ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਡਿਗਰੀ ਮਾਮਲੇ ’ਚ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ 
Published : Feb 16, 2024, 7:36 pm IST
Updated : Feb 16, 2024, 7:36 pm IST
SHARE ARTICLE
Arvind Kejriwal and Sanjay Singh
Arvind Kejriwal and Sanjay Singh

ਜੀ.ਯੂ. ਨੇ ਇਸ ਹੁਕਮ ਦੇ ਵਿਰੁਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਅਦਾਲਤ ਨੇ ਇਸ ’ਤੇ ਰੋਕ ਲਗਾ ਦਿਤੀ

ਅਹਿਮਦਾਬਾਦ: ਗੁਜਰਾਤ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿਤਾ, ਜਿਸ ’ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ’ਤੇ ਟਿਪਣੀ ਨਾਲ ਜੁੜੇ ਅਪਰਾਧਕ ਮਾਣਹਾਨੀ ਦੇ ਮਾਮਲੇ ’ਚ ਉਨ੍ਹਾਂ ਨੂੰ ਜਾਰੀ ਸੰਮਨ ਰੱਦ ਕਰਨ ਦੀ ਮੰਗ ਕੀਤੀ ਸੀ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅਪਣੀਆਂ ਪਟੀਸ਼ਨਾਂ ਰਾਹੀਂ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਜਾਰੀ ਸੰਮਨ ਅਤੇ ਉਸ ਤੋਂ ਬਾਅਦ ਸੈਸ਼ਨ ਕੋਰਟ ਦੇ ਸੰਮਨ ਵਿਰੁਧ ਉਨ੍ਹਾਂ ਦੀ ਮੁੜ ਵਿਚਾਰ ਅਰਜ਼ੀ ਰੱਦ ਕਰਨ ਦੇ ਹੁਕਮ ਨੂੰ ਚੁਨੌਤੀ ਦਿਤੀ ਸੀ। ਜਸਟਿਸ ਹਸਮੁਖ ਸੁਥਾਰ ਨੇ ਅਰਜ਼ੀਆਂ ਨੂੰ ਖਾਰਜ ਕਰ ਦਿਤਾ ਅਤੇ ਦੋਹਾਂ ਸਿਆਸਤਦਾਨਾਂ ਨੂੰ ਹੇਠਲੀ ਅਦਾਲਤ ’ਚ ਜਾਣ ਦਾ ਹੁਕਮ ਦਿਤਾ।

ਅਪ੍ਰੈਲ 2016 ’ਚ ਤਤਕਾਲੀ ਮੁੱਖ ਸੂਚਨਾ ਅਧਿਕਾਰੀ (ਸੀ.ਆਈ.ਸੀ.) ਐਮ. ਸ਼੍ਰੀਧਰ ਆਚਾਰੂਲੂ ਨੇ ਦਿੱਲੀ ਯੂਨੀਵਰਸਿਟੀ ਅਤੇ ਗੁਜਰਾਤ ਯੂਨੀਵਰਸਿਟੀ ਨੂੰ ਹੁਕਮ ਦਿਤਾ ਸੀ ਕਿ ਉਹ ਕੇਜਰੀਵਾਲ ਨੂੰ ਮੋਦੀ ਦੀ ਡਿਗਰੀ ਬਾਰੇ ਜਾਣਕਾਰੀ ਦੇਣ। ਜੀ.ਯੂ. ਨੇ ਇਸ ਹੁਕਮ ਦੇ ਵਿਰੁਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਅਦਾਲਤ ਨੇ ਇਸ ’ਤੇ ਰੋਕ ਲਗਾ ਦਿਤੀ। ਗੁਜਰਾਤ ਹਾਈ ਕੋਰਟ ਵਲੋਂ ਸੀਆਈਸੀ ਦੇ ਹੁਕਮ ’ਤੇ ਰੋਕ ਲਗਾਉਣ ਤੋਂ ਬਾਅਦ ਕੇਜਰੀਵਾਲ ਅਤੇ ਸਿੰਘ ਵਿਰੁਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement