
ਇਸ ਦੇ ਨਾਲ ਹੀ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਲਈ ਵੀ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ।
ਗਾਜ਼ੀਪੁਰ: ਕੇਂਦਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਦਿੱਲੀ ਦੇ ਬਾਰਡਰਾਂ ਉੱਪਰ ਧਰਨਾ ਦੇ ਰਹੇ ਕਿਸਾਨਾਂ ਨੂੰ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਸਰਦੀ ਵਿੱਚ ਤਾਂ ਕਿਸਾਨਾਂ ਨੂੰ ਬਹੁਤੀ ਔਖਿਆਈ ਨਹੀਂ ਸਹਿਣੀ ਪਰ ਹੁਣ ਗਰਮੀ ਦਾ ਮੁਕਾਬਲਾ ਕਰਨਾ ਕਿਸਾਨਾਂ ਲਈ ਸੌਖਾ ਨਹੀਂ ਹੋਵੇਗਾ। ਕੜਾਕੇ ਦੀ ਠੰਡ 'ਚ ਵੀ ਕਿਸਾਨਾਂ ਦਾ ਹੌਸਲਾ ਨਹੀਂ ਡੋਲਿਆ ਤੇ ਹੌਂਸਲੇ ਬੁਲੰਦ ਹਨ।
Farmers Protest
ਸਭ ਤੋਂ ਵਧੀਆ ਗੱਲ ਇਹ ਹੈ ਕਿ ਹਰ ਤਿਉਹਾਰ ਪੂਰੀ ਚੜ੍ਹਦੀ ਕਲਾ ਨਾਲ ਕਿਸਾਨਾਂ ਨੇ ਅੰਦੋਲਨ 'ਚ ਹੀ ਮਨਾਇਆ। ਹੁਣ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਲਈ ਵੀ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ।
Farmers Protest
ਦਿੱਲੀ ਦੇ ਟਿੱਕਰੀ ਬਾਰਡਰ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦਾ ਕਹਿਣਾ ਹੈ ਕਿ 21 ਤੋਂ 23 ਮਾਰਚ ਦੌਰਾਨ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ ਤੋਂ ਇਲਾਵਾ ਦੇਸ਼ ਦੇ ਦੂਜੇ ਸੂਬਿਆਂ 'ਚ ਵੀ ਨੌਜਵਾਨ ਸੰਮੇਲਨ ਦਾ ਪ੍ਰਬੰਧ ਕੀਤਾ ਜਾਵੇਗਾ। ਬੀਤੇ ਦਿਨੀ ਦਿੱਲੀ ਤੋਂ ਗਾਜ਼ੀਆਬਾਦ ਜਾਣ ਵਾਲੇ ਨੈਸ਼ਨਲ ਹਾਈਵੇ-24 ਦਾ ਕੈਰਜਵੇਅ ਆਵਾਜਾਈ ਲਈ ਮੁੜ ਬਹਾਲ ਕਰ ਦਿੱਤਾ ਗਿਆ ਹੈ।