
ਮਹਿਲਾ ਖ਼ਿਲਾਫ ਆਈਪੀਸੀ ਦੀ ਧਾਰਾ 355, 504 ਅਤੇ 506 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨਵੀਂ ਦਿੱਲੀ: ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿਚ ਇਕ ਮਹਿਲਾ ਜ਼ੋਮੈਟੋ ਦੇ ਡਿਲੀਵਰੀ ਬੁਆਏ ’ਤੇ ਕੁੱਟਮਾਰ ਦਾ ਦੋਸ਼ ਲਗਾ ਰਹੀ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਜ਼ੋਮੈਟੋ ਡਿਲੀਵਰੀ ਬੁਆਏ ਦੀ ਕਾਫੀ ਨਿੰਦਾ ਕੀਤੀ। ਇਸ ਦੌਰਾਨ ਮਹਿਲਾ ਨੇ ਡਿਲੀਵਰੀ ਬੁਆਏ ਖਿਲਾਫ ਸ਼ਿਕਾਇਤ ਵੀ ਦਰਜ ਕਰਵਾਈ ਹੈ।
Zomato Controversy
ਇਸ ਮਾਮਲੇ ਵਿਚ ਹੁਣ ਨਵਾਂ ਮੌੜ ਆਇਆ ਹੈ। ਦਰਅਸਲ ਡਿਲੀਵਰੀ ਬੁਆਏ ਕਾਮਰਾਜ ਨੇ ਵੀ ਮਹਿਲਾ ਹਿਤੇਸ਼ ਚੰਦਰਾਨੀ ਖਿਲਾਫ ਐਫਆਈਆਰ ਦਰਜ ਕਰਾ ਦਿੱਤੀ ਹੈ। ਹਿਤੇਸ਼ਾ ’ਤੇ ਬੰਗਲੁਰੂ ਦੇ ਇਲੈਕਟ੍ਰਾਨਿਕ ਸਿਟੀ ਪੁਲਿਸ ਸਟੇਸ਼ਨ ਵਿਚ ਆਈਪੀਸੀ ਦੀ ਧਾਰਾ 355 (ਹਮਲਾ), 504 (ਅਪਮਾਨ) ਅਤੇ 506 (ਅਪਰਾਧਕ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਬੰਗਲੁਰੂ ਵਿਚ ਇਕ ਮਹਿਲਾ ਦੀ ਜ਼ੋਮੈਟੋ ਡਿਲੀਵਰੀ ਬੁਆਏ ਨਾਲ ਹੋਈ ਕਥਿਤ ਕੁੱਟਮਾਰ ਦਾ ਮਾਮਲਾ ਵਧਦਾ ਜਾ ਰਿਹਾ ਹੈ। ਦਰਅਸਲ ਮਹਿਲਾ ਦਾ ਦੋਸ਼ ਹੈ ਕਿ ਡਿਲੀਵਰੀ ਬੁਆਏ ਨੇ ਉਸ ਦੇ ਮੂੰਹ ’ਤੇ ਮੁੱਕਾ ਮਾਰਿਆ ਸੀ। ਇਸ ਤੋਂ ਬਾਅਦ ਡਿਲੀਵਰੀ ਵਾਲੇ ਲੜਕੇ ਦਾ ਕਹਿਣਾ ਹੈ ਕਿ ਮਹਿਲਾ ਨੇ ਉਸ ਦੇ ਚੱਪਲ ਮਾਰੀ ਅਤੇ ਉਸ ਨੂੰ ਗਾਲਾਂ ਕੱਢੀਆਂ। ਇਸ ਤੋਂ ਬਾਅਦ ਡਿਲੀਵਰੀ ਬੁਆਏ ਦੇ ਸਮਰਥਨ ਵਿਚ ਕਈ ਸਿਤਾਰਿਆਂ ਨੇ ਅਪਣੇ ਬਿਆਨ ਦਿੱਤੇ ਹਨ।