ਕੇਂਦਰ ਸਰਕਾਰ ਦੇਸ਼ ਧ੍ਰੋਹ ਦੀ ਧਾਰਾ ਦੀ ਕਰ ਰਹੀ ਹੈ ਦੁਰਵਰਤੋਂ - ਮਨੀਸ਼ ਤਿਵਾੜੀ
Published : Mar 16, 2021, 5:08 pm IST
Updated : Mar 16, 2021, 5:34 pm IST
SHARE ARTICLE
Manish Tewari
Manish Tewari

ਕਿਹਾ ਕਿ ਸਰਕਾਰ ਨੂੰ ਇਸ ਕਾਨੂੰਨ ਦੇ ਲਾਗੂ ਕਰਨ ਦੇ ਦਾਇਰੇ ਨੂੰ ਹੋਰ ਘੱਟ ਕਰਨ ਲਈ ਸੋਧ ਲਿਆਉਣ ਦੀ ਲੋੜ ਹੈ।

ਨਵੀਂ ਦਿੱਲੀ:  ਕੇਂਦਰ ਵੱਲੋਂ ਆਈਪੀਸੀ ਦੀ ਧਾਰਾ 124 ਏ ਦੀ ਹੋ ਰਹੀ ਦੁਰਵਰਤੋਂ ਅਤੇ ਦੁਰਵਰਤੋਂ ਬਾਰੇ ਲੋਕ ਸਭਾ ਵਿੱਚ ਬੋਲਦਿਆਂ ਮਨੀਸ਼ ਤਿਵਾੜੀ ਸਰਕਾਰ ਨੇ ਇਸ ਤਾਜ਼ਾ ਦੁਰਵਰਤੋਂ ਦਾ ਹਵਾਲਾ ਦਿੰਦਿਆਂ ਇਸ ਕਾਨੂੰਨ ਦੀ ਵਰਤੋਂ ਦੇ ਦਾਇਰੇ ਨੂੰ ਹੋਰ ਘੱਟ ਕਰਨ ਲਈ ਸੋਧ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਹੈ।

munish tiwarimunish tiwariਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਆਈਪੀਸੀ ਦੀ ਧਾਰਾ 124 ਏ ਦੀ ਹੋ ਰਹੀ ਦੁਰਵਰਤੋਂ ਅਤੇ ਦੁਰਵਰਤੋਂ ਬਾਰੇ ਲੋਕ ਸਭਾ ਵਿੱਚ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਇਸ ਕਾਨੂੰਨ ਦੇ ਲਾਗੂ ਕਰਨ ਦੇ ਦਾਇਰੇ ਨੂੰ ਹੋਰ ਘੱਟ ਕਰਨ ਲਈ ਸੋਧ ਲਿਆਉਣ ਦੀ ਲੋੜ ਹੈ। ਦੀਸ਼ਾ ਰਾਵੀ ਮਾਮਲੇ ਵਿਚ ਇਸ ਦੀ ਤਾਜ਼ਾ ਦੁਰਵਰਤੋਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਤੇ ਵੱਡਾ ਹਮਲਾ ਹੈ। ਦੇਸ਼ ਵਿਚ ਹਰ ਵਿਅਕਤੀ ਨੂੰ ਆਪਣੀ ਗੱਲ ਕਰਨ ਦਾ ਹੱਕ ਹੈ। ਸਰਕਾਰ ਨੂੰ ਦੇਸ਼ ਦੇ ਹਰ ਨਾਗਰਿਕ ਨੂੰ ਬੋਲਣ ਦਾ ਹੱਕ ਦੇਣਾ ਚਾਹੀਦਾ ਹੈ।

Disha RaviDisha Raviਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਧ੍ਰੋਹ ਦੀ ਧਾਰਾ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿਚ ਕੇਂਦਰ ਸਰਕਾਰ ਦੇ ਇਸਾਰਿਆਂ ‘ਤੇ ਦਿੱਲੀ ਪੁਲਿਸ ਨੇ ਦਰਜ਼ਨਾਂ ਕੇਸ ਦਰਜ ਕੀਤੇ ਹਨ, ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਕੇਸਾਂ ਵਿਚ ਸਬੂਤ ਦੇਣ ਵਿਚ ਅਸਮਰਥ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦੇ ਲਾਗੂ ਕਰਨ ਦੇ ਦਾਇਰੇ ਨੂੰ ਹੋਰ ਘੱਟ ਕਰਨ ਲਈ ਸੋਧ ਲਿਆਉਣ ਦੀ ਲੋੜ ਹੈ ।

disha ravidisha raviਮਨੀਸ਼ ਤਿਵਾਰੀ ਨੇ ਦਿਸ਼ਾ ਰਾਵੀ ਮਾਮਲੇ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਿੱਲੀ ਪੁਲੀਸ ਨੇ ਰਾਵੀ ਦਿਸ਼ਾ ਮਾਮਲੇ ਵਿਚ ਦੇਸ਼ ਧ੍ਰੋਹ ਦੀ ਧਾਰਾ ਦੀ ਦੁਰਵਰਤੋਂ ਕੀਤੀ ਹੈ । ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਇਕ ਵੀ ਸਬੂਤ ਨਹੀਂ ਪੇਸ਼ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਲੋਕਾਂ ਦੇ ਬੋਲਣ ਦੀ ਆਜ਼ਾਦੀ ਉੱਤੇ ਹਮਲਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement