ਕੁਰਾਨ ਬੇਅਦਬੀ ਮਾਮਲਾ: ਦਿੱਲੀ ਦੇ AAP ਵਿਧਾਇਕ ਨਰੇਸ਼ ਯਾਦਵ ਬਰੀ
Published : Mar 16, 2021, 1:27 pm IST
Updated : Mar 16, 2021, 2:54 pm IST
SHARE ARTICLE
AAP MLA Naresh Yadav
AAP MLA Naresh Yadav

ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸੰਗਰੂਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।

ਸੰਗਰੂਰ - ਦਿੱਲੀ ਦੇ ਮਹਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਇੱਥੋਂ ਦੀ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਨਰੇਸ਼ ਯਾਦਵ ਨੂੰ ਜੂਨ 2016 ਵਿਚ ਹੋਈ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। ਪੰਜ ਸਾਲ ਪਹਿਲਾ ਮਲੇਰਕੋਟਲਾ ਵਿਚ ਕੁਰਾਨ ਸ਼ਰੀਫ਼ ਦੀ ਹੋਈ ਬੇਅਦਬੀ ਦੀ ਘਟਨਾ ਸਬੰਧੀ ਦਰਜ ਮਾਮਲੇ ਵਿਚ ਸੰਗਰੂਰ ਦੀ ਇੱਕ ਅਦਾਲਤ ਨੇ ਵਿਜੇ ਕੁਮਾਰ ਤੇ ਗੌਰਵ ਖਜੂਰੀਆ ਨੂੰ ਦੋ- ਦੋ ਸਾਲ ਦੀ ਕੈਦ ਅਤੇ 11-11 ਹਜਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।  ਇਸ ਦੇ ਨਾਲ ਹੀ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਬਰੀ ਕੀਤਾ ਹੈ।

ਵਿਧਾਇਕ ਨਰੇਸ਼ ਯਾਦਵ ਨੂੰ ਜੂਨ 2016 'ਚ  ਕੁਰਾਨ ਬੇਅਦਬੀ ਮਾਮਲੇ' ਚ ਦੋਸ਼ੀ ਪਾਇਆ ਗਿਆ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਸਾਲ 2016 ਵਿਚ ਮਲੇਰਕੋਟਲਾ (ਸੰਗਰੂਰ) ਵਿੱਚ ਕੁਰਾਨ ਸ਼ਰੀਫ ਦੇ ਪੰਨੇ ਫਟੇ ਪਾਏ ਗਏ ਸਨ। ਇਸ ਕੇਸ ਵਿਚ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਪਰ ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਕੇਸ ਵਿਚ ਉਸ ਦੀ ਕੋਈ ਭੂਮਿਕਾ ਨਹੀਂ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸੰਗਰੂਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਸ 'ਤੇ ਸੰਗਰੂਰ ਦੇ ਮਾਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੀ ਬੇਅਦਬੀ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement