
ਅਚਾਨਕ ਸਿਹਤ ਵਿਗੜਨ ਕਾਰਨ ਨਿੱਜੀ ਹਸਪਤਾਲ ’ਚ ਕਰਵਾਇਆ ਸੀ ਦਾਖ਼ਲ
ਸੰਗੀਤਕਾਰ ਤੇ ਗਾਇਕ ਏਆਰ ਰਹਿਮਾਨ ਬਾਰੇ ਅੱਜ ਸਵੇਰੇ ਇਕ ਵੱਡੀ ਖ਼ਬਰ ਸਾਹਮਣੇ ਆਈ। ਏਆਰ ਰਹਿਮਾਨ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਚੇਨਈ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪਰ ਹੁਣ ਉਹ ਠੀਕ ਹੈ ਅਤੇ ਹਸਪਤਾਲ ਤੋਂ ਘਰ ਵਾਪਸ ਆ ਗਿਆ ਹੈ। ਰਹਿਮਾਨ ਡਾਕਟਰਾਂ ਦੀ ਇਕ ਟੀਮ ਦੀ ਨਿਗਰਾਨੀ ਹੇਠ ਸੀ। ਪਰ ਹੁਣ ਉਹ ਠੀਕ ਹੈ ਤੇ ਹਸਪਤਾਲ ਤੋਂ ਘਰ ਵਾਪਸ ਆ ਗਿਆ ਹੈ।
ਪਹਿਲਾਂ ਇਹ ਰਿਪੋਰਟ ਆਈ ਸੀ ਕਿ ਏਆਰ ਰਹਿਮਾਨ ਨੇ ਛਾਤੀ ਵਿਚ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਸੂਤਰਾਂ ਨੇ ਕਿਹਾ ਸੀ ਕਿ ਰਹਿਮਾਨ ਦਾ ਐਂਜੀਓਗ੍ਰਾਮ ਹੋ ਸਕਦਾ ਹੈ। ਉਨ੍ਹਾਂ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਚਿੰਤਤ ਸਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਸਨ।
ਏਆਰ ਰਹਿਮਾਨ ਦੇ ਮੈਨੇਜਰ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿਤੀ ਹੈ। ਪਹਿਲਾਂ ਇਹ ਦਸਿਆ ਗਿਆ ਸੀ ਕਿ ਰਹਿਮਾਨ ਨੂੰ ਛਾਤੀ ਵਿਚ ਦਰਦ ਹੈ, ਪਰ ਫਿਰ ਮੈਨੇਜਰ ਨੇ ਕਿਹਾ ਕਿ ਉਨ੍ਹਾਂ ਦੀ ਗਰਦਨ ਵਿਚ ਦਰਦ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮੈਨੇਜਰ ਨੇ ਕਿਹਾ ਕਿ ਏਆਰ ਰਹਿਮਾਨ ਨੂੰ ਗਰਦਨ ਵਿਚ ਦਰਦ ਕਾਰਨ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਉਨ੍ਹਾਂ ਦੇ ਜ਼ਰੂਰੀ ਟੈਸਟ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਕੁਝ ਘੰਟਿਆਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿਤੀ ਜਾਵੇਗੀ। ਰਹਿਮਾਨ ਹੁਣ ਬਿਲਕੁਲ ਠੀਕ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਰਹਿਮਾਨ ਨੂੰ ਹੁਣ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ ਅਤੇ ਉਹ ਘਰ ਵਾਪਸ ਆ ਗਿਆ ਹੈ। ਰਹਿਮਾਨ ਬਿਲਕੁਲ ਠੀਕ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਅਪੋਲੋ ਹਸਪਤਾਲ ਦੇ ਮੈਡੀਕਲ ਬੁਲੇਟਿਨ ਦੇ ਅਨੁਸਾਰ, ਰਹਿਮਾਨ ਵਿਚ ਡੀਹਾਈਡਰੇਸ਼ਨ ਦੇ ਲੱਛਣ ਸਨ।