Manipur News: ਮਣੀਪੁਰ ਵਿਚ ਫਿਰ ਭੜਕੀ ਹਿੰਸਾ; 400 ਲੋਕਾਂ ਦੀ ਭੀੜ ਨੇ SP ਦਫਤਰ ’ਤੇ ਕੀਤਾ ਹਮਲਾ
Published : Feb 16, 2024, 8:38 am IST
Updated : Feb 16, 2024, 8:38 am IST
SHARE ARTICLE
Mob attempts to storm SP office in Churachandpur in Manipur
Mob attempts to storm SP office in Churachandpur in Manipur

ਇਕ ਪ੍ਰਦਰਸ਼ਨਕਾਰੀ ਦੀ ਮੌਤ

Manipur News: ਮਣੀਪੁਰ ਦੇ ਚੁਰਾਚੰਦਪੁਰ ਵਿਚ ਵੀਰਵਾਰ ਰਾਤ ਨੂੰ ਇਕ ਵਾਰ ਫਿਰ ਹਿੰਸਾ ਭੜਕ ਗਈ, ਜਦੋਂ ਇਕ ਭੀੜ ਨੇ ਪੁਲਿਸ ਸੁਪਰਡੈਂਟ (ਐਸਪੀ) ਅਤੇ ਡਿਪਟੀ ਕਮਿਸ਼ਨਰ (ਡੀਸੀ) ਦੇ ਦਫਤਰਾਂ ਵਿਚ ਸਥਿਤ ਸਰਕਾਰੀ ਕੰਪਲੈਕਸ ਵਿਚ ਦਾਖਲ ਹੋ ਕੇ ਵਾਹਨਾਂ ਨੂੰ ਅੱਗ ਲਗਾ ਦਿਤੀ ਅਤੇ ਭੰਨਤੋੜ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜ਼ਿਲ੍ਹਾ ਪੁਲਿਸ ਦੇ ਇਕ ਹੈੱਡ ਕਾਂਸਟੇਬਲ ਨੂੰ ਇਕ ਵੀਡੀਉ ਵਿਚ ਕਥਿਤ ਤੌਰ 'ਤੇ ਹਥਿਆਰਬੰਦ ਵਿਅਕਤੀਆਂ ਨਾਲ ਦੇਖਿਆ ਗਿਆ ਸੀ, ਜਿਸ ਨੂੰ ਬਾਅਦ ਮੁਅੱਤਲ ਕਰ ਦਿਤਾ ਗਿਆ। ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ਦੁਆਰਾ ਵਰਤੀਆਂ ਜਾਣ ਵਾਲੀਆਂ ਕਈ ਬੱਸਾਂ ਅਤੇ ਟਰੱਕਾਂ ਨੂੰ ਸਾੜ ਦਿਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਕਈ ਅੱਥਰੂ ਗੈਸ ਦੇ ਗੋਲੇ ਛੱਡੇ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀ ਨੇ ਕਿਹਾ ਕਿ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ।

ਚਸ਼ਮਦੀਦਾਂ ਨੇ ਦਸਿਆ ਕਿ ਝੜਪ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਕ ਚਸ਼ਮਦੀਦ ਨੇ ਕਿਹਾ, "ਐਸਪੀ ਸ਼ਿਵਾਨੰਦ ਸੁਰਵੇ ਦੁਆਰਾ ਜਾਰੀ ਕੀਤੇ ਗਏ ਮੁਅੱਤਲੀ ਦੇ ਹੁਕਮ ਵੱਖ-ਵੱਖ ਸੋਸ਼ਲ ਮੀਡੀਆ ਸਮੂਹਾਂ ਵਿਚ ਵਾਇਰਲ ਹੋਣ ਤੋਂ ਤੁਰੰਤ ਬਾਅਦ ਸ਼ਾਮ ਲਗਭਗ 7.40 ਵਜੇ ਚੂਰਾਚੰਦਪੁਰ ਦੇ ਐਸਪੀ ਦਫ਼ਤਰ ਦੇ ਸਾਹਮਣੇ ਭੀੜ ਇਕੱਠੀ ਹੋ ਗਈ।"

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਮਣੀਪੁਰ ਪੁਲਿਸ ਨੇ ਇਕ ਪੋਸਟ ਵਿਚ ਕਿਹਾ, “ਕਰੀਬ 300-400 ਲੋਕਾਂ ਦੀ ਭੀੜ ਨੇ ਅੱਜ ਪੁਲਿਸ ਸੁਪਰਡੈਂਟ ਦੇ ਦਫ਼ਤਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਥਰਾਅ ਕੀਤਾ। ਸਥਿਤੀ ਨੂੰ ਕਾਬੂ ਕਰਨ ਲਈ ਰੈਪਿਡ ਐਕਸ਼ਨ ਫੋਰਸ (ਆਰਏਐਫ) ਸਮੇਤ ਹੋਰ ਸੁਰੱਖਿਆ ਬਲ ਅੱਥਰੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਥਿਤੀ 'ਤੇ ਨੇੜਿਉਂ ਨਜ਼ਰ ਰੱਖੀ ਜਾ ਰਹੀ ਹੈ।“

ਚੁਰਾਚੰਦਪੁਰ ਦੇ ਐਸਪੀ ਸ਼ਿਵਾਨੰਦ ਸੁਰਵੇ ਨੇ ਹੈੱਡ ਕਾਂਸਟੇਬਲ ਸਿਯਾਮਲਪਾਲ ਨੂੰ ਅਗਲੇ ਹੁਕਮਾਂ ਤਕ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿਤਾ ਹੈ। ਪੁਲਿਸ ਨੇ ਆਪਣੇ ਆਦੇਸ਼ ਵਿਚ ਕਿਹਾ, “ਇਕ ਅਨੁਸ਼ਾਸਿਤ ਪੁਲਿਸ ਬਲ ਦਾ ਮੈਂਬਰ ਹੋਣ ਦੇ ਨਾਤੇ, ਇਹ ਬਹੁਤ ਗੰਭੀਰ ਦੁਰਵਿਹਾਰ ਦੇ ਬਰਾਬਰ ਹੈ। ਚੂਰਾਚੰਦਪੁਰ ਜ਼ਿਲ੍ਹਾ ਪੁਲਿਸ ਦੇ ਸੀਯਾਮਲਪਾਲ ਖ਼ਿਲਾਫ਼ ਵੀ ਵਿਭਾਗੀ ਜਾਂਚ ’ਤੇ ਵਿਚਾਰ ਕੀਤਾ ਜਾ ਰਿਹਾ ਹੈ”।

(For more Punjabi news apart from mob attempts to storm SP office in Churachandpur in Manipur, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement