Lok Sabha Election 2024: ਲੋਕ ਸਭਾ ਚੋਣਾਂ ਲਈ 97 ਕਰੋੜ ਤੋਂ ਵੱਧ ਯੋਗ ਵੋਟਰ, ਸਾਰੇ ਵੋਟਿੰਗ ਵਿਚ ਲੈਣ ਹਿੱਸਾ : ਰਾਜੀਵ ਕੁਮਾਰ
Published : Mar 16, 2024, 5:05 pm IST
Updated : Mar 16, 2024, 5:05 pm IST
SHARE ARTICLE
Rajiv Kumar
Rajiv Kumar

ਉਨ੍ਹਾਂ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਮੈਂ ਵੋਟਰਾਂ ਨੂੰ ਵੋਟਿੰਗ 'ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।

Lok Sabha Election 2024 : ਨਵੀਂ ਦਿੱਲੀ - ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ਨੀਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ 'ਚ 97 ਕਰੋੜ ਤੋਂ ਵੱਧ ਵੋਟਰ ਵੋਟ ਪਾਉਣ ਦੇ ਯੋਗ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਉਹਾਰ 'ਚ ਹਿੱਸਾ ਲੈਣ ਦੀ ਅਪੀਲ ਕੀਤੀ। ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਦੇਸ਼ ਭਰ ਵਿਚ 10.5 ਲੱਖ ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਿਆਰੀ ਕਰ ਰਿਹਾ ਹੈ।   ਮੁੱਖ ਚੋਣ ਕਮਿਸ਼ਨਰ ਦੇ ਨਾਲ ਦੋ ਨਵੇਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਵੀ ਸਨ।  

ਉਨ੍ਹਾਂ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਮੈਂ ਵੋਟਰਾਂ ਨੂੰ ਵੋਟਿੰਗ 'ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਇਤਿਹਾਸਕ ਮੌਕਾ ਹੈ। ਕੁਮਾਰ ਨੇ ਕਿਹਾ ਕਿ ਕਮਿਸ਼ਨ ਰਾਸ਼ਟਰੀ ਚੋਣਾਂ ਇਸ ਤਰੀਕੇ ਨਾਲ ਕਰਵਾਉਣ ਦਾ ਵਾਅਦਾ ਕਰਦਾ ਹੈ ਜਿਸ ਨਾਲ ਵਿਸ਼ਵ ਪੱਧਰ 'ਤੇ ਭਾਰਤ ਦਾ ਕੱਦ ਵਧੇ।

 ਰਾਜੀਵ ਕੁਮਾਰ ਨੇ ਕਿਹਾ ਕਿ ਸਾਰੇ ਸੂਬਿਆਂ 'ਚ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਸਾਨੂੰ ਭਰੋਸਾ ਹੈ ਕਿ ਯਾਦਗਾਰੀ, ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੇ ਕੋਲ 97 ਕਰੋੜ ਰਜਿਸਟਰਡ ਵੋਟਰ ਹੋਣਗੇ, 10.5 ਲੱਖ ਤੋਂ ਵੱਧ ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ 'ਚ 1.5 ਕਰੋੜ ਕਰਮਚਾਰੀ ਅਤੇ 55 ਲੱਖ ਈਵੀਐਮ ਹੋਣਗੇ।  

ਰਾਜੀਵ ਕੁਮਾਰ ਅਨੁਸਾਰ ਕਮਿਸ਼ਨ ਨੇ 17 ਲੋਕ ਸਭਾ ਚੋਣਾਂ, 16 ਰਾਸ਼ਟਰਪਤੀ ਚੋਣਾਂ ਅਤੇ 400 ਤੋਂ ਵੱਧ ਵਿਧਾਨ ਸਭਾ ਚੋਣਾਂ ਕਰਵਾਈਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ 97.8 ਕਰੋੜ ਯੋਗ ਵੋਟਰ ਹਨ, ਜਿਨ੍ਹਾਂ 'ਚ 49.72 ਕਰੋੜ ਪੁਰਸ਼ ਅਤੇ 47.1 ਕਰੋੜ ਔਰਤਾਂ ਸ਼ਾਮਲ ਹਨ।  ਉਨ੍ਹਾਂ ਕਿਹਾ ਕਿ ਪਿਛਲੇ 11 ਸੂਬਿਆਂ ਦੀਆਂ ਚੋਣਾਂ ਸ਼ਾਂਤੀਪੂਰਨ ਅਤੇ ਹਿੰਸਾ ਮੁਕਤ ਰਹੀਆਂ ਹਨ ਅਤੇ ਲਗਭਗ ਇਕ ਵਾਰ ਮੁੜ ਵੋਟਿੰਗ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਅੱਗੇ ਜਾ ਕੇ ਇਸ ਵਿਚ ਹੋਰ ਸੁਧਾਰ ਕੀਤਾ ਜਾਵੇਗਾ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ ਸੀ। ਕੁੱਲ 91.2 ਕਰੋੜ ਯੋਗ ਵੋਟਰ ਸਨ, ਜਿਨ੍ਹਾਂ ਵਿੱਚ ਲਗਭਗ 43.8 ਕਰੋੜ ਮਹਿਲਾ ਵੋਟਰ ਅਤੇ ਲਗਭਗ 47.3 ਕਰੋੜ ਪੁਰਸ਼ ਵੋਟਰ ਸ਼ਾਮਲ ਸਨ। ਕੁੱਲ 61.5 ਕਰੋੜ ਵੋਟਾਂ ਪਈਆਂ ਅਤੇ ਵੋਟਿੰਗ ਪ੍ਰਤੀਸ਼ਤ 67.4 ਪ੍ਰਤੀਸ਼ਤ ਰਹੀ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 303, ਕਾਂਗਰਸ ਨੇ 52 ਅਤੇ ਤ੍ਰਿਣਮੂਲ ਕਾਂਗਰਸ ਨੇ 22 ਸੀਟਾਂ ਜਿੱਤੀਆਂ ਸਨ। 

(For more Punjabi news apart from  More than 97 crore eligible voters for Lok Sabha elections News IN Punjabi, stay tuned to Rozana Spokesman)

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement