ਮਹਾਰਾਸ਼ਟਰ: ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਕੇਸ ਦੀ ਸੁਣਵਾਈ 2 ਮਈ ਤੱਕ ਮੁਲਤਵੀ
Published : Mar 16, 2024, 9:53 pm IST
Updated : Mar 16, 2024, 9:53 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਕਿਹਾ ਸੀ, "ਆਰਐਸਐਸ ਦੇ ਲੋਕਾਂ ਨੇ (ਮਹਾਤਮਾ) ਗਾਂਧੀ ਦੀ ਹੱਤਿਆ ਕੀਤੀ ਸੀ।

ਠਾਣੇ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਦੀ ਇਕ ਮੈਜਿਸਟ੍ਰੇਟ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ਼ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 2 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਗਾਂਧੀ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ। ਗਾਂਧੀ ਦੇ ਵਕੀਲ ਨਾਰਾਇਣ ਅਈਅਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਆਧਾਰ 'ਤੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕਰਦਿਆਂ ਅਰਜ਼ੀ ਦਿੱਤੀ ਕਿ ਵਾਇਨਾਡ ਦੇ ਸੰਸਦ ਮੈਂਬਰ ਵੱਲੋਂ ਇਸ ਮਾਮਲੇ ਦੇ ਸਬੰਧ ਵਿਚ ਬੰਬੇ ਹਾਈ ਕੋਰਟ ਵਿਚ ਦਾਇਰ ਇੱਕ ਰਿੱਟ ਪਟੀਸ਼ਨ ਵਿਚਾਰ ਅਧੀਨ ਹੈ।

ਸਥਾਨਕ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਦੇ ਮੈਂਬਰ ਰਾਜੇਸ਼ ਕੁੰਤੇ ਨੇ 6 ਮਾਰਚ, 2014 ਨੂੰ ਭਿਵੰਡੀ ਨੇੜੇ ਇੱਕ ਚੋਣ ਰੈਲੀ ਵਿਚ ਕਾਂਗਰਸੀ ਨੇਤਾ ਦੇ ਕਥਿਤ ਬਿਆਨ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਵਿਚ ਰਾਹੁਲ ਗਾਂਧੀ ਨੇ ਕਿਹਾ ਸੀ, "ਆਰਐਸਐਸ ਦੇ ਲੋਕਾਂ ਨੇ (ਮਹਾਤਮਾ) ਗਾਂਧੀ ਦੀ ਹੱਤਿਆ ਕੀਤੀ ਸੀ।

 ਕੁੰਤੇ ਦੇ ਵਕੀਲ ਪ੍ਰਬੋਧ ਜੈਵੰਤ ਨੇ ਗਾਂਧੀ ਦੀ ਅਰਜ਼ੀ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਪਹਿਲਾਂ ਸ਼ਿਕਾਇਤਕਰਤਾ 'ਤੇ ਮੁਲਤਵੀ ਕਰਨ ਦੀ ਮੰਗ ਕਰਨ ਲਈ ਜੁਰਮਾਨਾ ਲਗਾਇਆ ਸੀ ਅਤੇ ਇਹੀ ਨਿਯਮ ਦੋਸ਼ੀ ਕਾਂਗਰਸੀ ਸੰਸਦ ਮੈਂਬਰ 'ਤੇ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ (ਫਸਟ ਕਲਾਸ) ਐਲ.ਸੀ. ਵਾਡੀਕਰ ਨੇ ਸੁਣਵਾਈ 2 ਮਈ ਤੱਕ ਮੁਲਤਵੀ ਕਰ ਦਿੱਤੀ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement