
ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਵੀ ਵਿਘਨ ਪਾਉਣ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿਤਾ
Delhi Assembly's Budget: ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ’ਚ ਉਪ ਰਾਜਪਾਲ ਦੇ ਭਾਸ਼ਣ ’ਚ ਰੁਕਾਵਟ ਪਾਉਣ ਦੇ ਦੋਸ਼ ’ਚ ਭਾਜਪਾ ਦੇ 7 ਵਿਧਾਇਕਾਂ ਨੂੰ ਸ਼ੁਕਰਵਾਰ ਨੂੰ ਮੁਅੱਤਲ ਕਰ ਦਿਤਾ ਗਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕਾਂ ਨੇ ਵੀਰਵਾਰ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਭਾਸ਼ਣ ਨੂੰ ਕਈ ਵਾਰ ਰੋਕਿਆ ਸੀ ਕਿਉਂਕਿ ਉਹ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ।
ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਵੀ ਵਿਘਨ ਪਾਉਣ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿਤਾ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਲੀਪ ਪਾਂਡੇ ਨੇ ਸਦਨ ’ਚ ਮਤਾ ਪੇਸ਼ ਕਰ ਕੇ ਇਸ ਮੁੱਦੇ ’ਤੇ ਕਾਰਵਾਈ ਦੀ ਮੰਗ ਕੀਤੀ, ਜਿਸ ਨੂੰ ਸਪੀਕਰ ਨੇ ਮਨਜ਼ੂਰ ਕਰ ਲਿਆ। ਪਾਂਡੇ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਵੀਰਵਾਰ ਨੂੰ ਉਪ ਰਾਜਪਾਲ ਦੇ ਭਾਸ਼ਣ ’ਚ ਯੋਜਨਾਬੱਧ ਤਰੀਕੇ ਨਾਲ ਵਿਘਨ ਪਾਇਆ, ਜਿਸ ਨਾਲ ਸਦਨ ਦੇ ਮਾਣ ਨੂੰ ਢਾਹ ਲੱਗੀ।