰਾਸ਼ਟਰਪਤੀ ਅਤੇ ਪ੍ਰਧਾਨਮੰਤਰੀ ਨੇ ਪ੍ਰਗਟਾਇਆ ਦੁੱਖ
Published : Feb 16, 2022, 3:29 pm IST
Updated : Feb 16, 2022, 3:29 pm IST
SHARE ARTICLE
Bappi Lahiri
Bappi Lahiri

69 ਸਾਲ ਦੀ ਉਮਰ ਵਿੱਚ ਬੱਪੀ ਲਹਿਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ

 

ਨਵੀਂ ਦਿੱਲੀ : ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਨੇ 69 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਇੱਕ ਮਹੀਨੇ ਤੋਂ ਬਿਮਾਰ ਸਨ ਅਤੇ ਮੁੰਬਈ ਦੇ ਜੁਹੂ ਦੇ ਕ੍ਰਿਟੀ ਕੇਅਰ ਹਸਪਤਾਲ ਵਿੱਚ ਦਾਖਲ ਸਨ। ਉਹਨਾਂ ਦੇ ਫੇਫੜਿਆਂ ਵਿਚ ਇੰਨਫੈਕਸ਼ਨ ਸੀ। ਉਨ੍ਹਾਂ ਦੀ ਮੌਤ ‘ਤੇ ਬਾਲੀਵੁੱਡ ‘ਚ ਸੋਗ ਦੀ ਲਹਿਰ ਹੈ। 

 

Bappi Lahiri Bappi Lahiri

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਕਈ ਸਿਆਸੀ ਹਸਤੀਆਂ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੱਤੀ।

 

 

ਆਪਣੇ ਸ਼ੋਕ ਸੰਦੇਸ਼ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਿਖਿਆ, “ਬੱਪੀ ਲਹਿਰੀ ਇੱਕ ਬੇਮਿਸਾਲ ਗਾਇਕ-ਸੰਗੀਤਕਾਰ ਸਨ। ਉਨ੍ਹਾਂ ਦੇ ਗੀਤਾਂ ਨੇ ਨਾ ਸਿਰਫ਼ ਭਾਰਤ ਵਿੱਚ, ਸਗੋਂ ਵਿਦੇਸ਼ਾਂ ਵਿੱਚ ਵੀ ਪ੍ਰਸਿੱਧੀ ਪ੍ਰਾਪਤ ਕੀਤੀ। ਉਨ੍ਹਾਂ ਦੇ ਵਿਭਿੰਨ ਪ੍ਰਦਰਸ਼ਨਾਂ ਨੇ ਨੌਜਵਾਨਾਂ ਨੂੰ ਮੋਹਿਤ ਕੀਤਾ ਅਤੇ ਨਾਲ ਹੀ ਰੂਹਾਨੀ ਧੁਨਾਂ ਵੀ ਸ਼ਾਮਲ ਹਨ। ਉਹਨਾਂ ਦੇ ਯਾਦਗਾਰੀ ਗੀਤ ਲੰਬੇ ਸਮੇਂ ਤੱਕ ਸਰੋਤਿਆਂ ਨੂੰ ਖੁਸ਼ ਕਰਦੇ ਰਹਿਣਗੇ। ਉਸ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਮੇਰੀ ਡੂੰਘੀ ਸੰਵੇਦਨਾ ਹੈ।

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਾਹਰ ਕੀਤਾ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਲਿਖਿਆ, “ ਬੱਪੀ ਲਹਿਰੀ ਜੀ ਦਾ ਸੰਗੀਤ ਸਰਬਪੱਖੀ ਸੀ, ਜੋ ਵੱਖ-ਵੱਖ ਭਾਵਨਾਵਾਂ ਨੂੰ ਖੂਬਸੂਰਤੀ ਨਾਲ ਪ੍ਰਗਟ ਕਰਦਾ ਹੈ। ਉਨ੍ਹਾਂ ਦੇ ਦੇਹਾਂਤ  ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਡੂੰਘੀ ਸੰਵੇਦਨਾ। 

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲਿਖਿਆ, “ਮਹਾਨ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦੇ ਬੇਵਕਤੀ ਦੇਹਾਂਤ ਬਾਰੇ ਸੁਣ ਕੇ ਸਦਮਾ ਲੱਗਾ। ਉਹ ਸਾਡੇ ਉੱਤਰੀ ਬੰਗਾਲ ਦੇ ਪੁੱਤਰ ਸਨ, ਜਿਨ੍ਹਾਂ ਨੇ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਬਲ ‘ਤੇ ਪੂਰੇ ਭਾਰਤ ਵਿੱਚ ਪ੍ਰਸਿੱਧੀ ਹਾਸਲ ਕੀਤੀ। ਉਹਨਾਂ ਨੇ ਆਪਣੇ ਸੰਗੀਤਕ ਯੋਗਦਾਨ ਨਾਲ ਸਾਨੂੰ ਮਾਣ ਮਹਿਸੂਸ ਕਰਵਾਇਆ। ਅਸੀਂ ਉਹਨਾਂ ਨੂੰ ਸਰਵਉੱਚ ਰਾਜ ਨਾਗਰਿਕ ਪੁਰਸਕਾਰ “ਬੰਗਬੀਭੂਸ਼ਣ” ਨਾਲ ਨਿਵਾਜਿਆ ਸੀ। ਅਸੀਂ ਉਹਨਾਂ ਦੀ ਪ੍ਰਤਿਭਾ ਨੂੰ ਯਾਦ ਕਰਦੇ ਰਹਾਂਗੇ।

 


 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement