
ਅੱਗ ਉਤੇ ਕਾਬੂ ਪਾਉਣ ’ਚ ਲੱਗੇ 4 ਘੰਟੇ
Delhi Fire News: ਰਾਜਧਾਨੀ ਦਿੱਲੀ ਦੇ ਅਲੀਪੁਰ ਦੀ ਦਿਆਲ ਮਾਰਕਿਟ ਵਿਚ ਸਥਿਤ ਇਕ ਪੇਂਟ ਫੈਕਟਰੀ ਵਿਚ ਬੀਤੀ ਸ਼ਾਮ ਅੱਗ ਲੱਗ ਗਈ। ਦੇਰ ਰਾਤ ਤਕ ਹਾਦਸੇ ਵਿਚ 7 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸੀ। ਸ਼ੁੱਕਰਵਾਰ ਸਵੇਰੇ ਮ੍ਰਿਤਕਾਂ ਦੀ ਗਿਣਤੀ ਵਧ ਕੇ 11 ਹੋ ਗਈ। 4 ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਰਾਜਾ ਹਰੀਸ਼ਚੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਘਟਨਾ ਸ਼ਾਮ ਕਰੀਬ 5:30 ਵਜੇ ਵਾਪਰੀ ਅਤੇ ਰਾਤ 9 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਪੁਲਿਸ ਨੇ ਦਸਿਆ ਕਿ ਫੈਕਟਰੀ 'ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਆਸ-ਪਾਸ ਦੇ ਕੁੱਝ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਧਮਾਕਾ ਫੈਕਟਰੀ ਵਿਚ ਰੱਖੇ ਕੈਮੀਕਲ ਕਾਰਨ ਹੋਇਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮੌਕੇ 'ਤੇ ਮੌਜੂਦ ਇਕ ਚਸ਼ਮਦੀਦ ਸੁਮਿਤ ਭਾਰਦਵਾਜ ਨੇ ਦਸਿਆ ਕਿ ਇਹ ਘਟਨਾ ਵੀਰਵਾਰ ਸ਼ਾਮ ਕਰੀਬ 5.30 ਵਜੇ ਵਾਪਰੀ। ਧਮਾਕਾ ਹੁੰਦੇ ਹੀ ਲੋਕ ਬਾਹਰ ਇਕੱਠੇ ਹੋ ਗਏ। ਅਸੀਂ ਬਾਲਟੀ ਵਿਚੋਂ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਫਿਰ ਫਾਇਰ ਬ੍ਰਿਗੇਡ ਨੂੰ ਬੁਲਾਇਆ ਪਰ ਅੱਗ ਨਹੀਂ ਬੁਝ ਰਹੀ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤਿੰਨ ਰਸਤਿਆਂ ਰਾਹੀਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਸਿਆ ਕਿ ਫੈਕਟਰੀ ਕਰੀਬ 8-10 ਸਾਲ ਪੁਰਾਣੀ ਹੈ।
(For more Punjabi news apart from 11 dead in fire at paint factory in Delhi's Alipur, stay tuned to Rozana Spokesman)