
ਕਿਹਾ ਕਿ ਕੋਰੋਨਾ ਕਾਲ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਨੂੰ ਕਰੋੜਾਂ ਰੁਪਏ ਫੰਡ ਆਇਆ ਪਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਫੰਡਾਂ ਦੀ ਦੁਵਰਤੋਂ ਕੀਤੀ ਗਈ।
ਨਵੀਂ ਦਿੱਲੀ, ਚਰਨਜੀਤ ਸਿੰਘ ਸੁਰਖ਼ਾਬ : ਦਿੱਲੀ ਗੁਰਦੁਆਰਾ ਸਿੱਖ ਮਨੇਜਮੈਂਟ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਦੇ ਹੰਗਾਮੇ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਮੌਜੂਦ ਗੁਰਦੁਆਰਾ ਕਮੇਟੀ ਦੇ ਮੌਜੂਦਾ ਪ੍ਰਧਾਨ ‘ਤੇ ਵਰ੍ਹਦਿਆਂ ਕਿਹਾ ਕਿ ਅਧਿਆਪਕਾਂ ਨੂੰ ਤਨਖਾਹਾਂ ਮਿਲਣਾ ਮੰਦਭਾਗਾ ਹੀ ਨਹੀਂ ਸਗੋਂ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਪ੍ਰਬੰਧ ਦੀ ਨਾਕਾਮਯਾਬੀ ਦਾ ਹੀ ਸਿੱਟਾ ਹੈ ।
ਪਰਮਜੀਤ ਸਿੰਘ ਸਰਨਾ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਸ਼ਾਸਨ ਕਾਲ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਮਨੇਜਮੈਟ ਕਮੇਟੀ ਦੀ ਸਕੂਲਾਂ ਕੋਲ ਏਨਾ ਜ਼ਿਆਦਾ ਫੰਡ ਸੀ ਕਿ ਜੇਕਰ ਦਿੱਲੀ ਗੁਰਦੁਆਰਾ ਕਮੇਟੀ ਉਨ੍ਹਾਂ ਸਕੂਲਾਂ ਨੂੰ ਫੰਡ ਨਾ ਵੀ ਜਾਰੀ ਕਰਦੀ ਤਾਂ ਵੀ ਸਕੂਲਾਂ ਦਾ ਗੁਜਾਰਾ ਹੋ ਸਕਦਾ ਸੀ।
parmjit singhਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਨੂੰ ਕਰੋੜਾਂ ਰੁਪਏ ਫੰਡ ਆਇਆ ਪਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਫੰਡਾਂ ਦੀ ਦੁਵਰਤੋਂ ਕੀਤੀ ਗਈ , ਉਨ੍ਹਾਂ ਫੰਡਾਂ ਬਾਰੇ ਕੋਈ ਵੀ ਹਿਸਾਬ ਕਿਤਾਬ ਨਹੀਂ ਦਿੱਤਾ ਗਿਆ। ਪਰਮਜੀਤ ਸਿੰਘ ਸਰਨਾ ਨੇ ਸਿਰਸਾ ‘ਤੇ ਭ੍ਰਿਸ਼ਟਾਚਾਰ ਦੀ ਦੋਸ ਲਾਉਂਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਰੁਪਈਆ ਨਿੱਜੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ ।
parmjit singhਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਬਰਗਾੜੀ ਕਾਂਡ ਵਾਪਰਿਆ ਧਰਨਾ ਦੇ ਰਹੇ ਸਿੱਖਾਂ ਤੇ ਬਾਦਲ ਸਰਕਾਰ ਵਲੋਂ ਗੋਲੀ ਚਲਾਈ ਗਈ ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਵੱਲੋਂ ਇੱਕ ਵੀ ਸ਼ਬਦ ਬਰਗਾੜੀ ਕਾਂਡ ਦੀ ਖਿਲਾਫ ਸੰਘਰਸ਼ ਕਰਨ ਵਾਲੇ ਸਿੱਖਾਂ ਦੇ ਹੱਕ ਚ ਬੋਲਿਆ ਨਹੀਂ ਗਿਆ।
parmjit singhਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿਚ ਸਿਰਸਾ ਵੱਲੋਂ ਕੀਤੇ ਗਏ ਵਾਅਦਿਆਂ ‘ਤੇ ਖਰੇ ਨਹੀਂ ਉਤਰੇ । ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਨੇ ਆਪਣੇ ਕਾਰਜਕਾਲ ਦੌਰਾਨ ਸਕੂਲਾਂ ਕਾਲਜਾਂ ਦੀ ਉਸਾਰੀ ਨਹੀਂ ਕੀਤੀ ਫੇਰ ਦਿੱਲੀ ਗੁਰਦੁਆਰਾ ਕਮੇਟੀ ਦਾ ਕਰੋੜਾਂ ਰੁਪਈਆ ਕਿੱਥੇ ਚਲਾ ਗਿਆ।