Mumbai Airport News: ਮੁੰਬਈ ਹਵਾਈ ਅੱਡੇ 'ਤੇ ਵ੍ਹੀਲਚੇਅਰ ਨਾ ਮਿਲਣ 'ਤੇ 80 ਸਾਲਾ ਯਾਤਰੀ ਦੀ ਮੌਤ
Published : Feb 16, 2024, 6:56 pm IST
Updated : Feb 17, 2024, 8:48 am IST
SHARE ARTICLE
File Photo
File Photo

ਏਅਰਲਾਈਨ ਦੇ ਇਕ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਯਾਤਰੀ ਦੀ ਉਮਰ 80 ਸਾਲ ਤੋਂ ਵੱਧ ਸੀ

Mumbai Airport News: ਮੁੰਬਈ -  ਏਅਰ ਇੰਡੀਆ ਦੇ ਇਕ 80 ਸਾਲਾ ਯਾਤਰੀ ਨੇ ਮੁੰਬਈ ਹਵਾਈ ਅੱਡੇ 'ਤੇ ਵ੍ਹੀਲਚੇਅਰ ਦੀ ਬੇਨਤੀ ਕੀਤੀ ਪਰ ਵ੍ਹੀਲਚੇਅਰ ਦੀ ਭਾਰੀ ਮੰਗ ਕਾਰਨ ਇੰਤਜ਼ਾਰ ਕਰਨ ਲਈ ਕਹਿਣ ਤੋਂ ਬਾਅਦ ਉਸ ਵਿਅਕਤੀ ਨੇ ਪੈਦਲ ਚੱਲਣ ਦਾ ਫ਼ੈਸਲਾ ਕੀਤਾ ਤੇ ਇਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ ਡਿੱਗਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਹ ਘਟਨਾ 12 ਫਰਵਰੀ ਨੂੰ ਹਵਾਈ ਅੱਡੇ 'ਤੇ ਵਾਪਰੀ ਜਦੋਂ ਯਾਤਰੀ ਨਿਊਯਾਰਕ ਤੋਂ ਏਅਰ ਇੰਡੀਆ ਦੀ ਉਡਾਣ ਤੋਂ ਉਤਰਿਆ।

ਏਅਰਲਾਈਨ ਦੇ ਇਕ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਯਾਤਰੀ ਦੀ ਉਮਰ 80 ਸਾਲ ਤੋਂ ਵੱਧ ਸੀ। ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਵ੍ਹੀਲਚੇਅਰ ਦੀ ਭਾਰੀ ਮੰਗ ਕਾਰਨ ਉਸ ਨੇ ਯਾਤਰੀ ਨੂੰ ਏਅਰਲਾਈਨ ਸਟਾਫ਼ ਦੀ ਸਹਾਇਤਾ ਨਾਲ ਵ੍ਹੀਲਚੇਅਰ ਦੀ ਉਡੀਕ ਕਰਨ ਦੀ ਬੇਨਤੀ ਕੀਤੀ ਸੀ ਪਰ ਵਿਅਕਤੀ ਨੇ ਆਪਣੀ ਪਤਨੀ ਨਾਲ ਪੈਦਲ ਚੱਲਣ ਦਾ ਫੈਸਲਾ ਕੀਤਾ। ਡੀਜੀਸੀਏ ਨੇ ਇਸ ਸਬੰਧੀ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਨਿਊਯਾਰਕ ਤੋਂ ਮੁੰਬਈ ਲਈ ਉਡਾਣ ਭਰਨ ਵਾਲਾ ਸਾਡਾ ਇਕ ਯਾਤਰੀ ਆਪਣੀ ਪਤਨੀ ਨਾਲ ਇਮੀਗ੍ਰੇਸ਼ਨ ਪ੍ਰਕਿਰਿਆ ਪੂਰੀ ਕਰਦੇ ਸਮੇਂ ਬਿਮਾਰ ਹੋ ਗਿਆ। ਉਸ ਦੀ ਪਤਨੀ ਵ੍ਹੀਲਚੇਅਰ 'ਤੇ ਸੀ। ਏਅਰਲਾਈਨ ਨੇ ਕਿਹਾ ਕਿ ਯਾਤਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਹਵਾਈ ਅੱਡੇ ਦੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਏਅਰ ਇੰਡੀਆ ਦੇ ਅਨੁਸਾਰ, ਉਹ ਦੁਖੀ ਪਰਿਵਾਰਕ ਮੈਂਬਰਾਂ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾ ਰਹੀ ਹੈ। ਏਅਰਲਾਈਨ ਨੇ ਕਿਹਾ ਕਿ ਵ੍ਹੀਲਚੇਅਰ ਦੀ ਪ੍ਰੀ-ਬੁਕਿੰਗ ਕਰਨ ਵਾਲੇ ਸਾਰੇ ਯਾਤਰੀਆਂ ਨੂੰ ਵ੍ਹੀਲਚੇਅਰ ਸਹਾਇਤਾ ਪ੍ਰਦਾਨ ਕਰਨ ਬਾਰੇ ਉਹਨਾਂ ਦੀ ਸਪੱਸ਼ਟ ਨੀਤੀ ਹੈ। ਇਸ ਘਟਨਾ 'ਤੇ ਮੁੰਬਈ ਹਵਾਈ ਅੱਡੇ ਦੇ ਸੰਚਾਲਕ ਐਮਆਈਏਐਲ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ । 


 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement