ਸ਼ੂਟਿੰਗ ਵੀਡੀਉ ਮਾਮਲਾ: ਆਸਾਮ ਦੇ ਮੁੱਖ ਮੰਤਰੀ ਵਿਰੁਧ ਪਟੀਸ਼ਨਾਂ ਉਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕੀਤਾ
Published : Feb 16, 2026, 7:18 pm IST
Updated : Feb 16, 2026, 7:18 pm IST
SHARE ARTICLE
Shooting video case: Supreme Court refuses to hear petitions against Assam Chief Minister
Shooting video case: Supreme Court refuses to hear petitions against Assam Chief Minister

ਪਟੀਸ਼ਨਕਰਤਾਵਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇਕ ਵਾਇਰਲ ਵੀਡੀਉ ਦੇ ਮਾਮਲੇ ’ਚ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਵਿਰੁਧ ਕਾਰਵਾਈ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਉਤੇ ਸੋਮਵਾਰ ਨੂੰ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ ਹੈ, ਜਿਸ ਵਿਚ ਉਹ ਮੁਸਲਮਾਨਾਂ ਨੂੰ ਅਪਣੀ ਬੰਦੂਕ ਦਾ ਨਿਸ਼ਾਨਾ ਬਣਾਉਂਦੇ ਦਿਸ ਰਹੇ ਹਨ।

ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੋਯਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੀ ਬੈਂਚ ਨੇ ਪਟੀਸ਼ਨਕਰਤਾਵਾਂ ਨੂੰ ਅਪਣੀਆਂ ਸ਼ਿਕਾਇਤਾਂ ਲੈ ਕੇ ਗੁਹਾਟੀ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਉਣ ਲਈ ਕਿਹਾ। ਸੁਪਰੀਮ ਕੋਰਟ ਨੇ ਗੁਹਾਟੀ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਵੀ ਇਸ ਮਾਮਲੇ ਦੀ ਸੁਣਵਾਈ ਵਿਚ ਤੇਜ਼ੀ ਲਿਆਉਣ ਲਈ ਕਿਹਾ।

ਉਨ੍ਹਾਂ ਪਟੀਸ਼ਨਕਰਤਾਵਾਂ ਨੂੰ ਕਿਹਾ, ‘‘ਤੁਸੀਂ ਗੁਵਾਹਾਟੀ ਹਾਈ ਕੋਰਟ ਕਿਉਂ ਨਹੀਂ ਗਏ? ਇਸ ਦੀ ਅਥਾਰਟੀ ਨੂੰ ਕਮਜ਼ੋਰ ਨਾ ਕਰੋ... ਅਸੀਂ ਪਾਰਟੀਆਂ ਨੂੰ ਸੰਜਮ ਦੀ ਵਰਤੋਂ ਕਰਨ ਅਤੇ ਸੰਵਿਧਾਨਕ ਨੈਤਿਕਤਾ ਦੀਆਂ ਹੱਦਾਂ ਦੇ ਅੰਦਰ ਰਹਿਣ ਲਈ ਕਹਾਂਗੇ, ਪਰ ਇਹ ਚੋਣਾਂ ਤੋਂ ਠੀਕ ਪਹਿਲਾਂ ਇਕ ਰੁਝਾਨ ਬਣ ਰਿਹਾ ਹੈ।’’

ਬੈਂਚ ਨੇ ਕਿਹਾ, ‘‘ਇਹ ਇਕ ਪ੍ਰੇਸ਼ਾਨ ਕਰਨ ਵਾਲਾ ਰੁਝਾਨ ਹੈ ਕਿ ਹਰ ਮਾਮਲਾ ਇੱਥੇ (ਸੁਪਰੀਮ ਕੋਰਟ ਵਿਚ) ਆ ਜਾਂਦਾ ਹੈ। ਅਸੀਂ ਪਹਿਲਾਂ ਹੀ ਹਾਈ ਕੋਰਟਾਂ ਨੂੰ ਵਾਤਾਵਰਣ ਅਤੇ ਵਪਾਰਕ ਮੁਕੱਦਮੇਬਾਜ਼ੀ ਤੋਂ ਵਾਂਝਾ ਕਰ ਚੁਕੇ ਹਾਂ।’’

ਸੁਣਵਾਈ ਦੌਰਾਨ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸਰਮਾ ਆਦਤਨ ਅਤੇ ਵਾਰ-ਵਾਰ ਅਪਰਾਧੀ ਹਨ ਅਤੇ ਅਦਾਲਤ ਨੂੰ ਇਸ ਮਾਮਲੇ ਉਤੇ ਵਿਚਾਰ ਕਰਨ ਦੀ ਅਪੀਲ ਕੀਤੀ। ਸੁਪਰੀਮ ਕੋਰਟ 10 ਫ਼ਰਵਰੀ ਨੂੰ ਖੱਬੇਪੱਖੀ ਨੇਤਾਵਾਂ ਦੀ ਪਟੀਸ਼ਨ ਨੂੰ ਸੂਚੀਬੱਧ ਕਰਨ ਉਤੇ ਵਿਚਾਰ ਕਰਨ ਲਈ ਸਹਿਮਤ ਹੋ ਗਈ ਸੀ।

ਆਸਾਮ ’ਚ ਆਗਾਮੀ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸਮੱਸਿਆ ਇਹ ਹੈ ਕਿ ਚੋਣਾਂ ਦਾ ਇਕ ਹਿੱਸਾ ਇਸ ਤੋਂ ਪਹਿਲਾਂ ਲੜਿਆ ਜਾਂਦਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement